ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Oct7,2024 | Gautam Jalandhari | Chandigarh



- ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ


ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ।

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨਾਂ ਦੀ ਮੰਗ ਵਿੱਚ ਵਾਧਾ ਹੋਵੇਗਾ। ਪੰਜਾਬ ਵਿੱਚ ਨੌਕਰੀਆਂ ਦੇ ਮੌਕੇ ਵੱਧ ਜਾਣ ਨਾਲ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਤੋਂ ਗੁਰੇਜ਼ ਕਰਨਗੇ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੇਗਾ।

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸੋਫਟ ਸਕਿੱਲ ਟ੍ਰੇਨਿੰਗ ਬਾਬਤ ਇੱਕ ਸਮਝੌਤਾ ਸਹੀਬੱਧ ਕਰਨ ਮੌਕੇ ਸੌਂਦ ਨੇ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਮਦਦ ਮਿਲਦੀ ਹੈ। ਟਾਟਾ ਸਟੀਲ ਫਾਊਂਡੇਸ਼ਨ ਆਈਟੀਆਈ ਸਮਰਾਲਾ ਅਤੇ ਆਈਟੀਆਈ ਗਿੱਲ ਰੋਡ, ਲੁਧਿਆਣਾ ਵਿਖੇ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ ਤਾਂ ਜੋ ਅਜਿਹੇ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਉਦਯੋਗਾਂ ਵਿਚ ਵਧੀਆ ਨੌਕਰੀਆਂ ਮਿਲ ਸਕਣ।

ਸੌਂਦ ਨੇ ਕਿਹਾ ਕਿ ਆਈਟੀਆਈ ਪ੍ਰੈਕਟੀਕਲ ਗਿਆਨ ਹਾਸਲ ਕਰਨ ਦੇ ਉੱਤਮ ਸ੍ਰੋਤਾਂ ‘ਚੋਂ ਇੱਕ ਹੈ ਅਤੇ ਟਾਟਾ ਸਟੀਲ ਵੱਲੋਂ ਦਿੱਤੀ ਸਿਖਲਾਈ ਤੋਂ ਬਾਅਦ ਨੌਜਵਾਨ ਟਾਟਾ ਸਟੀਲ ਵੱਲੋਂ 115 ਏਕੜ ‘ਚ ਲੁਧਿਆਣਾ ਵਿਖੇ ਸਥਾਪਤ ਕੀਤੇ ਜਾ ਰਹੇ ਪਲਾਂਟ ਵਿੱਚ ਹੀ ਨੌਕਰੀ ਲੈਣ ਦੇ ਯੋਗ ਹੋ ਸਕਣਗੇ। ਇੱਥੇ 700 ਦੇ ਕਰੀਬ ਨੌਜਵਾਨਾਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਰੋਜ਼ਗਾਰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਟਾਟਾ ਵਰਗੀ ਦੇਸ਼ ਦੀ ਨਾਮੀਂ ਕੰਪਨੀ ਪੰਜਾਬ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਵੇਗੀ ਅਤੇ ਵੱਧ ਤੋਂ ਵੱਧ ਪੰਜਾਬੀ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦੇਵੇਗੀ। ਉਨ੍ਹਾਂ ਕਿਹਾ ਕਿ ਉਂਝ ਵੀ “ਟਾਟਾ” ਭਾਰਤੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਟਾਟਾ ਸਟੀਲ ਦੇ ਵਾਈਸ ਪ੍ਰਧਾਨ (ਕਾਰਪੋਰੇਟ ਸੇਵਾਵਾਂ) ਚਾਣੱਕਿਆ ਚੌਧਰੀ, ਟਾਟਾ ਸਟੀਲ ਫਾਊਂਡੇਸ਼ਨ ਦੇ ਸੀਈਓ ਸੌਰਵ ਰੌਏ, ਟਾਟਾ ਸਟੀਲ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਦੇ ਮੁਖੀ ਕੈਪਟਨ ਅਮਿਤਾਬ, ਟਾਟਾ ਸਟੀਲ ਦੇ ਰੈਜ਼ੀਡੈਂਟ ਐਗਜ਼ੀਕਿਊਟਿਵ ਵਿਨਮਰਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Powered by Froala Editor

Punjab-s-Minister-For-Investment-Promotion-Industry-And-Commerce-Tarunpreet-Singh-Sond-Chief-Minister-Bhagwant-Singh-Mann-Punjab-The-Leading-State-In-The-Industrial-Sector



TOP HEADLINES


ਖੇਡਾਂ ਵਤਨ ਪੰਜਾਬ ਦੀਆਂ -2024: ਰਾਜ ਪੱਧਰੀ ਖੇਡਾਂ ਦੇ ਦੂਜਾ
2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦ
ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ
ਮੋਹਾਲੀ ਪੁਲੀਸ ਵੱਲੋਂ ਸ਼ਨੀਵਾਰ ਦੇਰ ਰਾਤ ਜੀਪ ਖੋਹਣ ਵਾਲੇ ਗਿਰੋਹ
ਭਾਰਤ 'ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇ
*ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤ
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ ਅਦਾਲ
ਕਿਸਾਨ ਦਾ ਚਲਾਨ ਕੱਟਣ ਗਏ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਘ
ਗਾਹਕ ਨੂੰ ਪ੍ਰੇਸ਼ਾਨ ਕਰਨ ਲਈ ਖਰਾਬ ਕਾਰ ਵੇਚਣ ਵਾਲੀ ਡੀਲਰਸ਼ਿਪ ਨ
ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈਕੇ
ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਪਿੰਡਾਂ 'ਚ ਡਟੇ ਪ੍ਰਸ਼ਾਸਨਿਕ
ਛੋਟੇ ਸਕੂਲੀ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣੂੰ ਕਰ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ
ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਣ ਦੇਣ ਲਈ 06 ਨਵੰਬਰ ਲੱਗ
ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖਣ ਲਈ ਬਣਾਓ ਆਭਾ ਅਕਾਊਂਟ: ਸ
ਪਰਾਲੀ ਪ੍ਰਬੰਧਨ ਮਸ਼ੀਨਰੀ ਸਬੰਧੀ ਔਕੜ ਲਈ ਕਿਸਾਨ ਜਿਲ੍ਹਾ ਖੇਤੀਬਾੜ
50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ.
ਡੀ.ਏ.ਪੀ ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਦੀ ਉਪਲਬਧ,ਕਿਸਾਨ ਨਜ਼ਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੇ ਝੋਨੇ 'ਚੋਂ 70,034 ਮੀਟਰਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43614314

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us