ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

Jun20,2024 | Gautam Jalandhari | Chandigarh

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ। ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ।" ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Fd-Gives-Approval-For-Implementation-Of-The-Sixth-Pay-Commission-On-Employees-Of-Aided-Institutions-Cheema



TOP HEADLINES


ਦੁੱਧ ਸਪਲਾਈ ਦੀ ਆੜ ਵਿੱਚ ਕਰਦਾ ਸੀ ਨਸ਼ੇ ਦਾ ਕਾਰੋਬਾਰ, ਮਾਮਲਾ ਦ
ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱ
ਪੰਚਾਇਤੀ ਚੋਣਾਂ ਲਈ ਕੁੱਲ 546 ਪਿੰਡਾਂ ਚੋਂ 1811 ਸਰਪੰਚੀ ਅਤੇ 5
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ
ਬੀ 2 ਸੀ ਵਿਕਰੀ ਵਿੱਚ ਇਨਵੌਇਸ ਜਾਰੀ ਕਰਨ ਨੂੰ ਉਤਸ਼ਾਹਿਤ ਕਰਨ ਲਈ
ਡੀ.ਸੀ ਅਤੇ ਐਸ.ਐਸ.ਪੀ ਨੇ ਕਿਸਾਨਾਂ ਨੂੰ ਵਾਤਾਵਰਨ ਬਚਾਉਣ ਲਈ ਪਰਾ
ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਕੂਲ ਅਤੇ ਆਂਗਣਵਾੜੀ ਸੈ
ਸਰਕਾਰੀ ਹਸਪਤਾਲ ਵਿਖੇ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁ
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਅਜਾਇਬ ਚਿੱਤਰਕਾਰ ਸ਼ਤਾਬਦੀ
ਬਿਨਾਂ ਬਿੱਲ ਕੱਟੇ ਗ੍ਰਾਹਕਾਂ ਨੂੰ ਸਾਮਾਨ ਵੇਚਣ ਵਾਲੇ ਦੁਕਾਨਦਾਰਾ
ਬਿਨਾਂ ਬਿੱਲ ਕੱਟੇ ਗ੍ਰਾਹਕਾਂ ਨੂੰ ਸਾਮਾਨ ਵੇਚਣ ਵਾਲੇ ਦੁਕਾਨਦਾਰਾ
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤ
ਬਠਿੰਡਾ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 30,000 ਨਸ਼ੀਲੀਆਂ ਗੋਲੀ
-ਪੰਚਾਇਤੀ ਚੋਣਾਂ- ਜ਼ਿਲ੍ਹੇ ਦੇ 176 ਗ੍ਰਾਮ ਪੰਚਾਇਤਾਂ ਲਈ 649
ਗ੍ਰਾਮ ਪੰਚਾਇਤ ਚੋਣਾਂ ਪੰਜਾਬ ਚੋਣ ਕਮਿਸ਼ਨ ਵੱਲੋਂ ਸਪੈਸਲ ਸਕੱਤਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ : ਸਕੱਤਰ ਮਾ
ਵਿਸ਼ੇਸ਼ ਗ੍ਰਹਿ ਸਕੱਤਰ ਪੰਜਾਬ ਬਣੇ ਪੰਚਾਇਤੀ ਚੋਣਾਂ ਲਈ ਫਾਜ਼ਿਲਕ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 673
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43274449

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us