*ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ*

Sep4,2024 | Gautam Jalandhari | Chandigarh



ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ।

ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ 'ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ।

ਕਰਦਾਤਾਵਾਂ ਨੂੰ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋਂ 2020-21 ਲਈ 30 ਨਵੰਬਰ, 2021 ਤੱਕ ਦਾਇਰ ਕੀਤੀਆਂ ਗਈਆਂ ਰਿਟਰਨਾਂ ਰਾਹੀਂ ਦਾਅਵਾ ਕੀਤੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਲਾਭ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੁਣ ਇੱਕ ਅਧਿਕਾਰਤ ਪ੍ਰਤੀਨਿਧੀ ਹੁਣ ਸੰਮਨ ਕੀਤੇ ਮਾਲਕ/ਡੀਲਰ ਦੀ ਤਰਫੋਂ ਪੇਸ਼ ਹੋ ਸਕਦਾ ਹੈ, ਜਦੋਂ ਕਿ ਪਹਿਲਾਂ ਵਿਅਕਤੀਗਤ ਤੌਰ 'ਤੇ ਪੇਸ਼ ਹੋਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਕਰ ਪ੍ਰਕਿਆ ਨੂੰ ਸਰਲ ਅਤੇ ਕਰ ਪਾਲਣਾ ਨੂੰ ਬਿਹਤਰ ਬਣਾਉਣ ਲਈ ਹੁਣ ਕਰਦਾਤਾਵਾਂ ਲਈ ਨੋਟਿਸ ਦੀ ਮਿਆਦ ਵੀ 30 ਦਿਨਾਂ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ।

ਵਿੱਤ ਮੰਤਰੀ ਨੇ ਵਿੱਤੀ ਸਾਲ 2017-18 ਤੋਂ 2019-20 ਲਈ ਕਰਦਾਤਾਵਾਂ ਲਈ ਮੁਆਫੀ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਰਦਾਤਾ 31 ਮਾਰਚ, 2025 ਤੱਕ ਸਾਲ 2017-18 ਤੋਂ 2019-20 ਤੱਕ ਦੀ ਟੈਕਸ ਮੰਗ ਦੀ ਪੂਰੀ ਰਕਮ ਦਾ ਭੁਗਤਾਨ ਕਰਦਾ ਹੈ, ਤਾਂ ਉਸ ਨੂੰ ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਦਿੱਤੀ ਜਾਵੇਗੀ। ।

ਬਿੱਲ ’ਤੇ ਚਰਚਾ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਮੁਆਵਜ਼ੇ ਦੇ ਮੁੱਦੇ ਨੂੰ ਉਭਾਰਨ ਲਈ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ 2017 ਵਿੱਚ ਜੀ.ਐਸ.ਟੀ ਪ੍ਰਣਾਲੀ ਲਾਗੂ ਕੀਤੀ ਗਈ ਸੀ ਤਾਂ ਤਾਂ ਰਾਜਾਂ ਲਈ ਜੁਲਾਈ, 2022 ਤੱਕ 14% ਸਾਲਾਨਾ ਵਿਕਾਸ-ਅਧਾਰਤ ਮੁਆਵਜ਼ੇ 'ਤੇ ਸਹਿਮਤੀ ਬਣੀ ਸੀ। ਹਾਲਾਂਕਿ, ਉਨ੍ਹਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਅਤੇ ਸਿਰਫ਼ ਮੁਆਵਜ਼ੇ 'ਤੇ ਹੀ ਨਿਰਭਰ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਕਰ ਅਨੁਪਾਲਨ ਨੂੰ ਵਧਾਉਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ, ਆਈ.ਆਈ.ਟੀ ਹੈਦਰਾਬਾਦ ਦੁਆਰਾ ਵਿਕਸਤ ਇੰਟੈਲੀਜੈਂਸ ਮਾਡਿਊਲ ਨੂੰ ਲਾਗੂ ਕਰਨਾ ਅਤੇ 'ਬਿੱਲ ਲਿਆਓ, ਇਨਾਮ ਪਾਓ' ਵਰਗੀਆਂ ਸਕੀਮਾਂ ਸ਼ੁਰੂ ਕਰਨ ਸਮੇਤ ਕਈ ਉਪਾਅ ਸ਼ੁਰੂ ਕੀਤੇ, ਜਿਸ ਦੇ ਨਤੀਜੇ ਵਜੋਂ ਰਾਜ ਵਿੱਚ ਜੀ.ਐਸ.ਟੀ ਕੁਲੈਕਸ਼ਨ ਵਿੱਚ ਮਹੱਤਵਪੂਰਨ ਵਾਧਾ ਹੋਇਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਨਾਲ ਸਾਰੇ ਕਰਾਂ ਨੂੰ ਇਸ ਵਿੱਚ ਸ਼ਾਮਿਲ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਤੋਂ ਪਹਿਲਾਂ  ਦੀ ਅਨਾਜ ਦੀ ਖਰੀਦ ਲਈ ਰਾਜ ਨੂੰ ਕੇਂਦਰ ਸਰਕਾਰ ਤੋਂ ਲਗਭਗ 7,000 ਕਰੋੜ ਰੁਪਏ ਪ੍ਰਾਪਤ ਹੁੰਦੇ ਸਨ, ਜੋ ਹੁਣ ਤੱਕ ਵਧ ਕੇ ਲਗਭਗ 10,000 ਕਰੋੜ ਰੁਪਏ ਹੋ ਜਾਣੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੀ ਰਾਜ ਸਰਕਾਰ ਇਸ ਮਹੱਤਵਪੂਰਨ ਨੁਕਸਾਨ ਲਈ ਮੁਆਵਜ਼ਾ ਲੈਣ ਵਿੱਚ ਅਸਫਲ ਰਹੀ।

ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੀ ਵੀ ਓ.ਟੀ.ਐਸ ਰਾਹੀਂ 40,000 ਵਪਾਰੀਆਂ ਦੇ ਕਰ ਮੁਆਫ਼ ਕਰਨ ਦਾ ਝੂਠਾ ਦਾਅਵਾ ਕਰਨ ਲਈ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇੱਕ ਵੀ ਵਪਾਰੀ ਨੂੰ ਲਾਭ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ 70,000 ਤੋਂ ਵੱਧ ਵਪਾਰੀਆਂ ਨੇ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐਸ ਸਕੀਮ) ਦਾ ਲਾਭ ਉਠਾਇਆ ਹੈ ਅਤੇ ਸੂਬੇ ਦੇ ਖਜ਼ਾਨੇ ਨੂੰ ਵੀ 164 ਕਰੋੜ 35 ਲੱਖ ਰੁਪਏ ਦੀ ਆਮਦਨ ਹੋਈ ਹੈ।

Powered by Froala Editor

Punjab-Goods-And-Services-Tax-Amendment-Bill-2024-Punjab-Vidhan-Sabha-State-Goods-And-Services-Tax-sgst-Regime-Finance-Planning-Excise-And-Taxation-Minister-Advocate-Harpal-Singh-Cheema-



TOP HEADLINES


ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲ
ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆ
ਡੀ.ਐਨ.ਕੋਟਨਿਸ ਐਕੂਪੰਕਚਰ ਹਸਪਤਾਲ ਵੱਲੋਂ ਅੰਤਰਰਾਸ਼ਟਰੀ ਦੋਸਤੀ ਅ
ਈਐਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ:
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਸਿਹਤ
*ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ
ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿ
ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਿਕ ਅੰਕੁਸ਼ ਭਇਆ Gang ਦ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16
ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ
ਲੁਧਿਆਣਾ ਵਿੱਚ ਸਾਈਕਲ ਟਰੈਕ: ਐਨ.ਐਚ.ਏ.ਆਈ.ਵੱਲੋਂ ਦਿੱਤਾ ਗਿਆ ਠੇ
ਇੰਨੋਸੈਂਟ ਹਾਰਟਸ ਗਰੁੱਪ ਨੇ ਬੜੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਰ
ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬ
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵ
ਚੰਡੀਗੜ੍ਹ ਗ੍ਰਨੇਡ ਮਾਮਲਾ: 18 ਸਤੰਬਰ ਤੱਕ ਮੁੱਖ ਮੁਲਜ਼ਮ ਰੋਹਨ ਮ
- ਖੇਡਾਂ ਵਤਨ ਪੰਜਾਬ ਦੀਆ 2024 - ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ ‘ਚ ਕੀਤੀ ਪੇਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43050587

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us