ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ * ਗਰੀਨ ਊਰਜਾ ਖੇਤਰ ਵਿੱਚ ਨਵੇਂ ਵਿਚਾਰ ਲੈ ਕੇ ਆਉਣ ਵਾਲੇ ਉੱਦਮਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

Sep15,2024 | Gautam Jalandhari | Chandigarh

•ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ** ਚੰਡੀਗੜ੍ਹ, 15 ਸਤੰਬਰ:** ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ‘ਚੋਂ ਇੱਕ ਹੈ। ਇੱਥੇ ਪਰੇਡ ਗਰਾਊਂਡ ਵਿਖੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਕਰਵਾਏ ਗਏ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਨਵੇਂ ਉੱਦਮਾਂ (ਸਟਾਰਟਅੱਪਜ਼) ਨੂੰ ਇਸ ਪਹਿਲਕਦਮੀ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਾਸਤੇ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ 4 ਮੈਗਾਵਾਟ ਦਾ ਸੋਲਰ ਪੀ.ਵੀ. ਪਲਾਂਟ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸ ਪ੍ਰਾਜੈਕਟ ਨਾਲ ਸਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 12 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਹੋਰ ਸੋਲਰ ਪਾਵਰ ਪਲਾਂਟ (ਹਰੇਕ 4 ਮੈਗਾਵਾਟ) ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਚਾਰ-ਚਾਰ ਮੈਗਾਵਾਟ ( ਕੁੱਲ 264 ਮੈਗਾਵਾਟ) ਸਮਰੱਥਾ ਦੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਪੂਰਾ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ (ਐਮ.ਯੂ.) ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੇਡਾ ਨੇ ਸੂਬੇ ਭਰ ਵਿੱਚ 20,000 ਸੋਲਰ ਖੇਤੀ ਪੰਪ ਲਗਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਵੀ ਮੰਗੀਆਂ ਹਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਵਾਸਤੇ ਪੇਡਾ ਵੱਲੋਂ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ ਅਤੇ ਬਾਇਓ-ਈਥਾਨੌਲ ਪ੍ਰਾਜੈਕਟਾਂ ਵਿੱਚ ਪਰਾਲੀ ਦੀ ਵਰਤੋਂ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਵੀ ਤਿਆਰ ਕੀਤਾ ਗਿਆ ਹੈ। ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੰਦੀਪ ਹਾਂਸ ਨੇ ਕਿਹਾ ਕਿ ਪੇਡਾ, ਗਰੀਨ ਊਰਜਾ ਦੇ ਖੇਤਰ ਵਾਸਤੇ ਨਵੀਨ ਵਿਚਾਰ ਲੈ ਕੇ ਆਉਣ ਵਾਲੇ ਉੱਦਮਾਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸੂਰਜੀ ਊਰਜਾ ਵਿੱਚ ਸਵੈ-ਨਿਰਭਰ ਬਣਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਪੰਜਾਬ ਰਾਜ ਚੈਪਟਰ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਟੀਚਾ ਸੂਰਜੀ ਊਰਜਾ ਦੀ ਵੱਧ ਰਹੀ ਮੰਗ ਅਤੇ ਸੋਲਰ ਤਕਨਾਲੋਜੀ ਵਿੱਚ ਤਰੱਕੀ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਦੇ ਸੀ.ਈ.ਓ ਅਤੇ ਸਕੱਤਰ ਜਨਰਲ ਡਾ. ਰਣਜੀਤ ਮਹਿਤਾ, ਸਟਾਰਟਅਪ ਐਂਡ ਐਂਟਰਪ੍ਰਿਨਿਓਰਸ਼ਿਪ ਫੋਰਮ ਕਮੇਟੀ, ਪੀ.ਐਚ.ਡੀ.ਸੀ.ਸੀ.ਆਈ. ਦੇ ਚੇਅਰਮੈਨ ਡਾ.ਜੇ.ਕੇ. ਸ਼ਰਮਾ ਅਤੇ ਕੋ-ਚੇਅਰਮੈਨ ਸੁਪ੍ਰੀਤ ਸਿੰਘ ਵੀ ਮੌਜੂਦ ਸਨ।

Aman-Arora-Invites-Industrialists-To-Tap-Punjab-s-Green-Energy-Potential



TOP HEADLINES


*ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ
ਡੀ.ਸੀ ਨੇ ਕਿਦਵਈ ਨਗਰ ਸਕੂਲ ਆਫ ਐਮੀਨੈਂਸ ਦਾ ਨਿਰੀਖਣ ਕੀਤਾ, ਅਧਿ
*ਵਿਧਾਇਕ ਪਰਾਸ਼ਰ ਨੇ ਟਰਾਂਸਪੋਰਟ ਨਗਰ ਅਤੇ ਟੈਕਸਟਾਈਲ ਕਲੋਨੀ ਵਿੱ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੰਗਰੂਰ ਜ਼ਿਲ੍ਹੇ ‘ਚ ਕਰਵਾਈ ਸ
ਰਾਹੁਲ ਗਾਂਧੀ ਦੇ ਖਿਲਾਫ ਬੀ ਜੇ ਪੀ ਨੇਤਾਵਾ ਵੱਲੋ ਲਗਾਤਾਰ ਇਤਰਾਜ਼
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ
"ਖੇਡਾਂ ਵਤਨ ਪੰਜਾਬ ਦੀਆਂ-2024" ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 21
ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਨੇ ਕੀਤਾ ਓਰੀਐਂਟੇਸ਼ਨ ਪ੍ਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ
ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਜਿਲ੍ਹਾ ਪੱਧਰੀ
ਗਲਾਡਾ ਵੱਲੋਂ ਕਟਾਣੀ ਕਲਾਂ 'ਚ ਅਣਅਧਿਕਾਰਤ ਕਲੋਨੀ 'ਤੇ ਕਾਰਵਾਈ
- ਖੇਡਾਂ ਵਤਨ ਪੰਜਾਬ ਦੀਆਂ 2024 - ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ
ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲ
ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦ
Ajaymaken ਵਲੋਂ ਐੱਲਓਪੀ ਰਾਹੁਲ ਗਾਂਧੀ ਵਿਰੁੱਧ ਹਿੰਸਕ ਬਿਆਨਾਂ
ਪੁਲਿਸ ਵਿਭਾਗ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪਰਾਲੀ ਨੂੰ
ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ ਐਫ.ਸੀ.ਆ
ਵਿਦੇਸ਼ ਭੇਜਣ ਦੇ ਨਾਮ ’ਤੇ ਕਈ ਲੋਕਾਂ ਨਾਲ ਮਾਰੀ ਲੱਖਾਂ ਰੁਪਏ ਦੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43089142

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us