ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

Oct29,2025 | Gautam Jalandhari | Chandigarh


2000 ਲੋਕਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ

ਚੰਡੀਗੜ੍ਹ 29 ਅਕਤੂਬਰ 2025:


‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਵਿੱਚ ਇੱਕ ਨਵੀਂ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟ (ਏ.ਪੀ.ਆਈ.) ਨਿਰਮਾਣ ਸਹੂਲਤ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਸ ਸਹੂਲਤ ਨਾਲ 2,000 ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਾਤਾਵਰਣ ਸਬੰਧੀ ਪ੍ਰਵਾਨਗੀ ਮਿਲ ਗਈ ਹੈ ਅਤੇ ਸਹੂਲਤ ਸਥਾਪਤ ਕਰਨ ਲਈ ਜ਼ਮੀਨ ਕੰਪਨੀ ਦੇ ਕਬਜ਼ੇ ਅਧੀਨ ਹੈ। ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਭਾਰਤ ਦੇ ਮੋਹਰੀ ਐਕਟਿਵ ਫਾਰਮਾਸਿਊਟੀਕਲ ਇੰਗ੍ਰੇਡੀਐਂਟਸ (ਏ.ਪੀ.ਆਈ.) ਅਤੇ ਵਿਸ਼ੇਸ਼ ਰਸਾਇਣ ਨਿਰਮਾਤਾਵਾਂ ਵਿੱਚੋਂ ਇੱਕ ਹੈ। ਇਹ ਕੰਪਨੀ ਦਰਦ, ਬੁਖਾਰ ਅਤੇ ਸੋਜ ਦੇ ਇਲਾਜ ਲਈ ਵਿਆਪਕ ਤੌਰ 'ਤੇ ਵਰਤੀ ਜਾਂਦੀ ਨਾਲ-ਸਟੀਰੌਇਡਲ ਐਂਟੀ-ਇਨਫਲੇਮੇਟਰੀ ਡਰੱਗ (ਐਨ.ਐਸ.ਏ.ਆਈ.ਡੀ.) ਆਈਬਿਊਪ੍ਰੋਫੇਨ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਵੀ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਨੀ ਦੀ ਨਿਰਮਾਣ ਯੂਨਿਟ ਪਹਿਲਾਂ ਹੀ ਫਤਿਹਗੜ੍ਹ ਛੰਨਾ, ਬਰਨਾਲਾ ਵਿਖੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਨਵੀਂ ਯੂਨਿਟ ਦੀ ਸਥਾਪਨਾ ਨਾਲ ਪੰਜਾਬ ਵਿੱਚ ਇਸ ਕੰਪਨੀ ਦਾ ਨਿਵੇਸ਼ 2533 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ ਅਤੇ ਕੰਪਨੀ ਦੀਆਂ ਯੂਨਿਟਾਂ ਵਿੱਚ ਕੁੱਲ 3100 ਲੋਕ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਡਬਰ, ਬਰਨਾਲਾ ਵਿਖੇ ਪ੍ਰਸਤਾਵਿਤ 1,400 ਕਰੋੜ ਰੁਪਏ ਦਾ ਗ੍ਰੀਨਫੀਲਡ ਪ੍ਰੋਜੈਕਟ ਆਈ.ਓ.ਐਲ. ਦੀ ਏ.ਪੀ.ਆਈ. ਉਤਪਾਦਨ ਸਮਰੱਥਾ ਵਿੱਚ ਵਾਧਾ ਕਰਨ ਵਾਲਾ ਇੱਕ ਵੱਡਾ ਕਦਮ ਹੈ ਅਤੇ ਫਾਰਮਾਸਿਊਟੀਕਲ ਅਤੇ ਰਸਾਇਣਕ ਉਦਯੋਗਾਂ ਲਈ ਇੱਕ ਉੱਭਰ ਰਹੇ ਹੱਬ ਵਜੋਂ ਪੰਜਾਬ ਦੇ ਰੁਤਬੇ ਨੂੰ ਮਜ਼ਬੂਤ ਕਰੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਕੁੱਲ 1.30 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ 5 ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ।

ਇਸ ਮੌਕੇ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰਿੰਦਰ ਗੁਪਤਾ ਅਤੇ ਨਿਵੇਸ਼ ਪ੍ਰੋਤਸਾਹਨ ਦੇ ਸੀ.ਈ.ਓ. ਅਮਿਤ ਢਾਕਾ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ।

Powered by Froala Editor

Iol-Chemicals-Pharmaceuticals-Ltd-Will-Invest-Rs-1-400-Crore-In-Punjab-Sanjeev-Arora



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49177214

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us