ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ਅਫੀਮ ਜਾਂ ਭੁੱਕੀ ਦੀ ਰਿਵਾਇਤੀ ਖੇਤੀ ਸ਼ੁਰੂ ਕਰਵਾਏ ਪੰਜਾਬ ਸਰਕਾਰ : ਭਾਰਤੀ ਕਿਸਾਨ ਯੂਨੀਆਨ (ਦੋਆਬਾ)

Jan23,2023 | Ravinder Singh Dhillon | Khanna

ਭਾਰਤੀ ਕਿਸਾਨ ਯੂਨੀਆਨ (ਦੋਆਬਾ) ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਪਿੰਡ ਖੀਰਨੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੇ ਗ੍ਰਹਿ ਵਿਖੇ ਇੱਕ ਪ੍ਰੈੱਸ ਕਾਂਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ। ਪੰਜਾਬ ਸਰਕਾਰ ਨੇ ਜੇਕਰ ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ਉਹ ਸੰਥੈਟਿਕਸ ਨਸ਼ੇ ਤੇ ਪੂਰਨ ਪਾਬੰਦੀ ਲਗਾ ਕੇ ਦੇਸੀ ਦਵਾਈਆਂ ਵਿੱਚ ਵਰਤੋਂ ਆਉਣ ਵਾਲੀ ਅਫੀਮ ਜਾਂ ਭੁੱਕੀ ਦੀ ਰਿਵਾਇਤੀ ਖੇਤੀ ਸ਼ੁਰੂ ਕਰਵਾਏ, ਇਸ ਨਾਲ ਜੋ ਨੌਜਵਾਨ ਮੈਡੀਕਲ ਨਸ਼ੇ ਤੇ ਲੱਗੇ ਹੋਏ ਹਨ, ਉਨ੍ਹਾਂ ਦਾ ਭਵਿੱਖ ਸਭ ਨੂੰ ਪਤਾ ਹੈ, ਪ੍ਰੰਤੂ ਜੋ ਅਫੀਮ ਅਤੇ ਭੂੱਕੀ ਦੇ ਨਸ਼ੇ ਹਨ, ਉਨ੍ਹਾਂ ਨਾਲ ਸਰੀਰਕ ਨੁਕਸਾਨ ਕੋਈ ਨਹੀਂ ਹੁੰਦਾ, ਜਦੋਂ ਕਿ ਮੈਡੀਕਲ ਨਸ਼ਿਆਂ ਨਾਲ ਨੌਜਵਾਨ ਨਿਪੁੰਨਕਸ ਵੀ ਹੋ ਰਹੇ ਹਨ ਅਤੇ ਆਉਂਦੇ ਕੁਝ ਸਾਲਾਂ ਅੰਦਰ ਪੰਜਾਬ ਬਿਲਕੁੱਲ ਬਰਬਾਦ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਇੱਕਜੁਟਤਾ ਕਾਰਨ ਹੀ ਦਿੱਲੀ ਮੋਰਚਾ ਫਤਹਿ ਹੋਇਆ ਸੀ, ਇਹੀ ਕਾਰਨ ਹੈ ਕਿ ਜੀਰਾ ਫੈਕਟਰੀ ਜਿਸ ਨਾਲ ਆਲੇ ਦੁਆਲੇ ਦੇ ਇਲਾਕੇ ਵਿੱਚ ਕੈਂਸਰ ਵਰਗੀ ਨੁਮਰਾਦ ਬਿਮਾਰੀ ਫੈਲ ਚੁੱਕੀ ਹੈ ਅਤੇ ਵਾਤਾਵਰਨ, ਹਵਾ ਤੇ ਪਾਣੀ ਦੂਸ਼ਿਤ ਹੋ ਚੁੱਕੇ ਹਨ, ਜਿੱਥੇ ਕਿਸਾਨਾਂ ਵੱਲੋਂ ਆਪਣੀ ਏਕਤਾ ਦਾ ਸਬੂਤ ਦਿੰਦੇ ਹੋਏ ਧਰਨਾ ਲਗਾਇਆ ਸੀ, ਜਿਸ ਤੇ ਪੰਜਾਬ ਸਰਕਾਰ ਨੂੰ ਜੀਰਾ ਫੈਕਟਰੀ ਬੰਦ ਕਰਨ ਲਈ ਝੁਕਣਾ ਪਿਆ। ਇੱਥੇ ਵੀ ਆਮ ਲੋਕਾਂ ਦੇ ਏਕੇ ਦੀ ਜਿੱਤ ਹੋਈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਦੇ ਘੱਟ ਗਿਣਤੀ ਸਿੱਖਾਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ, ਪ੍ਰੰਤੂ  ਕੇਂਦਰ ਸਰਕਾਰ ਦੀ ਇਹ ਮਨਸਾ ਕਦੇ ਵੀ ਪੂਰੀ ਨਹੀਂ ਹੋਵੇਗੀ। 
 
