*ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ*

Oct21,2026 | Jagrati Lahar Bureau | Chandigarh


*•ਸਭ ਤੋਂ ਵੱਧ ਖ਼ਰੀਦੀਆਂ ਗਈਆਂ ਪੰਜ ਮਸ਼ੀਨਾਂ ਵਿੱਚ ਮਲਚਰ, ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਸ਼ਾਮਲ*

*•ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਗਿਰਾਵਟ ਆਈ : ਖੁੱਡੀਆਂ*

*• ਖੇਤੀਬਾੜੀ ਮੰਤਰੀ ਨੇ ਸੁਚੱਜੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਰਿਕਾਰਡ ਤਬਦੀਲੀ ਦਾ ਸਿਹਰਾ ਵਿਅਕਤੀਗਤ ਕਿਸਾਨਾਂ ਲਈ 50% , ਸੀ.ਐਚ.ਸੀ., ਐਫ.ਪੀ.ਓ. ਅਤੇ ਪੰਚਾਇਤਾਂ ਲਈ 80% ਸਬਸਿਡੀ ਨੂੰ ਦਿੱਤਾ*


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਵੱਲ ਇੱਕ ਫੈਸਲਾਕੁੰਨ ਕਦਮ ਤਹਿਤ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਵਿੱਚ 21,019 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਖਰੀਦੀਆਂ ਹਨI ਇਸ ਅਗਹਾਂਵਧੂ ਪਹੁੰਚ ਤਹਿਤ ਸੁਪਰ ਸੀਡਰ ਮਸ਼ੀਨ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਉੱਤੇ 50 ਫੀਸਦੀ ਤੋਂ 80 ਫੀਸਦੀ ਦਿੱਤੀ ਜਾ ਰਹੀ ਸਬਸਿਡੀ ਕਾਰਨ ਪਰਾਲੀ ਸਾੜਨ ਦੀ ਥਾਂ ਇਸਨੂੰ ਟਿਕਾਊ ਖੇਤੀਬਾੜੀ ਨਿਰੋਲ ਅਸਾਸੇ ਵਜੋਂ ਵਰਤਣ ਦੀ ਉਸਾਰੂ ਤਬਦੀਲੀ ਦਾ ਪ੍ਰਮਾਣ ਹੈ।

ਕਿਸਾਨਾਂ ਵੱਲੋਂ ਸਭ ਤੋਂ ਵੱਧ ਖਰੀਦੀਆਂ ਗਈਆਂ ਪੰਜ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੁਪਰ ਸੀਡਰ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ, ਜਿਸ ਦੇ 14,274 ਯੂਨਿਟ ਖਰੀਦੇ ਗਏ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਤੋਂ ਬਾਅਦ, ਮਲਚਰ 1,721 ਯੂਨਿਟ ਅਤੇ ਹਾਈਡ੍ਰੌਲਿਕ ਰਿਵਰਸੀਬਲ ਐਮਬੀ ਪਲੌਅ 1,346 ਮਸ਼ੀਨਾਂ ਨਾਲ ਦੂਜੇ ਅਤੇ ਤੀਜੇ ਸਭ ਤੋਂ ਵੱਧ ਪ੍ਰਸਿੱਧ ਵਿਕਲਪ ਰਹੇ। ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਨੇ ਕ੍ਰਮਵਾਰ 1,123 ਅਤੇ 927 ਯੂਨਿਟ ਨਾਲ ਸਿਖਰਲੀਆਂ ਪੰਜ ਮਸ਼ੀਨਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇਸ ਤੋਂ ਇਲਾਵਾ ਸਟਰਾਅ ਰੇਕਸ (874 ਯੂਨਿਟ) ਸਮੇਤ ਹੋਰ ਉਪਕਰਣਾਂ ਲਈ ਵੀ ਚੋਖਾ ਉਤਸ਼ਾਹ ਦੇਖਿਆ ਗਿਆ।

