*ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ*

Apr25,2026 | Jagrati Lahar Bureau | Chandigarh


*• ਸਬਸਿਡੀ ਮਾਡਲ ਨੇ ਕਿਸਾਨਾਂ ਦਾ ਭਰੋਸਾ ਜਿੱਤਿਆ; ਪਿਛਲੇ ਸਾਉਣੀ ਸ਼ੀਜਨ ਵਿੱਚ ਨਰਮੇ ਹੇਠ ਰਕਬੇ ਵਿੱਚ ਹੋਇਆ ਸੀ 19 ਫੀਸਦ ਵਾਧਾ: ਖੁੱਡੀਆਂ*

*• ਆਨਲਾਈਨ ਐਪਲੀਕੇਸ਼ਨਾਂ ਲਈ ਪੋਰਟਲ ਖੋਲ੍ਹਿਆ: ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਪੱਕੇ ਬਿੱਲ ਸਮੇਤ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ*

*• ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪੋਰਟਲ ਤੱਕ ਕਿਸਾਨਾਂ ਦੀ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼*

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ।

ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।"

ਕਪਾਹ ਨੂੰ "ਚਿੱਟਾ ਸੋਨਾ" ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।

ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ 'ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਬਸਿਡੀ ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ 'ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

Mann-Govt-Offers-33-Subsidy-On-Bt-Hybrids-Desi-Cotton-Seeds



TOP HEADLINES


​ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ
ਆਪ ਆਗੂਆਂ ਅਤੇ ਵਰਕਰਾਂ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸ
ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂ
ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੰਭੀਰ ਹ
"ਗੁਜਰਾਂਵਾਲਾ ਦ ਫਾਊਂਡੇਸ਼ਨ ਲੈਂਡ ਆਫ ਗੁਜਰਾਂਵਾਲਾ ਖ਼ਾਲਸਾ ਐਜੂਕ
A Scholarly Tribute To Gujranwala’s Legacy Released At
ਬਠਿੰਡਾ ਪੁਲਿਸ ਨੇ 02 ਵਿਅਕਤੀਆਂ ਨੂੰ 4 ਨਜਾਇਜ ਅਸਲਿਆਂ ਸਮੇਤ ਕੀ
*ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ
ਥਾਣਾ ਹੈਬੋਵਾਲ ਪੁਲਿਸ ਵੱਲੋਂ ਕਤਲ ਮਾਮਲੇ ਦਾ ਦੋਸ਼ੀ ਕਾਬੂ
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟਿਟਿਊਸ਼ਨਜ਼, ਲੋਹਾਰਾਂ ਵਿੱਚ ਵਿ
*ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰ
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸ
ਰਾਜਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਤੇ ਬੋਲੇ ਆਮ ਆਦਮੀ ਪਾਰਟੀ
ਬਿਨਾਂ ਰਜਿਸਟ੍ਰੇਸ਼ਨ ਵਾਲੇ ਈ-ਰਿਕਸ਼ਿਆਂ ‘ਤੇ ਸ਼ਿਕੰਜਾ, 15 ਚਾਲਕਾ
ਗੈਂਗਸਟਰਾਂ ਤੇ ਵਾਰ" ਤਹਿਤ ਖੰਨਾ ਪੁਲਿਸ ਵੱਲੋ ਇੱਕ ਵਪਾਰੀ ਤੋ ਜਬ
*ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰ
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵ
*ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49927452

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us