*ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ*

Nov19,2026 | Jagrati Lahar Bureau | Chandigarh



*•ਪਸ਼ੂ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ 579 ਵੈਟਰਨਰੀ ਇੰਸਪੈਕਟਰ ਅਤੇ ਸਹਾਇਕ ਅਮਲਾ ਕੀਤਾ ਭਰਤੀ : ਖੁੱਡੀਆਂ*

ਚੰਡੀਗੜ੍ਹ, 19 ਨਵੰਬਰ:


ਪਸ਼ੂ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਤਿੰਨ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਵੈਟਰਨਰੀ ਅਫ਼ਸਰਾਂ ਦੀ ਕੁੱਲ ਗਿਣਤੀ 625 ਹੋ ਗਈ ਹੈ।

ਸੂਬਾ ਸਰਕਾਰ ਵੱਲੋਂ ਪੇਂਡੂ ਆਰਥਿਕਤਾ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ ਵੱਡੀ ਅਤੇ ਬਹੁ-ਪੱਧਰੀ ਭਰਤੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿ੍ਆ ਹੈ। 625 ਵੈਟਰਨਰੀ ਅਫ਼ਸਰਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕਰ ਕੇ ਸੂਬੇ ਭਰ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕਈ ਅਹਿਮ ਪ੍ਰਸ਼ਾਸਕੀ, ਤਕਨੀਕੀ ਅਤੇ ਸਹਾਇਕ ਅਹੁਦਿਆਂ ’ਤੇ ਵੀ ਭਰਤੀ ਕੀਤੀ ਗਈ ਹੈ। ਸੂਬੇ ਨੇ ਮੁੱਖ ਦਫ਼ਤਰ ਵਿੱਚ ਕਲਰਕਾਂ ਦੀਆਂ 17 ਅਸਾਮੀਆਂ, 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ/ਇੰਨੂਮੀਰੇਟਰ /ਪੰਚਰ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਵੀ ਭਰਤੀ ਕੀਤੇ ਹਨ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਉਨ੍ਹਾਂ ਨੂੰ ਕਿਸਾਨਾਂ ਨੂੰ ਪੂਰੀ ਲਗਨ, ਪੇਸ਼ੇਵਰਾਨਾ ਢੰਗ ਅਤੇ ਸੁਹਿਰਦਤਾ ਨਾਲ ਸੇਵਾ ਦੇਣ ਲਈ ਕਿਹਾ। ਉਨ੍ਹਾਂ ਨੇ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਪੰਜਾਬ ਦਾ ਕੋਈ ਵੀ ਕਿਸਾਨ ਸਮੇਂ ਸਿਰ ਪਸ਼ੂ ਡਾਕਟਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ, ‘‘ਪਸ਼ੂ ਧਨ ਪੰਜਾਬ ਦੀ ਪੇਂਡੂ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹੈ। ਸੈਂਕੜੇ ਵੈਟਰਨਰੀ ਅਫ਼ਸਰਾਂ ਅਤੇ ਇੰਸਪੈਕਟਰਾਂ ਦੇ ਨਾਲ-ਨਾਲ ਅਹਿਮ ਪ੍ਰਸ਼ਾਸਕੀ ਅਮਲੇ ਦੀ ਭਰਤੀ ਕਰਕੇ ਅਸੀਂ ਜ਼ਮੀਨੀ ਪੱਧਰ ਤੱਕ ਮਜ਼ਬੂਤ ਵਿਭਾਗੀ ਨੈੱਟਵਰਕ ਤਿਆਰ ਕਰ ਰਹੇ ਹਾਂ।’’

ਉਨ੍ਹਾਂ ਕਿਹਾ ਕਿ ਇਸ ਵੱਡੀ ਸ਼ਮੂਲੀਅਤ ਨਾਲ ਪਸ਼ੂਆਂ ਵਾਸਤੇ ਡਾਕਟਰੀ  ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨ ਭਾਈਚਾਰੇ ਨੂੰ ਸਿੱਧਾ ਸਹਿਯੋਗ ਮਿਲੇਗਾ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Punjab-Veterinary-Officers-Recruitment-Gurmeet-Singh-Khudian-Animal-Healthcare-Bhagwant-Mann-Government-Punjab-Animal-Husbandry-Department



TOP HEADLINES


ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ
ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ
*ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ
ਸੋਹਾਣਾ ਪੁਲੀਸ ਵੱਲੋਂ ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ
*ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰ
चंडीगढ़ नगर निगम चुनाव का ऐलान, 23 दिसंबर को होगा मतदा
ਅਕਾਲੀ ਆਪਣੇ ਆਪ ਨੂੰ 'ਪੰਥਕ ਪਾਰਟੀ' ਹੋਣ ਦਾ ਦਾਅਵਾ ਕਿਵੇਂ ਕਰ ਸ
ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਅਤੇ ਸੁਝਾਵਾਂ ਦੇ ਆਧ
*ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤ
ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌ
ਸੁਪਰੀਮ ਕੋਰਟ ਦੇ ਫੈਸਲੇ ਨਾਲ ਪਰਲਜ਼ ਸਿਟੀ ਦੇ ਪਲਾਟ ਧਾਰਕਾਂ ਨੂੰ
*ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਪੁਲ
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ
ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53123964

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us