ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ

Jul3,2024 | Balraj Khanna | Ludhiana

- ਇੰਡਸਟਰੀ ਇੰਮਪੈਨਲਮੈਂਟ ਲਈ 15 ਜੁਲਾਈ ਤੱਕ ਆਪਣਾ ਪ੍ਰਸਤਾਵ ਆਨਲਾਈਨ ਜਮ੍ਹਾਂ ਕਰਵਾਉਣਾ ਲਾਜ਼ਮੀ - ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਵੀ ਮੌਕੇ ਪ੍ਰਦਾਨ ਕੀਤੇ ਜਾਣਗੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ.) ਤਹਿਤ ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਦਯੋਗਪਤੀ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਉਪਰੰਤ ਆਪਣੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ। ਮੁੱਢਲੇ ਪੜਾਅ ਤੇ ਇੰਡਸਟਰੀ ਦੀ ਇੰਮਪੈਨਲਮੇਂਟ ਕੀਤੀ ਜਾਵੇਗੀ। ਕੈਪਟਿਵ ਰੁਜ਼ਗਾਰਦਾਤਾਵਾਂ ਦੀ ਚੋਣ ਲਈ ਦਸਤਾਵੇਜ਼ ਵੈਬਸਾਈਟ www.eproc.punjab.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਸਿਖਲਾਈ ਅਤੇ ਪਲੇਸਮੈਂਟ ਨੂੰ ਲਾਗੂ ਕਰਨ ਲਈ ਦਿਲਚਸਪੀ ਰੱਖਣ ਵਾਲੇ ਬਿਨੈਕਾਰਾਂ ਲਈ 15 ਜੁਲਾਈ, 2024 ਨੂੰ ਸ਼ਾਮ 05:00 ਵਜੇ ਜਾਂ ਇਸ ਤੋਂ ਪਹਿਲਾਂ ਆਪਣਾ ਪ੍ਰਸਤਾਵ ਆਨਲਾਈਨ ਜਮ੍ਹਾਂ ਕਰਾਉਣਾ ਲਾਜ਼ਮੀ ਹੈ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਜਿਸ ਵਿੱਚ ਰਵੀਜੋਤ ਕੋਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਤੇ ਪ੍ਰਿੰਸ ਕੁਮਾਰ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ, ਵੱਲੋ ਇੰਡਸਟਰੀ ਨੁਮਾਇੰਦਿਆਂ ਨਾਲ ਵਾਰਤਾਲਾਪ ਕਰਦਿਆਂ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਇੰਡਸਟਰੀ ਇੰਮਪੈਨਲਮੈਂਟ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ।

Skill-Training-And-Employment-Industry-Houses-Industry-Entanglement-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42970820

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us