ਲੁਧਿਆਣਾ ਸ਼ਹਿਰ ਅਤੇ ਪਿੰਡਾਂ 'ਚ ਕੁੱਤਿਆਂ ਲਈ ਨਿਰਧਾਰਤ ਫਿਡਿੰਗ ਪੁਆਇੰਟਾ ਦੀ ਪਛਾਣ ਕਰਨ ਦੇ ਹੁਕਮ

Dec16,2025 | Jagrati Lahar Bureau | Ludhiana

*ਡਿਪਟੀ ਕਮਿਸ਼ਨਰ ਨੇ ਲੁਧਿਆਣਾ ਸ਼ਹਿਰ ਅਤੇ ਪਿੰਡਾਂ 'ਚ ਕੁੱਤਿਆਂ ਲਈ ਨਿਰਧਾਰਤ ਫਿਡਿੰਗ ਪੁਆਇੰਟਾ ਦੀ ਪਛਾਣ ਕਰਨ ਦੇ ਹੁਕਮ ਦਿੱਤੇ* *-ਸਿਹਤ ਵਿਭਾਗ ਨੂੰ ਐਂਟੀ-ਰੇਬੀਜ਼ ਟੀਕਾ ਅਤੇ ਇਮਯੂਨੋਗਲੋਬੂਲਿਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ* *-ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਨੂੰ ਵੀ ਬਣਾਇਆ ਲਾਜ਼ਮੀ* *ਏ.ਬੀ.ਸੀ ਸੈਂਟਰ ਵਿਖੇ ਕੁੱਤਿਆਂ ਦੀ ਨਸਬੰਦੀ ਅਤੇ ਕਾਬੂ ਪਾਉਣ ਦੇ ਕਾਰਜਾਂ ਦੇ ਵੀ ਮੰਗੇ ਵੇਰਵੇ* ਲੁਧਿਆਣਾ, 16 ਦਸੰਬਰ (000)- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਨਗਰ ਨਿਗਮ ਲੁਧਿਆਣਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਲਈ ਨਿਰਧਾਰਤ ਫੀਡਿੰਗ ਪੁਆਇੰਟਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਦਾ ਉਦੇਸ਼ ਅਵਾਰਾ ਕੁੱਤਿਆਂ ਨੂੰ ਲੋੜੀਂਦਾ ਭੋਜਨ ਮੁਹੱਈਆਂ ਕਰਵਾ ਕੇ ਉਨ੍ਹਾਂ ਦੀ ਹਮਲਾਵਰਤਾ ਅਤੇ ਵਸਨੀਕਾਂ ਨਾਲ ਟਕਰਾਅ ਨੂੰ ਘਟਾਉਣਾ ਹੈ। ਨਗਰ ਨਿਗਮ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ), ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਿਹਤ, ਪਸ਼ੂ ਪਾਲਣ, ਪੁਲਿਸ, ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ) ਅਤੇ ਹੋਰ ਭਾਈਵਾਲਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਿਮਾਂਸ਼ੂ ਜੈਨ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਅਤੇ ਪੰਚਾਇਤ ਵਿਭਾਗ ਨੂੰ ਢੁਕਵੇਂ ਫੀਡਿੰਗ ਜ਼ੋਨਾਂ ਦਾ ਨਕਸ਼ਾ ਬਣਾਉਣ ਦੇ ਨਿਰਦੇਸ਼ ਦਿੱਤੇ।