ਇਸ ਸਕਾਰਾਤਮਕ ਤਬਦੀਲੀ ਦਾ ਸਿਹਰਾ ਸੂਬਾ ਸਰਕਾਰ ਦੀ ਮਜ਼ਬੂਤ ਸਬਸਿਡੀ ਸਕੀਮ ਨੂੰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ ਵਿਅਕਤੀਗਤ ਤੌਰ ਉਤੇ ਕਿਸਾਨਾਂ ਲਈ 50% ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਐਫ.ਪੀ.ਓ., ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਲਈ 80% ਸਬਸਿਡੀ ਦਿੱਤੀ ਜਾ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਮਜ਼ਬੂਤ ਕਾਰਜ ਯੋਜਨਾ ਦੇ ਸਮਰਥਨ ਨਾਲ, ਇਹਨਾਂ ਠੋਸ ਯਤਨਾਂ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਦੀ ਗਿਰਾਵਟ ਆਈ ਹੈ I ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲਿਆਂ ਤੋਂ 2025 ਵਿੱਚ ਸਿਰਫ 5,114 ਮਾਮਲੇ ਸਾਹਮਣੇ ਆਏ, ਜਿਸ ਨਾਲ ਪੰਜਾਬ ਨੂੰ ਆਪਣੀ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਮਾਨਤਾ ਮਿਲੀ ਹੈ।

 ਉਹਨਾਂ ਕਿਹਾ, "ਮਹੱਤਵਪੂਰਨ ਸਬਸਿਡੀ ਅਤੇ ਸਰਗਰਮ ਜਾਗਰੂਕਤਾ ਮੁਹਿੰਮਾਂ ਨੇ ਸਾਡੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਦੇਣਦਾਰੀ ਦੀ ਬਜਾਏ ਇੱਕ ਲਾਹੇਵੰਦ ਅਸਾਸੇ ਵਜੋਂ ਮਾਨਤਾ ਦਿਵਾਈ ਹੈI"

 ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਪਰ ਸੀਡਰ ਅਤੇ ਜ਼ੀਰੋ ਟਿਲ ਡਰਿੱਲ ਵਰਗੀਆਂ ਮਸ਼ੀਨਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਵਿੱਚ ਸਿੱਧੇ ਕਣਕ ਬੀਜਣ ਦੀ ਸਹੂਲਤ ਦਿੰਦੀਆਂ ਹਨ, ਜਿਸ ਨਾਲ ਸਮਾਂ ਬਚਦਾ ਹੈ ਅਤੇ ਮਿੱਟੀ ਦੀ ਨਮੀ ਕਾਇਮ ਰਹਿੰਦੀ ਹੈ, ਜਦੋਂ ਕਿ ਬੇਲਰ ਅਤੇ ਰੇਕ ਮਸ਼ੀਨਾਂ ਬਿਜਲੀ ਉਤਪਾਦਨ ਅਤੇ ਪਸ਼ੂਆਂ ਦੇ ਚਾਰੇ ਲਈ ਪਰਾਲੀ ਦੀ ਐਕਸ-ਸੀਟੂ ਵਰਤੋਂ ਦੀ ਸਹੂਲਤ ਦਿੰਦੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੰਨਦਾਤਾਵਾਂ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਸ. ਖੁੱਡੀਆਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਲਈ ਹਰੇਕ ਕਿਸਾਨ ਦਾ ਯੋਗਦਾਨ ਬਹੁਤ ਜ਼ਰੂਰੀ ਹੈ।


Punjab-Stubble-Management-Crm-Machines-Super-Seeder-Gurmeet-Singh-Khudian-Crop-Residue-Management



TOP HEADLINES


*ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ
*ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ
ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ
*ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ.
ਖੰਨਾ ਦੁਸਹਿਰੇ ’ਤੇ ਇੱਕ ਲੱਖ ਤੋਂ ਵੱਧ ਲੋਕਾਂ ਦੀ ਭੀੜ ਸੰਭਾਲਣ ’
*ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖ
*ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ;
*ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾ
ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਕ
ਪੁਲਿਸ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਵਿਰਾਸਤ ਤੇ ਆਉਣ ਵਾਲੀਆਂ
ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁ
ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਮਾਰੇ ਗਏ 3 ਵਿਅਕਤੀਆਂ ਦੇ ਪਰ
13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ, ਫਿਰ ਵੀ ਨਸ਼ਿਆਂ
*ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤ
*ਖੰਨਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ ਤਿਉਹਾਰ, ਅਧਰਮ ’
*ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕ
ਪੁਲਿਸ ਮੁਲਾਜ਼ਮ ਨੇ ਪਤਨੀ ਪੁੱਤਰਾਂ ਨੂੰ ਗੋਲੀ ਮਾਰਨ ਤੋਂ ਖੁਦ ਨੂ
*ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52556705

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us