*ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ*

Nov27,2026 | Jagrati Lahar Bureau | Chandigarh



*•ਖੇਤੀਬਾੜੀ ਮੰਤਰੀ ਵੱਲੋਂ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਸਮਾਂਬੱਧ ਹੱਲ ਦਾ ਭਰੋਸਾ; ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼*


ਕਿਸਾਨਾਂ ਅਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਦਾ 'ਸਟੇਟ ਐਗਰੀਡ ਪ੍ਰਾਈਸ' (ਐਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਭਾਵ ਇਸ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਮੁੱਦਿਆਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ 'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਜਥੇਬੰਦੀਆਂ ਨਾਲ ਨਿਰੰਤਰ ਗੱਲਬਾਤ ਅਤੇ ਨੇੜਲੇ ਸਹਿਯੋਗ ਰਾਹੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੂਰਾ ਵਿਸ਼ਵਾਸ ਰੱਖਦੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਸਦਕਾ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਵਿੱਚ ਸੂਬਾ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ, ਉਨ੍ਹਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣਾ, ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਖੇਤੀਬਾੜੀ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਉਣਾ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।

ਸ. ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਜਾਇਜ਼ ਮੰਗ ’ਤੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।

ਮੀਟਿੰਗ ਸੁਖਾਵੇਂ ਅਤੇ ਉਸਾਰੂ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ ਦੇਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੀਟਿੰਗ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਸ੍ਰੀਮਤੀ ਬਲਦੀਪ ਕੌਰ,ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਅਤੇ ਕੇਨ ਕਮਿਸ਼ਨਰ ਪੰਜਾਬ ਸ੍ਰੀ ਕਰਨਜੀਤ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

-gurmeetsinghkhudian-punjabfarmers-sugarcanesap-bhagwantmanngovernment-farmerswelfare



TOP HEADLINES


*ਕਮਲਜੀਤ ਕੜਵਲ ਦੀ ਅਗਵਾਈ ਹੇਠ ਵਾਰਡ ਨੰਬਰ 44 ਤੀਜੇ ਦਿਨ ‘ਜਵਾਨੀ
ਸੁਰੇਂਦਰ ਲਾਂਬਾ ਨੇ ਸੰਗਰੂਰ ਦੇ ਨਵੇਂ ਐੱਸ.ਐੱਸ.ਪੀ. ਵਜੋਂ ਅਹੁਦ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520
*ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵ
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਲਾਢੋਵਾਲ ’ਚ ਬਾਗਬਾਨੀ ਵਿਕ
ਰਾਮ ਚੰਦਰ ਨੂੰ ਮਿਲਿਆ ਵੱਕਾਰੀ ‘ਕਰਮਵੀਰ ਚੱਕਰ (ਸਿਲਵਰ)’ ਐਵਾਰਡ,
*ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵ
ਮੋਗਾ 'ਚ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਦੀ ਇਤਿਹਾਸਕ ਸਫ਼ਲਤਾ ਲਈ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ
ਇੰਨੋਸੈਂਟ ਹਾਰਟਸ ਵਿੱਚ ‘ਵਿਵੇਸ਼ਸ ਵਾਈਬ੍ਰੈਂਸ 2026–27’ ਦਾ ਆਯੋ
*ਰੂਸੀ ਫ਼ੌਜ ਵਿੱਚ ਧੱਕੇ ਨਾਲ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ
ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਨੂੰ ਦਿੱਤੀ ਇਕ ਹੋਰ ਵੱਡੀ ਸੌਗ
ਬਠਿੰਡਾ ਕਾਊਂਟਰ ਇੰਟੈਲੀਜੈਂਸ ਵੱਲੋਂ ਜਾਸੂਸੀ ਨੈੱਟਵਰਕ ਦਾ ਪਰਦਾਫ
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉ
*मोगा में मंच से ‘मावां-धियां सत्कार योजना’ की लाभार्थ
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪ
ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ
*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53245660

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us