ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਪਲ ਸਟਾਰ ਇੰਮੀਗ੍ਰੇਸ਼ਨ ਅਤੇ ਲੀਗਲ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਪਲ ਸਟਾਰ ਇੰਮੀਗ੍ਰੇਸ਼ਨ ਅਤੇ ਲੀਗਲ ਸਰਵਿਸਿਜ਼ ਫਰਮ ਐਸ.ਸੀ.ਓ ਨੰ: 84, ਸੈਕਟਰ-82, ਜੇ.ਐਲ.ਪੀ.ਐਲ, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਨਵਨੀਤ ਸਿੰਘ ਸੋਢੀ ਪੁੱਤਰ ਸ੍ਰੀ ਦਲਜੀਤ ਸਿੰਘ ਅਤੇ ਸ੍ਰੀ ਦਲਜੀਤ ਸਿੰਘ ਪੁੱਤਰ ਸ੍ਰੀ ਮੇਲਾ ਸਿੰਘ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:177/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ ਅਤੇ ਨਾ ਹੀ ਰਿਪੋਰਟ ਜਮ੍ਹਾਂ ਕਰਵਾਈ ਗਈ ।
ਉਨ੍ਹਾ ਦੱਸਿਆ ਕਿ ਦਫਤਰੀ ਪਤੇ ਦਾ ਨੋਟਿਸ ਅਣਡਲਿਵਰਡ ਪ੍ਰਾਪਤ ਹੋਇਆ ਹੈ ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਤਹਿਸੀਲਦਾਰ ਮੋਹਾਲੀ ਦੀ ਰਿਹਾਇਸ਼ੀ ਪਤੇ ਤੇ ਤਮੀਲੀ ਰਿਪੋਰਟ ਅਨੁਸਾਰ ਪ੍ਰਾਰਥੀ ਨੇ ਦੱਸਿਆ ਕਿ ਉਹ ਇਹ ਦਫਤਰ ਬੰਦ ਕਰ ਚੁੱਕਾ ਹੈ ਅਤੇ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ ਹੈ ।
ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰ:177/ਆਈ.ਸੀ. ਮਿਤੀ 02.08.2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
Powered by Froala Editor
Adc-Cancelled-Maple-Star-Immigration-And-Legal-Services-Firm-License-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)