‌ ਉਨ੍ਹਾਂ ਕਿਹਾ ਕਿ ਅਵਾਰਾ ਕੁੱਤੇ ਝੁੰਡਾਂ ਵਿੱਚ ਰਹਿੰਦੇ ਹਨ ਅਤੇ ਭੋਜਨ ਲਈ ਕਿਸੇ ਹੋਰ ਸਮੂਹ ਦੇ ਖੇਤਰ ਵਿੱਚ ਘੱਟ ਹੀ ਜਾਂਦੇ ਹਨ। ਨਿਰਧਾਰਤ ਥਾਵਾਂ ਭੁੱਖ ਕਾਰਨ ਹੋਣ ਵਾਲੇ ਹਮਲੇ ਨੂੰ ਰੋਕਣ, ਕੁੱਤਿਆਂ ਦੀ ਆਬਾਦੀ ਨੂੰ ਸੀਮਤ ਕਰਨ ਅਤੇ ਜਨਤਕ ਥਾਵਾਂ 'ਤੇ ਅਨਿਯੰਤ੍ਰਿਤ ਭੋਜਨ ਨੂੰ ਰੋਕਣ ਵਿੱਚ ਮਦਦ ਕਰਨਗੀਆਂ ਜੋ ਨਾਗਰਿਕਾਂ ਲਈ ਸੁਰੱਖਿਆ ਜੋਖਮ ਜਾਂ ਅਸੁਵਿਧਾਵਾਂ ਪੈਦਾ ਕਰਦੀਆਂ ਹਨ। ਉਨ੍ਹਾਂ ਨਿਗਮ ਕਰਮਚਾਰੀਆਂ ਨੂੰ ਇਨ੍ਹਾਂ ਫੀਡਿੰਗ ਜ਼ੋਨਾਂ 'ਤੇ ਸਫਾਈ ਬਣਾਈ ਰੱਖਣ ਲਈ ਵੀ ਕਿਹਾ। ਉਨ੍ਹਾਂ ਸਬੰਧਤ ਕੇਂਦਰਾਂ 'ਤੇ ਪਸ਼ੂ ਜਨਮ ਨਿਯੰਤਰਣ (ਏ.ਬੀ.ਸੀ) ਪ੍ਰੋਗਰਾਮ ਅਧੀਨ ਕੁੱਤਿਆਂ ਨੂੰ ਫੜਨ ਵਾਲੀਆਂ ਟੀਮਾਂ ਅਤੇ ਚੱਲ ਰਹੀਆਂ ਨਸਬੰਦੀ ਗਤੀਵਿਧੀਆਂ ਬਾਰੇ ਵਿਸਤ੍ਰਿਤ ਰਿਪੋਰਟਾਂ ਮੰਗੀਆਂ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪਿੰਡਾਂ ਵਿੱਚ ਕੁੱਤਿਆਂ ਦੀ ਨਸਬੰਦੀ ਸਬੰਧੀ ਸਰਪੰਚਾਂ ਨਾਲ ਗੱਲਬਾਤ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਹਿਮਾਂਸ਼ੂ ਜੈਨ ਨੇ ਸਿਹਤ ਵਿਭਾਗ ਨੂੰ ਸਾਰੇ ਹਸਪਤਾਲਾਂ ਵਿੱਚ ਐਂਟੀ-ਰੇਬੀਜ਼ ਟੀਕਿਆਂ ਅਤੇ ਇਮਯੂਨੋਗਲੋਬੂਲਿਨ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਦੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਿਪੋਰਟ ਕੀਤੀ ਜਾਣੀ ਚਾਹੀਦੀ ਹੈ। ਇੱਕ ਸਮਰਪਿਤ ਕੰਟਰੋਲ ਰੂਮ ਜਲਦੀ ਹੀ ਸਥਾਪਤ ਕੀਤਾ ਜਾਣਾ ਹੈ, ਨਾਲ ਹੀ ਇੱਕ ਜਨਤਕ ਹੈਲਪਲਾਈਨ ਸ਼ੁਰੂ ਕੀਤੀ ਜਾਣੀ ਹੈ। ਸੜਕ ਸੁਰੱਖਿਆ ਸਬੰਧੀ ਮੁਸ਼ਕਿਲਾਂ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਮ.ਸੀ.ਐਲ, ਐਨ.ਐਚ.ਏ.ਆਈ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਹਾਦਸਿਆਂ ਨੂੰ ਘਟਾਉਣ ਲਈ ਹਾਈਵੇਅ ਅਤੇ ਸੜਕਾਂ ਤੋਂ ਅਵਾਰਾ ਪਸ਼ੂਆਂ ਨੂੰ ਪਿੰਡ ਬੁਰਜ ਪਵਾਤ ਵਿਖੇ ਸਰਕਾਰੀ ਗਊਸ਼ਾਲਾ ਵਿੱਚ ਆਸਰਾ ਦੇਣ। ਹਿਮਾਂਸ਼ੂ ਜੈਨ ਨੇ ਕਿਹਾ ਕਿ ਇਨ੍ਹਾਂ ਉਪਾਵਾਂ ਦੀ ਪ੍ਰਗਤੀ ਦੀ ਹਰ ਮੰਗਲਵਾਰ ਸਮੀਖਿਆ ਕੀਤੀ ਜਾਵੇਗੀ, ਜਿਸ ਵਿੱਚ ਵਿਭਾਗੀ ਪ੍ਰਦਰਸ਼ਨ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

Stray-Dogs-Feeding-Points-Ludhiana-Dc



TOP HEADLINES


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49455475

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us