*ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ-ਬਰਿੰਦਰ ਕੁਮਾਰ ਗੋਇਲ*

Jul29,2026 | Jagrati Lahar Bureau | Fatehgarh Sahib



*ਕੈਬਨਿਟ ਮੰਤਰੀ ਨੇ ਹਲਕਾ ਫਤਹਿਗੜ੍ਹ ਸਾਹਿਬ ਦੇ 30.71 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਕੀਤਾ ਉਦਘਾਟਨ*

*ਕਿਹਾ 3.75 ਕਰੋੜ ਦੀ ਲਾਗਤ ਨਾਲ ਜ਼ਮੀਨਦੋਜ ਪਾਈਪਲਾਈਨਾਂ ਵਿਛਾਉਣ  ਦਾ ਕੰਮ ਜਲਦ ਹੋਵੇਗਾ ਮੁਕੰਮਲ, 2332 ਏਕੜ ਰਕਬੇ ਨੂੰ ਹੋਵੇਗਾ ਲਾਭ*

*ਵਿਧਾਇਕ ਰਾਏ ਨੇ ਹਲਕੇ ਦੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ*

*ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 29 ਜੁਲਾਈ:*


ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਸੈਦਪੂਰਾ ਮਾਇਨਰ, ਰਜਿੰਦਰਗੜ ਮਾਇਨਰ, 1-ਐਲ ਰਜਬਾਹਾ ਨੂੰ ਕੁੱਲ 33.68 ਕਿਲੋਮੀਟਰ ਤੱਕ ਪੱਕਾ ਕਰਨ ਅਤੇ 23.05 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰੋਜੈਕਟਾਂ 'ਤੇ ਕੁੱਲ 30.71 ਕਰੋੜ ਰੁਪਏ ਦੀ ਲਾਗਤ ਆਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ, ਬਾੜਾ, ਛਲੇੜੀ ਕਲਾਂ, ਸੈਫਲਪੁਰ, ਮਹੁੰਮਦੀਪੁਰ, ਆਦਮਪੁਰ, ਬੀਬੀਪੁਰ, ਸਰਾਣਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.75 ਕਰੋੜ ਦੀ ਰਾਸ਼ੀ ਖਰਚ ਕਰਕੇ ਜਮੀਨਦੋਜ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ, ਜਿਸ ਦੇ ਨਾਲ 2332 ਏਕੜ ਰਕਬੇ ਨੂੰ ਲਾਭ ਹੋਵੇਗਾ।  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਵਿੱਚ 26 ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚਦਾ ਸੀ,ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7500 ਕਰੋੜ ਰੁਪਏ ਖਰਚ ਕੇ 86 ਫੀਸਦੀ ਪਾਣੀ ਸੂਬੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਹਰੇਕ ਪਿੰਡ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ  ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ।
---------------

Barinder-Kumar-Goyal-Inaugurates-Canal-Irrigation-Projects-Worth-Rs-30-71-Crore-In-Fatehgarh-Sahib-Assembly-Constituency



TOP HEADLINES


ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ
पंजाब सरकार ने मनरेगा/वीबी जी राम जी कर्मचारियों के लं
*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ
*ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸ
*ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਹਜ਼ਾਰਾਂ ਦਾ ਕ
*ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ
*ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤ
*ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰ
*ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ
*ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨ
*ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ
*ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ
ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ
ਮਾਲਵੇ 'ਚ 'ਚਿੱਟੀ ਮੱਖੀ' ਨੇ ਨਰਮਾ ਅਤੇ 'ਚਿੱਟੇ ਨਸ਼ੇ' ਨੇ ਜਵਾਨ
ਢਿੱਲੋਂ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ
29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪ
ਦੋਰਾਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਗੈਰ-ਕਾਨੂੰਨੀ ਸਕ੍ਰੈਪ ਕਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51149884

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us