· ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਕੀਤੇ ਗਏ ਨੇ ਪੁਖੱਤਾ ਪ੍ਰਬੰਧ- ਗੁਰਮੀਤ ਕੁਮਾਰ ਬਾਂਸਲ-- ਕਿਹਾ,ਕਿ ਸੁੱਕੀ ਕਣਕ ਮੰਡੀਆਂ ਚ ਲੈ ਕੇ ਆਉਂਣ ਕਿਸਾਨ-- ਅਹਿਮਦਗੜ੍ਹ 18 ਅਪ੍ਰੈਲ :-- ਐਸ.ਡੀ.ਐਮ. ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਪੁਖੱਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਵਲੋਂ ਜ਼ਿਲ੍ਹੇ ਵਿੱਚ ਕਾਰਜਸ਼ੀਲ ਵੱਖ ਵੱਖ ਖਰੀਦ ਏਜੰਸੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆ ਜਾ ਚੁੱਕੀਆਂ ਹਨ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਹੋਰ ਕਿਹਾ ਕਿ ਮੰਡੀਆਂ ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਮੰਡੀਆਂ ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਛਾਂ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਦੀ ਵੇਚ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਅਹਿਮਦਗੜ੍ਹ ਦੇ ਸਕੱਤਰ ਸ. ਜਸਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ ।
Sdm-Ahmedgarh-New-Grain-Market
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)