ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

Oct5,2026 | Gurvinder Singh Mohali | Kharar



ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.83 ਲੱਖ ਮੀਟ੍ਰਿਕ ਟਨ ਦੀ ਆਮਦ ਵਿੱਚੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ; ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਆਉਣ ਵਾਲੇ ਦਿਨਾਂ ਵਿੱਚ ਲਿਫਟਿੰਗ ਹੋਰ ਤੇਜ਼ ਕੀਤੀ ਜਾਵੇਗੀ, ਬਾਰਦਾਨੇ ਦੀ ਕੋਈ ਘਾਟ ਨਹੀਂ: ਖਰੜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਖਰੜ ਅਨਾਜ ਮੰਡੀ ਵਿਖੇ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੋਟੇ ਲਈ ਨਿਰਧਾਰਤ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਲਈ ਭਾਰਤੀ ਰਿਜ਼ਰਵ ਬੈਂਕ ਵੱਲੋਂ 42,700 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ।

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਪ੍ਰਬੰਧਾਂ ਸਬੰਧੀ ਫੀਡਬੈਕ ਵੀ ਲਿਆ। ਮੰਤਰੀ ਦੀ ਮੌਜੂਦਗੀ ਵਿੱਚ ਪਨਸਪ ਵੱਲੋਂ ਕਿਸਾਨ ਸ੍ਰੀ ਮਨਦੀਪ ਸਿੰਘ ਵਾਸੀ ਤ੍ਰਿਪੜੀ ਦੀ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ, ਜੋ ਉਸੇ ਦਿਨ ਆਪਣੀ ਫ਼ਸਲ ਲੈ ਕੇ ਮੰਡੀ ਵਿੱਚ ਪਹੁੰਚੇ ਸਨ।

ਸ੍ਰੀ ਕਟਾਰੂਚੱਕ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੀ ਐਂਟਰੀ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ।

ਇਸ ਮੌਕੇ ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਤੋਂ ਮੌਜੂਦ ਅਨਾਜ ਦੇ ਭੰਡਾਰ ਨੂੰ ਕੇਂਦਰੀ ਖੁਰਾਕ ਮੰਤਰਾਲੇ ਨਾਲ ਤਾਲਮੇਲ ਕਰਕੇ ਖਾਲੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਕੇਂਦਰੀ ਖੁਰਾਕ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨੂੰ ਪਹਿਲਾਂ ਹੀ ਪੱਤਰ ਲਿਖਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਭੰਡਾਰ ਸਰਕਾਰੀ ਕੋਟੇ ਨਾਲ ਸਬੰਧਤ ਹੈ ਅਤੇ ਆਉਣ ਵਾਲੇ ਝੋਨੇ ਦੇ ਭੰਡਾਰ ਲਈ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਲਈ ਇਸ ਭੰਡਾਰ ਨੂੰ ਖਾਲੀ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸਥਾਨਕ ਪੱਧਰ ’ਤੇ ਆਉਣ ਵਾਲੇ ਮਸਲਿਆਂ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਬਿੱਟੂ, ਐਸ.ਡੀ.ਐਮ. ਖਰੜ ਸ੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਮੰਡੀ ਬੋਰਡ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

-punjabpaddyprocurement-paddyprocurement-punjabmandi-farmers-punjabgovernment



TOP HEADLINES


ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਵਿਜੀਲੈਂਸ ਨੇ ਦਾਖ਼ਲ ਕੀਤੀ 40
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜ
*ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ '
ਇੰਨੋਸੈਂਟ ਹਾਰਟਸ ਦੇ ਉਤਕ੍ਰਿਸ਼ਟ ਤੁਲੀ ਨੇ ਰਾਸ਼ਟਰੀ ਸਕੂਲ ਖੇਡਾਂ
ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹7
ਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ 'ਤੇ ਹਮਲਾ, ਚਰਨਜੀਤ ਸ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮ
ਏਡਜ਼ ਕੰਟਰੋਲ ਕਰਮਚਾਰੀਆਂ ਵਿੱਚ ਭਾਰੀ ਰੋਸ: ਮੰਗਾਂ ਨਾ ਮੰਨਣ ’ਤੇ
ਮਹਾਰਾਜਾ ਰਣਜੀਤ ਸਿੰਘ Afpi, ਮੋਹਾਲੀ ਵੱਲੋਂ Nda ਚਾਹਵਾਨਾਂ ਲਈ
*ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ
ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿੱਚ ਮਨਾਇਆ ਗਿਆ ਕਰਵਾ ਚ
*ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ
ਪੱਛਮੀ ਕਮਾਂਡ ਦੀ ਸਰਪ੍ਰਸਤੀ ਹੇਠ ਵਜ੍ਰ ਕੋਰ ਵੱਲੋਂ ਲੁਧਿਆਣਾ ਵਿਖ
ਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤ
*ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼
*ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
*ਲੋਕ ਭਲਾਈ ਸਕੀਮਾਂ ਨੂੰ ਫ੍ਰੀਬੀਜ਼ ਕਹਿਣਾ ਆਮ ਲੋਕਾਂ ਦੀਆਂ ਆਸਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52687835

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us