ਪੀ ਏ ਯੂ ਤੇ ਵੈਟਨਰੀ ਯੂਨੀਵਰਸਿਟੀ ਅਧਿਆਪਕ ਯੂਨੀਅਨ ਨੇ ਸੰਘਰਸ਼ ਕੀਤਾ ਤਿੱਖਾ

Feb11,2023 | Balraj Khanna | Ludhiana

 

         ਪੰਜਾਬ ਸਰਕਾਰ ਵੱਲੋਂ ਸੋਧੇ ਗਏ ਯੂ ਜੀ ਸੀ ਤਨਖਾਹ ਸਕੇਲਾਂ ਦਾ ਨੋਟੀਫਿਕੇਸ਼ਨ ਹੁਣ ਤਕ ਨਾ ਲਾਗੂ ਕਰਨ ਦੇ ਵਿਰੋਧ ਵਿਚ ਪੀ ਏ ਯੂ ਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਅਧਿਆਪਕਾਂ ਨੇ ਸੰਘਰਸ਼ ਤਿੱਖਾ ਕਰ ਦਿੱਤਾ ਹੈ। ਇਹ ਅੰਦੋਲਨ ਅੱਜ ਚੌਥੇ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਮਹਿੰਦਰ ਸਿੰਘ ਰੰਧਾਵਾ ਲਾਇਬ੍ਰਰੀ ਦੇ ਸਾਹਮਣੇ ਦੋਵਾਂ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੇ ਪੀ ਏ ਯੂ ਦੇ ਮੇਲਾ ਗਰਾਊਂਡ ਵੱਲ ਕੂਚ ਕੀਤਾ ਜਿਥੇ 12 ਫਰਵਰੀ ਨੂੰ ਸਰਕਾਰ ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਰੋਹ ਭਰੇ ਨਾਅਰੇ ਲਾਉਂਦਿਆਂ ਇਸ ਸਥਾਨ ਤੋਂ ਇਹ ਮਾਰਚ ਗੇਟ ਨੰ 2 ਤੋਂ ਹੋ ਕੇ ਗੇਟ ਨੰ 1 ਵੱਲ ਵਧਿਆ। ਗੇਟ ਨੰ 1 ਦੇ ਸਾਹਮਣੇ ਫਿਰੋਜ਼ਪੁਰ ਰੋਡ ਨੂੰ ਕੁਝ ਸਮੇਂ ਲਈ ਰੋਕ ਕੇ ਟ੍ਰੈਫਿਕ ਜਾਮ ਕੀਤਾ ਗਿਆ।

         ਧਰਨੇ ਨੂੰ ਸੰਬੋਧਨ ਕਰਦਿਆਂ ਪੀ ਏ ਯੂ ਅਧਿਆਪਕ ਜਥੇਬੰਦੀ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਕਿਹਾ ਕਿ ਜੇ ਸਰਕਾਰ ਨੇ ਸਾਡੀ ਇਸ ਹੱਕੀ ਮੰਗ ਨੂੰ ਨਾ ਮੰਨਿਆ ਤਾਂ ਆਉਂਦੇ ਦਿਨਾਂ ਵਿਚ ਦੋਵਾਂ ਯੂਨੀਵਰਸਿਟੀਆਂ ਨੂੰ ਪੂਰਨ ਤੌਰ ’ਤੇ ਬੰਦ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।

         ਡਾ. ਮਨਦੀਪ ਸਿੰਘ ਗਿੱਲ, ਜਨਰਲ ਸਕੱਤਰ ਨੇ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਦੇ ਵਿਗਿਆਨੀਆ ਦਾ ਪੰਜਾਬ ਦੀ ਆਰਥਿਕਤਾ ਅਤੇ ਕਿਸਾਨ ਭਾਈਚਾਰੇ ਨੂੰ ਉਪਰ ਚੁੱਕਣ ਵਿਚ ਬਹੁਤ ਵੱਡਾ ਯੋਗਦਾਨ ਹੈ। ਇਸ ਲਈ ਪੰਜਾਬ ਦੀ ਖੇਤੀ ਦੀ ਰੀੜ੍ਹ ਦੀ ਹੱਡੀ ਇਨ੍ਹਾਂ ਵਿਗਿਆਨੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ।

