*ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ*

Apr24,2026 | Jagrati Lahar Bureau | Chandigarh



-ਕਿਹਾ, ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

-ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਝਬਾਲ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ


     ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ।

ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ।

ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ਮਾਣ ਵਾਲੀ ਗੱਲ ਹੈ।

 ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ  ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਲਿਫਟਿੰਗ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ।

ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦੀ ਜਾ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

--------

Punjab-Ensured-Procurement-Payment-Simultaneously-In-Fourth-Consecutive-Successful-Season-Lal-Chand-Kataruchak



TOP HEADLINES


*ਪੀ.ਏ.ਯੂ ਲੁਧਿਆਣਾ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਸਫਲਤਾਪੂਰਵਕ
*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ
*ਆਪ ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮ
*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱ
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਹਰਜੀਤ ਸਿੰਘ ਪੰ
ਸੁਨੀਲ ਜਾਖੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੰਸਦਾਂ ਦਾ
ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਆਪ ਪਾਰਟੀ ਦੇ ਰੁਖ ਦੇ ਵਿਰੋਧ ਵ
*ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅ
*ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ
*ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ
ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ ਨਸ਼ਾ ਤ
*ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕ
*ਵਾਇਰਲ ਵੀਡੀਓ ਤੋਂ ਸ਼ੁਰੂ ਹੋਇਆ ਮਿਸ਼ਨ, ਗਰੀਬ ਪਰਿਵਾਰ ਤੱਕ ਪਹੁ
ਪੁਲਿਸ ਨੇ ਭਾਜਪਾ ਆਗੂ ਸਰਪੰਚ ਤੋ 50 ਲੱਖ ਰੁਪਏ ਦੀ ਫਰੌਤੀ ਮੰਗਣ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵ
*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋ
ਪ੍ਰੈਸਨਿਜ ਐਂਡ ਪਵਾਇਜ : ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49907156

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us