ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਨਿਰਦੇਸ਼ ਜਾਰੀ ਕਰਦੇ ਹੋਏ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਐਮਐਸ ਪੈਰਾਗਾਨ ਐਕਡਮੀ, ਐਸਟੀ ਨੰਬਰ 1, ਪਾਵਰ ਹਾਊਸ ਰੋਡ ਬਠਿੰਡਾ ਦੇ ਨਾਮ ਤੇ ਸ਼੍ਰੀ ਜਸਬੀਰ ਸਿੰਘ ਪੁੱਤਰ ਸ਼੍ਰੀ ਅਜੈਬ ਸਿੰਘ ਵਾਸੀ ਹਾਊਸ ਨੰਬਰ 30395 ਗਲੀ ਨੰਬਰ 3 ਗੁਰੂ ਕੁਲ ਰੋਡ ਪਰਸਰਾਮ ਨਗਰ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 95 ਸੀਈਏ/ਸੀਸੀ 3 ਮਿਤੀ 28-10-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 27-10-2024 ਤੱਕ ਸੀ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਹੈ ਕਿ ਉਹ ਆਪਣਾ ਲਾਇਸੰਸ ਨਵੀਨ ਨਹੀਂ ਕਰਵਾਉਣਾ ਚਾਹੁੰਦਾ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਵਿੱਚ ਉਪਬੱਧ ਕੀਤਾ ਗਿਆ ਹੈ ਕਿ ਲਾਇਸੈਂਸ ਨੂੰ ਨਵੀਨ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ, ਪ੍ਰੰਤੂ ਪ੍ਰਾਰਥੀ ਵਲੋਂ ਦਰਖਾਸਤ ਪ੍ਰਾਪਤ ਹੋਈ ਹੈ ਕਿ ਉਹ ਆਪਣਾ ਲਾਇਸੰਸ ਨਵੀਨ ਨਹੀਂ ਕਰਵਾਉਣਾ ਚਾਹੁੰਦਾ।
ਜਾਰੀ ਹੁਕਮ ਅਨੁਸਾਰ ਲਾਇਸੰਸ ਦੀ ਨਵੀਨਤਾ ਦੀ ਮਿਆਦ ਗੁਜ਼ਰ ਚੁੱਕੀ ਹੈ ਅਤੇ ਦਰਖਾਸਤਕਰਤਾ ਲਾਇਸੰਸ ਸਰੰਡਰ ਕਰਨਾ ਚਾਹੁੰਦਾ ਹੈ। ਪ੍ਰਤੀਬੇਨਤੀ ਦੇ ਆਧਾਰ ’ਤੇ ਉਕਤ ਦੀ ਕੰਸਲਟੈਂਸੀ ਦਾ ਲਾਇਸੰਸ ਨੰਬਰ 95 ਸੀਈਏ/ਸੀਸੀ 3 ਪੰਜਾਬ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 6 (1) (ਈ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਾਰਮ ਜਾਂ ਸ੍ਰੀ ਜਸਬੀਰ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੇ ਜਿੰਮੇਵਾਰ ਹੋਣਗੇ।