         ਵੈਟਨਰੀ ਯੂਨੀਵਰਸਿਟੀ ਅਧਿਆਪਕ ਜਥੇਬੰਦੀ ਦੇ ਪ੍ਰਧਾਨ ਡਾ. ਕੁਲਦੀਪ ਗੁਪਤਾ ਨੇ ਕਿਹਾ ਕਿ ਬੇਜ਼ੁਬਾਨ ਪਸ਼ੂਆਂ ਦੀ ਦਿਨ ਰਾਤ ਸੇਵਾ ਕਰਨ ਵਾਲੇ ਵਿਗਿਆਨੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇ ਕੇ ਉਤਸਾਹਿਤ ਕਰਨਾ ਚਾਹੀਦਾ ਹੈ।

         ਡਾ. ਅਪਮਿੰਦਰਪਾਲ ਸਿੰਘ ਬਰਾੜ, ਜਨਰਲ ਸਕੱਤਰ ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਜਦੋਂ ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਨੂੰ ਯੂ ਜੀ ਸੀ ਦੇ ਤਨਖਾਹ ਸਕੇਲ ਦਿੱਤੇ ਜਾ ਚੁੱਕੇ ਹਨ ਤਾਂ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਨਾਲ ਇਹ ਮਤਰੇਆ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ।

         ਅੰਦੋਲਨ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ 12 ਫਰਵਰੀ ਨੂੰ ਹੋ ਰਹੀ ਸਰਕਾਰ ਕਿਸਾਨ ਮਿਲਣੀ ਵਿਚ ਕਾਲੇ ਬਿੱਲੇ ਲਗਾ ਕੇ ਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇ ਕੇ ਆਪਣਾ ਵਿਰੋਧ ਦਰਜ ਕੀਤਾ ਜਾਵੇਗਾ।

ਅੱਜ ਦੇ ਸੰਘਰਸ਼ ਵਿਚ ਦੋਵਾਂ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀਆਂ ਨੇ ਵੀ ਪਹੁੰਚ ਕੇ ਇਸ ਸਾਂਝੇ ਕਾਜ ਵਾਸਤੇ ਆਪਣਾ ਸਮਰਥਨ ਦਿੱਤਾ। ਇਨ੍ਹਾਂ ਅਧਿਕਾਰੀਆਂ ਨੇ ਇਸ ਗੱਲ ਦਾ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਜਾਇਜ਼ ਮੰਗਾਂ ਨੂੰ ਪੂਰਿਆਂ ਕਰਾਉਣ ਲਈ ਸਰਕਾਰ ਤੱਕ ਗੱਲ ਪਹੁੰਚਾਉਣਗੇ। 12 ਫਰਵਰੀ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿਖੇਰਾ ਕੀਤਾ ਜਾਵੇਗਾ।

 

Veterinary-University-Teachers-Union-Pau-Ludhiana-Guru-Angad-Dev-Veterinary-And-Animal-Sciences-University-Non-implementation-Of-The-Revised-Ugc-Pay-Scales-



TOP HEADLINES


ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ
ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤ
Bjp Punjab ਵਿੱਚ ਜਾਕੇ #loksabhaelection2024 #ludhiana ਤ
'ਜਨ ਸਭਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਫ਼ਤਿਹਗੜ੍
ਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾ
ਲੋਕਸਭਾ ਚੋਣ 2024: ਅੱਜ ਪਹਿਲੇ ਪੜਾਅ ਦੀ ਵੋਟਿੰਗ
ਸਾਈਬਰ ਸੈੱਲ ਨੇ ਲੜਕੀ ਸਮੇਤ 3 ਠੱਗਾਂ ਨੂੰ ਕੀਤਾ ਗ੍ਰਿਫ਼ਤਾਰ, 9
ਗਾਹਕ ਦੀ ਉਡੀਕ ਕਰਦਾ ਨੌਜਵਾਨ 25 ਗ੍ਰਾਮ ਸਮੈਕ ਸਮੇਤ ਕਾਬੂ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ
ਲੁਧਿਆਣਾ : 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜ
ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ
Cm Bhagwant Mann : ਲੋਕ ਸਭਾ ਚੋਣਾਂ ਸੰਬੰਧੀ ਮੀਡੀਆ ਨਾਲ ਗੱਲਬ
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ 'ਚ ਜਾਗਰੂਕਤਾ ਪੈਦ
ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ
ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾ
ਐਸ.ਡੀ.ਐਮ. ਅਹਿਮਦਗੜ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ
ਇੰਨੋਸੈਂਟ ਹਾਰਟਸ ਵਿੱਚ 'ਹੈਰੀਟੇਜ ਕਲੱਬ' ਦੇ ਵਿਦਿਆਰਥੀਆਂ ਨੇ 'ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41997240

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us