*ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ*

Sep21,2026 | Jagrati Lahar Bureau | Gurdaspur/chandigarh



*‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ*


ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’

ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨਾਂ ਨੂੰ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ, ਐਫ.ਪੀ.ਓਜ਼ , ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।


ਉਨ੍ਹਾਂ ਅੱਗੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਕਾਰਜ ਯੋਜਨਾ ਤਹਿਤ ਚਲਾਈ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਸਾਹਮਣੇ ਆਏ ਸਨ ਜਦਕਿ 2025 ਵਿੱਚ ਇਹ ਘਟ ਕੇ 5,114 ਰਹਿ ਗਏ। ਇਸ ਤੋਂ ਸਾਫ਼ ਜ਼ਾਹਰ ਹੈ  ਇਨ੍ਹਾਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਸਵੱਛ ਹੋਇਆ ਹੈ ਸਗੋਂ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਵੀ ਮਿਲੀ ਹੈ।

ਕਿਸਾਨਾਂ ਨੂੰ ਝੋਨਾ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਉਹ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰਾਖੀ ਲਈ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ।

ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਕੂੜਾ-ਕਰਕਟ ਨਹੀਂ, ਸਗੋਂ ਇੱਕ ਸਾਧਨ ਹੈ। ਸਾਨੂੰ ਇਸਨੂੰ ਸਾੜਨਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਸੀ.ਆਰ.ਐਮ.  ਮਸ਼ੀਨਾਂ ਦੀ ਸੁਚੱਜੀ ਵਰਤੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੇ ਢੰਗ ਨਾਲ ਸੰਭਾਲ ਕਰਨ ਅਤੇ ਆਮਦਨ ਵਧਾਉਣ ਵਿੱਚ ਮਦਦ ਕਰੇਗੀ।’’


ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ, ਹਵਾ ਪ੍ਰਦੂਸ਼ਿਤ ਹੈ ਅਤੇ ਸਿਹਤ ਲਈ ,ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਗੰਭੀਰ ਖਤਰੇ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮਸ਼ੀਨਰੀ, ਜਾਗਰੂਕਤਾ ਅਤੇ ਤਕਨੀਕੀ ਮਾਰਗਦਰਸ਼ਨ ਨਾਲ ਸਹਾਇਤਾ ਕਰਨ ਲਈ ਵਚਨਬੱਧ ਹੈ।

ਖੇਤੀਬਾੜੀ ਮੰਤਰੀ ਨੇ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਕਿਸਾਨਾਂ, ਅਧਿਕਾਰੀਆਂ ਅਤੇ ਪਿੰਡਾਂ ਦੇ ਭਾਈਵਾਲਾਂ ਨੂੰ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਸਾਫ਼ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਇੱਕ ਸਾਂਝੀ ਜ਼ਿੰਮੇਵਾਰੀ ਹੈ।

-gurmeetkhudian-stubbleburning-cropresiduemanagement-punjabagriculture-stubblefreepunjab



TOP HEADLINES


ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮ
ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ
ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ
ਆਪ ਮੰਤਰੀਆਂ ਨੇ 'ਮਾਨ ਦੇ ਮੁਨਾਫ਼ੇ' ਘਰ-ਘਰ ਪਹੁੰਚਾਏ, ਪੰਜਾਬ ਨੂ
*ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ
*ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬ
*ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ
ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾ
*ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚ
*ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ* *ਮੁੱਖ ਸਕੱਤਰ ਕੇ.ਏ.
ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤ
*ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕ
*ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ:
*ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬ
*ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’
*5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁ
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨ
ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51965790

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us