ਬੇਮੌਸਮੀ ਬਰਸਾਤ ਨੇ ਫਸਲਾਂ ਦਾ ਕੀਤਾ ਭਾਰੀ ਨੁਕਸਾਨ
Mar31,2023
| Shiv Kaura | Phagwara
ਫਗਵਾੜਾ 31 ਮਾਰਚ (ਸ਼ਿਵ ਕੋੜਾ) ਬੀਤੀ ਰਾਤ ਤੋਂ ਅੱਜ ਬਾਅਦ ਦੁਪਿਹਰ ਤੱਕ ਫਗਵਾੜਾ ਦੇ ਪੇਂਡੂ ਇਲਾਕਿਆਂ ‘ਚ ਹੋਈ ਭਾਰੀ ਬਰਸਾਤ ਨਾਲ ਕਣਕਾਂ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ। ਸਬ-ਡਵੀਜਨ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੇ ਦੇਖਿਆ ਗਿਆ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗੁ ਪਾਲੀ ਅਤੇ ਸੋਨੇ ਵਾਂਗੁ ਪੱਕ ਕੇ ਕਟਾਈ ਲਈ ਤਿਆਰ ਹੋਈ ਫਸਲ ਖੇਤਾਂ ਵਿਚ ਵਿਛੀ ਹੋਈ ਸੀ ਅਤੇ ਕਿਸਾਨਾਂ ਦੇ ਚਿਹਰੇ ਬੇਮੌਮਸੀ ਬਰਸਾਤ ਅਤੇ ਆਪਣੀ ਬਰਬਾਦ ਹੁੰਦੀ ਫਸਲ ਨੂੰ ਦੇਖ ਕੇ ਮੁਰਝਾਏ ਹੋਏ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਅਮਰੀਕ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਰੂਪ ਲਾਲ, ਕੁੰਦਰ ਸਿੰਘ, ਗੁਲਜਾਰ ਸਿੰਘ, ਮੇਜਰ ਸਿੰਘ, ਹਰਨੇਕ ਸਿੰਘ, ਸਨੀ ਵਾਹਦ, ਪਰਮਜੀਤ ਸਿੰਘ ਅਤੇ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਕੁੱਝ ਦਿਨਾਂ ਪਹਿਲਾਂ ਵੀ ਬੇਮੌਸਮੀ ਬਰਸਾਤ ਅਤੇ ਹਨੇ੍ਹਰੀ ਝੱਖੜ ਨਾਲ ਉਹਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਸੀ ਪਰ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਉਹਨਾਂ ਦੀ ਫਸਲ ਦਾ ਬਹੁਤ ਭਾਰੀ ਨੁਕਸਾਨ ਕੀਤਾ ਹੈ। ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਇਸ ਤਾਜੇ ਹੋਏ ਨੁਕਸਾਨ ਦੀ ਵੀ ਤੁਰੰਤ ਗਿਰਦਾਵਰੀ ਕਰਵਾ ਕੇ ਉਹਨਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇ ਨਹੀਂ ਤਾਂ ਪਹਿਲਾਂ ਹੀ ਕਰਜੇ ਦੀ ਮਾਰ ਤੋਂ ਪਰੇਸ਼ਾਨ ਕਿਸਾਨਾਂ ਨੂੰ ਹੋਰ ਆਰਥਕ ਸੰਕਟ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ।
Weather-Update-Punjab-North-India-Crop-Damage-