*ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ*

Dec2,2025 | Jagrati Lahar Bureau | Chandigarh

*ਜੇ.ਬੀ.ਆਈ.ਸੀ., ਆਈਸਨ, ਯਾਮਾਹਾ, ਹੌਂਡਾ ਮੋਟਰ, ਜੇ.ਆਈ.ਸੀ.ਏ., ਟੋਰੇ, ਐਮ.ਈ.ਟੀ.ਆਈ., ਫੁਜਿਤਸੂ ਲਿਮਟਿਡ ਅਤੇ ਹੋਰਾਂ ਨਾਲ ਕੀਤੀ ਗੱਲਬਾਤ* *ਜਾਪਾਨੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਲਈ ਡੂੰਘੀ ਦਿਲਚਸਪੀ ਦਿਖਾਈ* *ਚੰਡੀਗੜ੍ਹ, 2 ਦਸੰਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ, ਟੋਰੇ ਇੰਡਸਟਰੀਜ਼, ਪਾਰਲੀਮੈਂਟਰੀ ਵਾਈਸ-ਮਨਿਸਟਰ ਆਫ਼ ਇਕਨਾਮੀ, ਵਪਾਰ ਅਤੇ ਉਦਯੋਗ (ਐਮਈਟੀਆਈ), ਫੁਜਿਤਸੂ ਲਿਮਟਿਡ ਅਤੇ ਹੋਰਾਂ ਨਾਲ ਗੱਲਬਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਐਡਵਾਂਸਡ ਮੈਨੂਫੈਕਚਰਿੰਗ, ਮੋਬਿਲਟੀ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸਰਵਿਸਿਜ਼ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਜਾਪਾਨ ਨਾਲ ਰਣਨੀਤਕ ਸਮਝੌਤੇ ਦੀ ਇੱਛਾ ਪ੍ਰਗਟਾਈ । ਉਨ੍ਹਾਂ ਨੇ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਖੇਤਰਾਂ ਦੀਆਂ ਜ਼ਰੂਰਤਾਂ ਅਨੁਸਾਰ ਨਵਾਂ ਰੂਪ ਲੈ ਰਿਹਾ ਹੈ। ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13-15 ਮਾਰਚ 2026 ਨੂੰ ਆਈਐਸਬੀ ਮੋਹਾਲੀ ਕੈਂਪਸ, ਪੰਜਾਬ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਦਰਸਾਉਂਦਾ ਹੈ, ਜੋ ਵੱਡੇ ਕਾਰੋਬਾਰੀ ਦਿੱਗਜ਼ਾਂ ਨੂੰ ਇੱਕ ਮੰਚ 'ਤੇ ਲਿਆ ਕੇ ਭਾਈਵਾਲੀ ਅਤੇ ਸਹਿਯੋਗ ਦੇ ਨਵੇਂ ਮੌਕੇ ਪੇਸ਼ ਕਰੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਨਾਲ ਡੂੰਘੇ ਵਪਾਰਕ ਸਬੰਧਾਂ ਦੀ ਸਮਰੱਥਾ ਰੱਖਦੇ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਰਾਹੀਂ ਵਿਕਾਸ ਤੇ ਖੁਸ਼ਹਾਲੀ ਦਾ ਸਾਂਝਾ ਭਵਿੱਖ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਹਿੰਮਤੀ ਸੁਭਾਅ, ਲਚਕੀਲੇਪਣ, ਸਖ਼ਤ ਮਿਹਨਤ, ਉੱਦਮੀ ਭਾਵਨਾ, ਰਚਨਾਤਮਕਤਾ ਅਤੇ ਆਪਸੀ ਭਾਈਚਾਰੇ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ ਖਾਸ ਕਰਕੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਵੱਡੀ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਆਧੁਨਿਕ ਉਦਯੋਗ, ਤਕਨਾਲੋਜੀ ਅਤੇ ਵਿਸ਼ਵਵਿਆਪੀ ਸਹਿਯੋਗ ਲਈ ਇੱਕ ਮੋਹਰੀ ਕੇਂਦਰ ਬਣਨ ਦੀ ਦਿਸ਼ਾ ਵਿੱਚ ਨਵੇਂ ਦ੍ਰਿਸ਼ਟੀਕੋਣ ਨਾਲ ਅੱਗੇ ਵਧ ਰਿਹਾ ਹੈ। ਜਾਪਾਨੀ ਉਦਯੋਗ ਨਾਲ ਪੰਜਾਬ ਦੇ ਮਜ਼ਬੂਤ ਅਤੇ ਉਸਾਰੂ ਸਬੰਧਾਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਜਾਪਾਨੀ ਕੰਪਨੀਆਂ ਨੂੰ ਪੰਜਾਬ ਦੇ ਬਦਲਦੇ ਉਦਯੋਗਿਕ ਮਾਹੌਲ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਦਾ ਨਿੱਘਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਸ਼ਵਾਸ, ਅਨੁਸ਼ਾਸਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਦੀਆਂ ਕਦਰਾਂ ਕੀਮਤਾਂ ਪੰਜਾਬ ਅਤੇ ਜਾਪਾਨ ਦੀ ਬੁਨਿਆਦ ਹਨ, ਜੋ ਸੂਬੇ ਲਈ ਹੋਰ ਵੀ ਮਹੱਤਵਪੂਰਨ ਹੋ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨੀ ਕੰਪਨੀਆਂ ਨੇ ਆਪਣੇ ਕਾਰੋਬਾਰ ਨਾਲ ਪੰਜਾਬ ਵਿੱਚ ਪਹਿਲਾਂ ਹੀ ਵੱਡੀ ਸਫ਼ਲਤਾ ਦਰਜ ਕੀਤੀ ਹੈ ਅਤੇ ਹੁਣ ਇਥੋਂ ਦੀਆਂ ਹੋਰ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਲਈ ਆਪਣਾ ਵਿਸ਼ਵਾਸ ਅਤੇ ਰੁਚੀ ਦਿਖਾਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਿਵੇਸ਼ ਲਈ ਦਿੱਤੇ ਨਿੱਘੇ ਸੱਦੇ ਪ੍ਰਤੀ ਜਾਪਾਨੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦੀ ਡੂੰਘੀ ਦਿਲਚਸਪੀ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਨਿਵੇਸ਼ ਨਾਲ ਨਾ ਸਿਰਫ਼ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ ਬਲਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਬਲ ਦੇਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਜਾਪਾਨੀ ਨਿਵੇਸ਼ਕਾਂ ਨੂੰ ਹਰ ਪੱਖੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। -------

Bhagwant-Mann-Cm-Punjab



TOP HEADLINES


*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49439641

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us