*ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ*

Dec23,2025 | Jagrati Lahar Bureau | Chandigarh


 *ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਰਿਕਾਰਡ ਵਾਧਾ*

 *ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ 5,451.76 ਕਰੋੜ ਰੁਪਏ ਰਹੀ; ਪਿਛਲੇ ਸਾਲ ਨਾਲੋਂ 3.35% ਦਾ ਵਾਧਾ*

 *ਯਕਮੁਸ਼ਤ ਨਿਪਟਾਰਾ ਸਕੀਮ-2025 ਤਹਿਤ 3,574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਕੀਤੀ ਵਸੂਲੀ*
 
 *ਟੈਕਸ ਇੰਟੈਲੀਜੈਂਸ ਯੂਨਿਟ ਅਤੇ ਡਾਟਾ ਐਨਾਲਿਟਿਕਸ ਰਾਹੀਂ 344.06 ਕਰੋੜ ਰੁਪਏ ਦੇ ਟੈਕਸ ਅਤੇ ਜੁਰਮਾਨੇ ਵਸੂਲੇ*

 *ਸ਼ਰਾਬ ਦੀ ਤਸਕਰੀ ਵਿਰੁੱਧ ਸਖ਼ਤੀ: 3,860 ਐਫ.ਆਈ.ਆਰ. ਦਰਜ ਅਤੇ 3,795 ਗ੍ਰਿਫਤਾਰੀਆਂ*

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ਦਰਾਂ ਵਿੱਚ ਕੀਤੇ ਸੁਧਾਰਾਂ (ਜਿਸ ਨਾਲ ਜ਼ਰੂਰੀ ਵਸਤਾਂ 'ਤੇ ਟੈਕਸ 12% ਤੋਂ ਘਟਾ ਕੇ 5% ਕੀਤਾ ਗਿਆ ਸੀ) ਦੇ ਬਾਵਜੂਦ, ਵਿਭਾਗ ਦੀਆਂ ਨੀਤੀਆਂ ਕਾਰਨ ਟੈਕਸ ਪ੍ਰਾਪਤੀ ਸਥਿਰ ਰਹੀ। ਇਸ ਦੇ ਨਾਲ ਹੀ ਵੈਟ ਅਤੇ ਸੀ.ਐੱਸ.ਟੀ. (CST) ਪ੍ਰਾਪਤੀ 5,451.76 ਕਰੋੜ ਰੁਪਏ ਰਹੀ, ਜੋ ਕਿ ਪਿਛਲੇ ਸਾਲ ਨਾਲੋਂ 3.35% ਵੱਧ ਹੈ।

ਆਬਕਾਰੀ ਵਿਭਾਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਬਕਾਰੀ ਨੀਤੀ 2025-26' ਤਹਿਤ 11,020 ਕਰੋੜ ਰੁਪਏ ਦਾ ਸਾਲਾਨਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਵਿਭਾਗ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 8.64% ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਤਹਿਤ ਇਸ ਸਾਲ 3,860 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 3,795 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ-2025 ਇੱਕ ਵੱਡੀ ਪ੍ਰਾਪਤੀ ਰਹੀ ਹੈ, ਜਿਸ ਤਹਿਤ 18 ਦਸੰਬਰ 2025 ਤੱਕ 3,574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਵਪਾਰੀਆਂ ਨੂੰ ਟੈਕਸ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਟੈਕਸ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ 344.06 ਕਰੋੜ ਰੁਪਏ ਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ ਹੈ। ਇਸ ਤੋਂ ਇਲਾਵਾ, ਜੀ.ਐਸ.ਟੀ.ਆਰ-3ਬੀ ਰਿਟਰਨ ਨਾ ਭਰਨ ਵਾਲਿਆਂ 'ਤੇ ਨਿਗਰਾਨੀ ਰੱਖ ਕੇ 2,185.96 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਪ੍ਰੈਲ ਤੋਂ ਨਵੰਬਰ 2025 ਦਰਮਿਆਨ 618.53 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ 5,111 ਅਧਿਕਾਰੀਆਂ ਨੂੰ 144 ਵਿਸ਼ੇਸ਼ ਪ੍ਰੋਗਰਾਮਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤੀਆਂ ਵਿੱਤੀ ਸਾਲ ਦੇ ਬਾਕੀ ਰਹਿੰਦੇ ਮਹੀਨਿਆਂ ਵਿੱਚ ਵੀ ਮਾਲੀਏ ਦੇ ਵਾਧੇ ਨੂੰ ਬਰਕਰਾਰ ਰੱਖਣਗੀਆਂ।

Powered by Froala Editor

Gst-Collections-Up-By-16-And-Excise-Revenue-Surges-To-Rs-7-401-Crore-In-Fy-2025-26-Finance-Minister-Harpal-Singh-Cheema



TOP HEADLINES


*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ
*ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅ
ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤ
ਆਰ.ਟੀ.ਆਈ. ਕਮਿਸ਼ਨ ਵੱਲੋਂ ਪੀ.ਆਈ.ਓ.-ਕਮ-ਸਕੱਤਰ ਗ੍ਰਾਮ ਪੰਚਾਇਤ ਬ
ਇੰਨੋਸੈਂਟ ਹਾਰਟਸ ਸਕੂਲ, ਲੋਹਾਰਾਂ ਵਿੱਚ ਹੈਲਥ ਐਂਡ ਵੇਲਨੈੱਸ ਕਲੱ
*ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ
*‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ
ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ "ਆਪ੍ਰੇਸ਼ਨ ਪ੍ਰਹਾਰ 2.0" ਵਿੱਚ
*ਆਮ ਆਦਮੀ ਪਾਰਟੀ 2027 ਵਿੱਚ ਲੋਕ-ਪੱਖੀ ਸ਼ਾਸਨ ਦੇ ਜ਼ੋਰ 'ਤੇ ਪੰ
ਡਾ, ਇੰਦਰਜੀਤ ਸਿੰਘ ਨੇ ਡਬਲਯੂਐਚਓ ਦੀ 158ਵੀਂ ਕਾਰਜਕਾਰੀ ਬੋਰਡ ਜ
*‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕ
*ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸ
ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49155691

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us