ਕੇਵਲ ਨਿਰਧਾਰਤ ਥਾਂਵਾਂ ਤੇ ਹੀ ਹੋ ਸਕੇਗੀ ਪਟਾਖਿਆਂ ਦੀ ਵਿਕਰੀ-ਡਿਪਟੀ ਕਮਿਸ਼ਨਰ
ਫਾਜਿ਼ਲਕਾ, 9 ਅਕਤੂਬਰ
ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਦੇਣ ਲਈ ਡ੍ਰਾਅ ਅੱਜ ਇੱਥੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਦੇਖਰੇਖ ਵਿਚ ਅਪਲਾਈ ਕਰਨ ਵਾਲਿਆਂ ਦੀ ਹਾਜਰੀ ਵਿਚ ਕੱਢੇ ਗਏ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸ. ਅਮਨਦੀਪ ਸਿੰਘ ਮਾਵੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਬਣੀ ਨੀਤੀ ਅਨੁਸਾਰ ਇਹ ਡ੍ਰਾਅ ਕੱਢੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਿਰਧਾਰਤ ਥਾਂਵਾਂ ਤੋਂ ਬਿਨ੍ਹਾਂ ਹੋਰ ਕਿਤੇ ਵੀ ਪਟਾਖਿਆਂ ਦੀ ਵਿਕਰੀ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਡ੍ਰਾਅ ਲਈ ਜਿ਼ਲ੍ਹੇ ਵਿਚ 2192 ਅਰਜੀਆਂ ਆਈਆਂ ਸਨ ਜਿੰਨ੍ਹਾਂ ਵਿਚੋਂ ਡ੍ਰਾਅ ਰਾਹੀਂ ਅਬੋਹਰ ਲਈ 25, ਜਲਾਲਾਬਾਦ ਅਤੇ ਫਾਜਿ਼ਲਕਾ ਲਈ 18-18 ਅਤੇ ਅਰਨੀਵਾਲਾ ਲਈ 6 ਆਰਜੀ ਲਾਇਸੈਂਸ ਦੇਣ ਲਈ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਇਸ ਪ੍ਰਕਾਰ ਜਿ਼ਲ੍ਹੇ ਵਿਚ ਕੁੱਲ 67 ਆਰਜੀ ਲਾਇਸੈਂਸ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਦੀਵਾਲੀ ਵਾਲੀ ਰਾਤ ਨੂੰ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਏ ਜਾ ਸਕਦੇ ਹਨ। ਆਰਜੀ ਲਾਇਸੈਂਸ ਧਾਰਕ ਫਾਜਿਲ਼ਕਾ ਵਿਖੇ ਬਹੁਮੰਤਵੀ ਖੇਡ ਸਟੇਡੀਅਮ ਐਮਆਰ ਕਾਲਜ ਰੋਡ (ਸਿਵਾਏ ਪਲੇਅ ਗਰਾਉਂਡ ਏਰੀਆ) ਵਿਖੇ, ਅਬੋਹਰ ਵਿਚ ਪੁੱਡਾ ਕਲੌਨੀ, ਫਾਜਿ਼ਲਕਾ ਰੋਡ ਅਬੋਹਰ ਵਿਖੇ, ਜਲਾਲਾਬਾਦ ਵਿਚ ਖੇਡ ਸਟੇਡੀਅਮ (ਸਿਵਾਏ ਪਲੇਅ ਗਰਾਉਂਡ ਏਰੀਆ) ਅਤੇ ਅਰਨੀਵਾਲਾ ਵਿਚ ਥਾਣੇ ਨੇ ਨਾਲ ਲੱਗਦੀ ਪੰਚਾਇਤੀ ਜਮੀਨ ਵਿਚ ਆਪਣੇ ਸਟਾਲ ਲਗਾ ਸਕਨਗੇ। ਆਰਜੀ ਲਾਇਸੈਂਸ ਧਾਰਕਾਂ ਨੂੰ ਸਾਰੇ ਸਰਕਾਰੀ ਨਿਯਮਾਂ ਦਾ ਪਾਲਣਾ ਕਰਨਾ ਲਾਜਮੀ ਹੋਵੇਗਾ। ਸਟੇਜ ਦਾ ਸੰਚਾਲਨ ਸਿਖਿਆ ਵਿਭਾਗ ਤੋਂ ਸ੍ਰੀ ਵਿਜੈ ਪਾਲ ਨੇ ਬਾਖੂਬੀ ਢੰਗ ਨਾਲ ਕੀਤਾ।
ਇਸ ਮੌਕੇ ਸਿਵਲ ਸਰਜਨ ਡਾ: ਰੋਹਿਤ ਗੋਇਲ, ਕਾਰਜ ਸਾਧਕ ਅਫ਼ਸਰ ਸ੍ਰੀ ਵਿਕਰਮ ਧੂੜੀਆ, ਸ੍ਰੀ ਸਾਹਿਲ ਗਗਨੇਜਾ, ਸ੍ਰੀ ਗੁਰਵਿੰਦਰ ਸਿੰਘ, ਸੁਪਰਡੰਟ ਪ੍ਰਦੀਪ ਗੱਖੜ, ਫਾਇਰ ਅਫ਼ਸਰ ਸ੍ਰੀ ਫਤਿਹ ਸਿੰਘ ਆਦਿ ਵੀ ਹਾਜਰ ਸਨ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)