- ਪ੍ਰੋਜੈਕਟ ਨੂੰ ਜ਼ਿਲ੍ਹਾ ਪੱਧਰ 'ਤੇ ਲਾਗੂ ਕਰਨ 'ਤੇ ਕੀਤੀ ਵਿਚਾਰ ਚਰਚਾ
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜ਼ੋਰਵਾਲ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ 'ਜੀਵਨਜੋਤ ਪ੍ਰੋਜੈਕਟ- ਸੇਵ ਦ ਚਾਇਲਡਹੁੱਡ' ਨੂੰ ਜ਼ਿਲ੍ਹਾ ਪੱਧਰ 'ਤੇ ਲਾਗੂ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।
ਦਫ਼ਤਰ, ਡਿਪਟੀ ਕਮਿਸ਼ਨਰ ਵਿਖੇ ਰੱਖੀ ਗਈ ਇਸ ਮੀਟਿੰਗ ਦੌਰਾਨ ਸ਼੍ਰੀ ਜੀਵਨਦੀਪ ਸਿੰਘ ਪੀ.ਸੀ.ਐਸ. (ਅਲਾਈਡ), ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ, ਡੀ.ਐਸ.ਪੀ. ਖੰਨਾ ਸ਼੍ਰੀ ਕਰਮਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਸ਼੍ਰੀਮਤੀ ਰਵਿੰਦਰ ਕੌਰ, ਮੈਂਬਰ, ਬਾਲ ਭਲਾਈ ਕਮੇਟੀ ਸ਼੍ਰੀਮਤੀ ਗੁਨਜੀਤ ਕੌਰ ਬਾਵਾ, ਮੈਡੀਕਲ ਅਫਸਰ ਸ਼੍ਰੀ ਹਰਵੀਰ ਸਿੰਘ, ਸਲਾਹਕਾਰ, ਆਸ ਅਹਿਸਾਸ ਐਨ.ਜੀ.ਓ. ਸ਼੍ਰੀ ਦਿਨੇਸ਼ ਮਲਿਕ ਸ਼ਾਮਲ ਸਨ
'ਜੀਵਨਜੋਤ ਪ੍ਰੋਜੈਕਟ' ਅਧੀਨ ਬਾਲ ਭਿੱਖਿਆ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਉਪਰਾਲੇ ਕੀਤੇ ਜਾਣੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਜ਼ੋਰਵਾਲ ਵੱਲੋ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰ ਸਕੂਲ ਦੇ ਬੱਚਿਆਂ ਦੀ ਹਾਜ਼ਰੀ ਚੈਕ ਕਰਨੀ ਯਕੀਨੀ ਬਣਾਈ ਜਾਵੇ ਅਤੇ ਘੋਖ ਪੜਤਾਲ ਕੀਤੀ ਜਾਵੇ ਕਿ ਗੈਰਹਾਜ਼ਰ ਬੱਚਾ ਬਾਲ ਭਿੱਖਿਆਂ ਵਿੱਚ ਸ਼ਾਮਲ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖਿਆ ਵਿਭਾਗ ਦੇ ਵਲੰਟੀਅਰ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਜਾ ਕੇ ਬੱਚਿਆਂ ਗੈਰ-ਰਸਮੀ ਅਤੇ ਬ੍ਰਿਜ ਕੋਰਸ ਕਰਵਾਉਣ ਤਾਂ ਜੋ ਬੱਚਿਆਂ ਦਾ ਨਵੇਂ ਸ਼ੈਸ਼ਨ ਵਿੱਚ ਦਾਖਲਾ ਕਰਵਾਇਆ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਅਧੀਨ ਆਉਂਦੇ ਸੰਵੇਦਨਸ਼ੀਲ ਇਲਾਕਿਆਂ ਦੀ ਪਛਾਣ ਕਰਕੇ, ਸੂਚੀ ਦਫਤਰ, ਡਿਪਟੀ ਕਮਿਸ਼ਨਰ, ਲੁਧਿਆਣਾ ਨਾਲ ਸਾਂਝੀ ਕਰਨ। ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਸੰਵੇਦਨਸ਼ੀਲ ਇਲਾਕਿਆਂ ਦਾ ਸਰਵੇ ਕਰਕੇ ਬਾਲ ਭਿਖਾਰੀਆਂ ਦਾ ਡਾਟਾ ਦਫਤਰ, ਡਿਪਟੀ ਕਮਿਸ਼ਨਰ, ਲੁਧਿਆਣਾ ਨਾਲ ਸਾਂਝਾ ਕੀਤਾ ਜਾਵੇ ਅਤੇ ਬਾਲ ਭਿਖਾਰੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇ ਜਿਸ ਵਿੱਚ ਆਯਸ਼ਮਾਨ ਕਾਰਡ, ਸਪਾਨਸ਼ਰਸ਼ਿਪ ਸਕੀਮ, ਪੈਨਸ਼ਨ ਸਕੀਮ ਆਦਿ ਸ਼ਾਮਲ ਹਨ।
ਉਨ੍ਹਾਂ ਇਹ ਵੀ ਨਿਦਰੇਸ਼ ਜਾਰੀ ਕੀਤੇ ਕਿ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਸਾਂਝੀ ਟੀਮ ਬਣਾਕੇ ਰੈਸਕਿਊ ਅਪਰੇਸ਼ਨ ਕੀਤਾ ਜਾਵੇ, ਜੇਕਰ ਕੋਈ ਬੱਚਾ ਨਸ਼ਾ ਕਰਦਾ ਹੋਵੇ ਤਾਂ ਉਸਨੂੰ ਨਸ਼ਾਂ ਛੁਡਾਉ ਕੇਂਦਰ ਵਿੱਖ ਦਾਖਲ ਕਰਵਾਇਆ ਜਾਵੇ ਅਤੇ ਬੱਚਿਆਂ ਦਾ ਮੁੜ ਵਸੇਬਾ ਕੀਤਾ ਜਾਵੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਬੱਚਿਆਂ ਦੇ ਡਾਟੇ ਨੂੰ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਸ਼੍ਰੀ ਜੀਵਨਦੀਪ ਸਿੰਘ, ਪੀ.ਸੀ.ਐਸ. (ਅਲਾਈਡ) ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਜਿਹੜੇ ਬੱਚਿਆਂ ਦੇ ਮਾਤਾ-ਪਿਤਾ ਬੇਰੁਜ਼ਗਾਰ ਹਨ ਉਨ੍ਹਾਂ ਨੂੰ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਦੇ ਕੇ ਨੌਕਰੀ ਦਿਵਾਈ ਜਾਵੇ ਤਾਂ ਜੋ ਉਹਨਾਂ ਦੀ ਆਮਦਨ ਦਾ ਸਾਧਨ ਬਣ ਸਕੇ ਅਤੇ ਵੱਡੇ ਬੱਚਿਆਂ ਨੂੰ ਵੀ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਦਿੱਤੀ ਜਾਵੇ। ਉਨ੍ਹਾਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਇਸ ਨੇਕ ਕਾਰਜ਼ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)