ਪੰਜਾਬ ਦੇ ਸਿੱਖ ਨੌਜਵਾਨ ਜੋ ਪਿਛਲੇ 30- 35 ਸਾਲਾਂ ਤੋਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਅਦਾਲਤੀ ਹੁਕਮਾਂ ਅਨੁਸਾਰ ਆਪਣੀਆਂ ਸਜਾਵਾਂ ਪੂਰੀਆਂ ਵੀ ਕਰ ਚੁੱਕੇ ਹਨ, ਜਿਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ, ਇਸ ਸਬੰਧੀ ਜੋ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ, ਉਸ ਵਿੱਚ ਵੀ ਇੱਕ ਦਿਨ ਏਕੇ ਦੀ ਜਿੱਤ ਹੋਵੇਗੀ। 
 
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀ ਗੱਡੀ ਦੇ ਸੀਸ਼ੇ ਭੰਨ ਕੇ ਹਮਲਾ ਕੀਤਾ ਗਿਆ, ਉਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ, ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਲੋਕ ਇਨਸਾਫ ਲਈ ਮੋਰਚਾ ਲਗਾਉਂਦੇ ਹਨ, ਉੱਥੇ ਕੁਝ ਮਾੜੇ ਆਨਸਰਾਂ ਦੀ ਘੁਸਪੈਠ ਹੋਣੀ ਲਾਜਮੀ ਹੁੰਦੀ ਹੈ, ਅਜਿਹੀ ਘਟਨਾ ਨੂੰ ਅੰਜਾਮ ਵੀ ਕੁਝ  ਅਜਿਹੇ ਹੀ ਲੋਕਾਂ ਦੁਆਰਾ ਦਿੱਤਾ ਗਿਆ ਹੈ।  ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਆਪਣਾ ਏਕਾ ਦਿਖਾਉਂਦੇ ਹੋਏ ਆਪਸੀ ਪਿਆਰ ਤੇ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ ਅਤੇ ਪੰਜਾਬ ਦੇ ਹੱਕੀ ਮੰਗਾਂ ਲਈ ਇੱਕਜੁੱਟ ਹੋ ਕੇ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ। 
 

Bhartiya-Kisan-Union-Opium-Culivation-



TOP HEADLINES


Dc Reviews Working Of Society For Prevention Of Cruelt
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਲੁਧਿਆਣਾ 'ਚ ਝੋਨੇ ਦੀ ਪੂ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ
50 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਲਈ ਜ਼ਿਲ੍ਹੇ ਦੇ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ
ਪੁਲਿਸ ਨੇ ਸੁਲਝਾਈ ਟਰੱਕ ਡਰਾਈਵਰ ਦੇ ਅੰਨੇ ਕਤਲ ਦੀ ਗੁੱਥੀ 
ਪੰਜਾਬੀ ਭਾਸ਼ਾ ਕਾਨਫ਼ਰੰਸ 27 ਅਤੇ 28 ਅਪ੍ਰੈਲ ਨੂੰ ਪੰਜਾਬੀ ਭਵਨ, ਲ
ਸੀਟੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ‘ਚੋਣ ਜਾਗਰੂਕਤਾ ਸੈਸ਼ਨ
ਸੀਪੀਆਈ ਅਤੇ ਸੀਪੀਆਈ(ਐਮ) ਪੰਜਾਬ ਵਿਚ 4 ਸੰਸਦੀ ਸੀਟਾਂ ਤੋˆ ਉਮਦੀ
ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ
ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ
ਲੋਕਸਭਾ ਚੋਣਾਂ 2024 : ਪੰਜਾਬੀ Nri ਕੀ ਸੋਚਦੇ ਹਨ?
ਪੀ.ਬੀ-10 ਨਾਲ ਸਬੰਧਤ ਲਾਇਸੰਸ ਦੀਆਂ ਸਾਰੀਆਂ ਸੇਵਾਵਾਂ ਦਾ ਲਾਭ ਹ
 ਖਹਿਰਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਗੋਲਡੀ ਤੇ ਧੀਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42029805

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us