ਪੁਲਸ ਜ਼ਿਲ੍ਹਾ ਖੰਨਾ ਅਧੀਨ ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਸਿਹਾਲਾ ਵਿਖੇ ਕਿਸਾਨ ਬਲਵੀਰ ਸਿੰਘ ਵਲੋਂ ਆਪਣੀ ਮੱਕੀ ਦੀ ਫਸਲ ’ਤੇ ਕੀਟਨਾਸ਼ਕ ਦਵਾਈ ਦਾ ਸਪਰੇਅ ਕੀਤਾ ਜਿਸ ਤੋਂ ਬਾਅਦ ਉਸਦੀ ਸਾਢੇ 4 ਏਕੜ ਫਸਲ ਤਬਾਹ ਹੋ ਗਈ। ਕਿਸਾਨ ਬਲਵੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸਨੇ ਆਪਣੀ ਮੱਕੀ ਦੀ ਫਸਲ ’ਤੇ ਕੀਟਨਾਸ਼ਕ ਸਪਰੇਅ ਕਰਨ ਲਈ ਇੱਕ ਪੈਸਟੀਸਾਈਡ ਵਿਕਰੇਤਾ ਤੋਂ ਦਵਾਈ ਖਰੀਦੀ ਸੀ ਅਤੇ ਜਦੋਂ ਉਸਨੇ ਸਪਰੇਅ ਕੀਤੀ ਤਾਂ ਉਸ ਤੋਂ ਬਾਅਦ 6 ਦਿਨਾਂ ਦੇ ਅੰਦਰ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ। ਕਿਸਾਨ ਬਲਵੀਰ ਸਿੰਘ ਨੇ ਦੱਸਿਆ ਕਿ ਉਸਦਾ 5 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਸਰਕਾਰ ਉਸਦੀ ਆਰਥਿਕ ਸਹਾਇਤਾ ਕਰੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੁਝ ਪੈਸਟੀਸਾਈਡ ਵਿਕਰੇਤਾ ਬਿਨ੍ਹਾਂ ਡਿਗਰੀ ਪ੍ਰਾਪਤ ਕੀਤੇ ਦਵਾਈਆਂ ਵੇਚ ਰਹੇ ਹਨ ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਤਾਂ ਪਹਿਲਾਂ ਹੀ ਆਰਥਿਕ ਘਾਟੇ ਵੱਲ ਜਾ ਰਹੀ ਹੈ ਅਤੇ ਅਜਿਹੇ ਡੀਲਰਾਂ ਦੀ ਲਾਪ੍ਰਵਾਹੀ ਕਾਰਨ ਬਲਵੀਰ ਸਿੰਘ ਦੀ ਫਸਲ ਬਿਲਕੁਲ ਹੀ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਕੇ ਕੀਟਨਾਸ਼ਕ ਦਵਾਈ ਬਣਾਉਣ ਵਾਲੀ ਕੰਪਨੀ ਅਤੇ ਡੀਲਰ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ। ਉਹ ਸਰਕਾਰ ਤੋਂ ਵੀ ਮੰਗ ਕਰਦੇ ਹਨ ਕਿਸਾਨ ਬਲਵੀਰ ਸਿੰਘ ਦਾ ਜੋ 5 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ ਉਸਦਾ ਮੁਆਵਜਾ ਦਿੱਤਾ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਕੰਪਨੀ ਅਤੇ ਡੀਲਰ ਖਿਲਾਫ਼ ਮਾਮਲਾ ਦਰਜ ਨਾ ਹੋਇਆ ਤਾਂ ਯੂਨੀਅਨ ਸੰਘਰਸ਼ ਕਰਨ ਲਈ ਤਿਆਰ ਹੈ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)