*467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ 'ਬਜਟ ਤੋਂ ਬਦਲਾਅ' ਤੱਕ ਦਾ ਸਫ਼ਰ*

Jan5,2026 | Jagrati Lahar Bureau | Chandigarh

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੀ ਨਹੀਂ, ਸਗੋਂ ਹਰ ਨੌਜਵਾਨ ਨੂੰ ਮੁੜ ਸੁਪਨੇ ਵੇਖਣ ਦਾ ਹੌਸਲਾ ਦੇਣਾ, ਹਰ ਮਾਂ ਦੇ ਅੰਸੂ ਪੋਂਝਣਾ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ ਹੋਇਆ ਅੱਗੇ ਵਧੇ। ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨਾ ਸਿਰਫ਼ ਨੀਤੀਆਂ ਬਣਾ ਰਹੀ ਹੈ, ਸਗੋਂ ਟੁੱਟੇ ਪਰਿਵਾਰਾਂ ਦੇ ਸੁਪਨਿਆਂ ਨੂੰ ਦੁਬਾਰਾ ਜੋੜ ਵੀ ਰਹੀ ਹੈ। ਕਰੋੜਾਂ ਰੁਪਏ ਦਾ ਬਜਟ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਸਾਬਤ ਕਰਦਾ ਹੈ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।"

467-49-Lakh-Investment-Hope-For-Millions-Of-Youth



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868399

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us