ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

Jan20,2023 | Gautam Jalandhari | Chandigarh

 
 
ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ 
 
 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ।
 
ਇਸ ਮੌਕੇ ਉਹਨਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ।
 
ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
ਇਸ ਮੌਕੇ ਸ੍ਰੀ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐਫ਼.ਐਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐਫ.ਐਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਡੀ.ਐਫ਼.ਐਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।
 
ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਤੋਂ ਡੀ.ਐਫ.ਐਸ.ਸੀਜ਼ ਵੀ ਮੌਜੂਦ ਸਨ।
 
 
----------
 

Lal-Chand-Kataruchak-Food-Civil-Supplies-And-Consumer-Affairs-Minister



TOP HEADLINES


ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ
ਲੋਕਸਭਾ ਚੋਣਾਂ 2024 : ਪੰਜਾਬੀ Nri ਕੀ ਸੋਚਦੇ ਹਨ?
ਪੀ.ਬੀ-10 ਨਾਲ ਸਬੰਧਤ ਲਾਇਸੰਸ ਦੀਆਂ ਸਾਰੀਆਂ ਸੇਵਾਵਾਂ ਦਾ ਲਾਭ ਹ
 ਖਹਿਰਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਗੋਲਡੀ ਤੇ ਧੀਮ
ਇੰਨੋਸੈਂਟ ਹਾਰਟਸ ਵਿੱਚ' ਈਕੋ ਕਲੱਬ ਦੇ ਵਿਦਿਆਰਥੀਆਂ ਨੇ  'ਏ ਵਿਜ
ਦਰਦਨਾਕ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੰਡੀਆਂ ਦਾ ਦੌਰਾ,  ਖਰੀਦੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਐਮ ਪੀ ਮਹਿੰਦਰ ਸਿੰ
ਮੋਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ ਖੋਹਾਂ ਕਰਨ ਵਾਲੇ
ਲੋਕ ਸਭਾ ਚੋਣਾਂ-2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸ
ਮਹਿੰਦਰ ਸਿੰਘ ਕੇਪੀ ਨੇ ਛੱਡੀ ਕਾਂਗਰਸ, ਅਕਾਲੀ ਦਲ ਨੇ ਬਣਾਇਆ ਜਲੰ
ਖੱਤਰੀ ਮਹਾਂ ਸਭਾ ਪੰਜਾਬ ਦਾ ਸੂਬਾ ਪੱਧਰੀ ਪ੍ਰਤਿਨਿਧੀ ਇਜਲਾਸ 28
ਨਸ਼ਾ ਦੇ ਲੈਣ ਦੇਣ ਨੂੰ ਲੈ ਕੇ ਦਾ ਹੋਇਆ ਕਤਲ, ਪੁਲੀਸ ਜਾਂਚ ਵਿੱਚ
ਕਾਂਗਰਸ ਨੂੰ ਇਕ ਹੋਰ ਵੱਡੇ ਝਟਕੇ ਦੀ ਖ਼ਬਰ, ਵੱਡਾ ਆਗੂ ਫੜ ਸਕਦਾ ਹ
ਗਾਜ਼ੀਪੁਰ 'ਚ ਕੂੜਾ ਦੇ ਪਹਾੜ 'ਚ ਲੱਗੀ ਭਿਆਨਕ ਅੱਗ -ਕਈ ਘੰਟੇ ਬੀ
Kisan  Protest: ਸ਼ੰਭੂ ਬਾਰਡਰ ਵਿੱਖੇ ਰੇਲ ਟਰੈਕ ਤੇ ਕਿਸਾਨਾਂ ਦ
*ਲੁਧਿਆਣਾ 'ਚ 22 ਪੋਲਿੰਗ ਸਟੇਸ਼ਨਾਂ ਦੇ ਨਾਂ ਬਦਲੇ, 11 ਹੋਰ ਇਮਾਰ
ਐਨ ਜੀ ਓ ਦੀ ਸਹਾਇਤਾ ਨਾਲ ਚੌਥੇ ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42025337

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us