*ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ*

Oct25,2026 | Jagrati Lahar Bureau | Chandigarh


*• 50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ
 ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ*

ਚੰਡੀਗੜ੍ਹ, 25 ਅਕਤੂਬਰ:


ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਆਈਸੀਏਆਰ ਵੱਲੋਂ ਸਿਫਾਰਸ਼ ਕੀਤੇ ਗਏ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ 'ਤੇ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 4,250 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਵਾਲੇ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ 2,250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੇ ਜਾਣਗੇ ਅਤੇ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਬੀਜ ਦੀ ਖਰੀਦ ਸਮੇਂ ਹੀ ਘਟਾ ਦਿੱਤੀ ਜਾਵੇਗੀ। ਇਹ ਸਬਸਿਡੀ ਕੁੱਲ ਲਾਗਤ ਦੇ 50 ਫ਼ੀਸਦ ਜਾਂ 2,000 ਰੁਪਏ ਪ੍ਰਤੀ ਹੈਕਟੇਅਰ (ਜੋ ਵੀ ਘੱਟ ਹੋਵੇ) ਤੱਕ ਸੀਮਿਤ ਹੋਵੇਗੀ। ਇਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਮੁਹੱਈਆ ਕਰਾਉਣ ਅਤੇ ਅਗਲੇ ਸੀਜ਼ਨ ਲਈ ਬੀਜ ਤਿਆਰ ਕਰਨ ਵਿੱਚ ਮਦਦ ਕਰਨਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 2,42,218 ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜ਼ਿਲ੍ਹਾ-ਵਾਰ ਜ਼ਰੂਰਤ ਸਬੰਧੀ ਅਨੁਮਾਨ ਲਗਾਇਆ ਗਿਆ ਹੈ। ਇਸ ਲਈ ਕੁੱਲ 50 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਦੀ ਤਜਵੀਜ਼ ਕੀਤੀ ਗਈ ਹੈ, ਜਿਸ ਵਿੱਚ ਪ੍ਰਤੀ ਲਾਭਪਾਤਰੀ ਵੱਧ ਤੋਂ ਵੱਧ 2,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਕ੍ਰਿਸ਼ੀਉੱਨਤੀ ਯੋਜਨਾ ਅਧੀਨ ਨੈਸ਼ਨਲ ਫੂਡ ਸਕਿਓਰਿਟੀ ਐਂਡ ਨਿਊਟ੍ਰੀਸ਼ਨ ਮਿਸ਼ਨ (ਐਨਐਫਐਸਐਨਐਮ) – ਸੀਡ ਕੰਪੋਨੈਂਟ ਤਹਿਤ ਲਾਗੂ ਕੀਤੀ ਜਾ ਰਹੀ ਹੈ।

ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਯੋਗ ਕਿਸਾਨਾਂ ਨੂੰ ਆਪਣੇ ਆਧਾਰ ਕਾਰਡ ਸਮੇਤ ਆਪਣੇ ਸਬੰਧਤ ਜ਼ਿਲ੍ਹਾ ਜਾਂ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਜਾਣਾ ਪਵੇਗਾ ਅਤੇ ਨਿਰਧਾਰਤ ਪੋਰਟਲ http://www.agrimachinerypb.com  ਰਾਹੀਂ ਅਰਜ਼ੀ ਦੇਣੀ ਪਵੇਗੀ। ਇਸ ਪੋਰਟਲ 'ਤੇ ਉਨ੍ਹਾਂ ਦੀ ਪਛਾਣ ਦੀ ਤਸਦੀਕ ਆਧਾਰ ਨਾਲ ਜੁੜੇ ਓਟੀਪੀ ਰਾਹੀਂ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਸਿਡੀ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਅਤੇ ਆਈਸੀਏਆਰ ਜਾਂ ਪੰਜਾਬ ਸਰਕਾਰ ਵੱਲੋਂ ਨੋਟੀਫਾਈ 10 ਸਾਲ ਤੱਕ ਪੁਰਾਣੀਆਂ ਪ੍ਰਮਾਣਿਤ ਕਣਕ ਦੀਆਂ ਕਿਸਮਾਂ 'ਤੇ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਸੀਡ ਮਲਟੀਫਿਕੇਸ਼ਨ ਲਈ ਜ਼ਿੰਮੇਵਾਰ ਨੋਡਲ ਏਜੰਸੀਆਂ ਬੀਜ ਦੀ ਗੁਣਵੱਤਾ ਲਈ ਜਵਾਬਦੇਹ ਹੋਣਗੀਆਂ ਅਤੇ ਗੁਣਵੱਤਾ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਹੱਲ ਸਬੰਧਤ ਨੋਡਲ ਏਜੰਸੀ ਵੱਲੋਂ ਕੀਤਾ ਜਾਵੇਗਾ।

ਫੰਡਾਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਟੀਚਾਗਤ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਉਪਾਅ ਲਾਗੂ ਕੀਤੇ ਗਏ ਹਨ ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਨਿਰਧਾਰਤ ਟੀਚਿਆਂ ਮੁਤਾਬਕ ਪਹਿਲਾਂ ਆਓ, ਪਹਿਲਾਂ ਪਾਓ ਦੀ ਤਰਜ਼ ‘ਤੇ ਸਹਾਇਤਾ ਪ੍ਰਦਾਨ ਕਰਨਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਭਪਾਤਰੀਆਂ ਲਈ ਦੋ ਸਾਲਾਂ ਦੀ ਕੂਲਿੰਗ-ਆਫ ਮਿਆਦ, ਮੁੱਖ ਖੇਤੀਬਾੜੀ ਅਫਸਰ ਵੱਲੋਂ ਮੁਕੰਮਲ ਰਿਕਾਰਡ ਅਤੇ ਬਲਾਕ ਖੇਤੀਬਾੜੀ ਅਧਿਕਾਰੀਆਂ ਵੱਲੋਂ ਵਿਸਤ੍ਰਿਤ ਰਜਿਸਟਰ ਬਰਕਰਾਰ ਰੱਖਣਾ ਅਤੇ ਮੁੱਖ ਦਫਤਰ ਵੱਲੋਂ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਲਾਭਪਾਤਰੀਆਂ, ਬੀਜ ਦੀ ਮਾਤਰਾ ਅਤੇ ਸਬਸਿਡੀ ਦੀ ਰਕਮ ਦੀ ਤਸਦੀਕ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਿਰਧਾਰਤ ਆਨਲਾਈਨ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਿਰਫ਼ ਅਧਿਕਾਰਤ ਵਿਭਾਗੀ ਸੂਚਨਾ 'ਤੇ ਭਰੋਸਾ ਕਰਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਵਿੱਤੀ ਸੰਕਟ ਤੋਂ ਖੇਤੀਬਾੜੀ ਲਈ ਲੋੜੀਂਦੀਆਂ ਮਿਆਰੀ ਵਸਤਾਂ ਪ੍ਰਦਾਨ ਕੀਤੀਆਂ ਜਾ ਸਕਣ। ਬੀਜਾਂ ਦੀ ਗੁਣਵੱਤਾ ਨੂੰ ਸਖ਼ਤੀ ਨਾਲ ਕੰਟਰੋਲ ਕਰਕੇ ਅਤੇ ਇੱਕ ਪਾਰਦਰਸ਼ੀ, ਤਕਨਾਲੋਜੀ-ਅਧਾਰਿਤ ਵੰਡ ਪ੍ਰਣਾਲੀ ਲਾਗੂ ਕਰਕੇ, ਅਸੀਂ ਨਾ ਸਿਰਫ਼ ਕਣਕ ਦੀ ਅਗਾਮੀ ਫ਼ਸਲ ਨੂੰ ਸੁਰੱਖਿਅਤ ਕਰ ਰਹੇ ਹਾਂ ਸਗੋਂ ਇਹ ਵੀ ਯਕੀਨੀ ਬਣਾ ਰਹੇ ਹਾਂ ਕਿ ਜਨਤਕ ਫੰਡਾਂ ਦੀ ਵਰਤੋਂ ਪੂਰੀ ਜਵਾਬਦੇਹੀ ਨਾਲ ਕੀਤੀ ਜਾਵੇ।"

-punjabfarmers-wheatseedsubsidy-gurmeetsinghkhudian-punjabagriculture-farmerwelfare



TOP HEADLINES


*ਦੂਜਾ ਦਿਨ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਕਾਰਵਾ
*ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ
*ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ
*ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢ
ਦੋਰਾਹਾ ਦੇ ਨਿੱਜੀ ਢਾਬੇ ’ਤੇ ਆਈਪੀਐਸ ਅਧਿਕਾਰੀ ਦੇ ਰੂਪ ਵਿੱਚ ਸ਼
*ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ
*ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤ
*ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ
ਦੋਰਾਹਾ 'ਚ ਘੁੰਮ ਰਿਹਾ ਫ਼ਰਜ਼ੀ ਆਈਪੀਐਸ ਢਾਬੇ ਤੇ ਵਰਕਰਾਂ ਨਾਲ
ਚੰਡੀਗੜ੍ਹ ਦੇ ਜਵੈਲਰਜ਼ ਦੇ ਖਾਤੇ ਵਿੱਚ 332 ਕਰੋੜ ਰੁਪਏ ਜਮ੍ਹਾ,ਈ
ਨੈਤਿਕ ਕਤਲ ਕਾਂਡ ’ਚ ਪੁਲਿਸ ਦਾ ਵੱਡਾ ਐਕਸ਼ਨ, ਸੈਕਟਰ-50 ਦੇ ਜੰਗ
1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ
*ਇੰਨੋਸੈਂਟ ਹਾਰਟਸ ਮਾਰਕੀਟ ਡੇਅ 'ਤੇ ਨੌਜਵਾਨ ਉੱਦਮੀਆਂ ਨੇ ਆਪਣੀ
ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼
*ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆ
ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ
*ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ
*ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ:
ਵੋਟ-ਚੋਰੀ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰ
ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52625564

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us