*ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ*

Jan15,2026 | Jagrati Lahar Bureau | Chandigarh

*ਐਮ.ਈ.ਏ. ਨੇ ਸਾਡਾ ਵਿਦੇਸ਼ ਦੌਰਾ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ: ਸੰਜੀਵ ਅਰੋੜਾ* *ਜਪਾਨ ਅਤੇ ਦੱਖਣੀ ਕੋਰੀਆ ਦੇ ਸਫ਼ਲ ਦੌਰਿਆਂ ਸਦਕਾ ਨਿਵੇਸ਼ਕਾਂ ਨੇ ਡੂੰਘੀ ਦਿਲਚਸਪੀ ਦਿਖਾਈ, ਐਮ.ਈ.ਏ ਵੱਲੋਂ ਵਿਦੇਸ਼ ਦੌਰੇ ਨੂੰ ਰੋਕਣ ਨਾਲ ਪੰਜਾਬ ਨੂੰ ਝੱਲਣਾ ਪਵੇਗਾ ਭਾਰੀ ਨੁਕਸਾਨ: ਸੰਜੀਵ ਅਰੋੜਾ* *ਵਿਸ਼ਵਵਿਆਪੀ ਪਹੁੰਚ ਰਾਹੀਂ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ ਯਕੀਨੀ ਬਣਾ ਰਹੇ ਹਾਂ; ਅਸੀਂ ਭਾਰਤ ਸਰਕਾਰ ਨੂੰ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੇ ਹਾਂ: ਸੰਜੀਵ ਅਰੋੜਾ* *ਐਮ.ਈ.ਏ.ਦਾ ਫ਼ੈਸਲਾ ਪੰਜਾਬ ਦੇ ਆਰਥਿਕ ਵਿਕਾਸ ਦੇ ਰਾਹ ਵਿੱਚ ਪਾਵੇਗਾ ਰੁਕਾਵਟ, ਪਰ ਅਸੀਂ ਹਿੰਮਤ ਨਹੀਂ ਛੱਡਾਂਗੇ ਅਤੇ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਦੇ ਰਹਾਂਗੇ: ਸੰਜੀਵ ਅਰੋੜਾ* ਚੰਡੀਗੜ੍ਹ, 15 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ "ਮੰਦਭਾਗਾ ਅਤੇ ਨਿੰਦਣਯੋਗ" ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਣੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯਤਨਾਂ 'ਤੇ ਮਾੜਾ ਪ੍ਰਭਾਵ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲਾ (ਐਮ.ਈ.ਏ.) ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਰੋਕਣ ਲਈ ਕੋਈ ਢੁਕਵਾਂ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਪਾਨ ਅਤੇ ਦੱਖਣੀ ਕੋਰੀਆ ਦੇ ਪਹਿਲਾਂ ਕੀਤੇ ਦੌਰਿਆਂ ਦੌਰਾਨ ਨਿਵੇਸ਼ਕਾਂ ਨੇ ਸੂਬੇ ਵਿੱਚ ਡੂੰਘੀ ਦਿਲਚਸਪੀ ਦਿਖਾਈ ਸੀ। ਸੰਜੀਵ ਅਰੋੜਾ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ਵਵਿਆਪੀ ਪਹੁੰਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਫੈਸਲੇ 'ਤੇ ਤੁਰੰਤ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਦਾ ਇਹ ਕਦਮ ਪੰਜਾਬ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਏਗਾ, ਪਰ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਅਣਥੱਕ ਯਤਨ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇੱਕ ਬਿਆਨ ਵਿੱਚ, ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਯੂਨਾਈਟਿਡ ਕਿੰਗਡਮ ਅਤੇ ਇਜ਼ਰਾਈਲ ਦੇ ਪ੍ਰਸਤਾਵਿਤ ਅਧਿਕਾਰਤ ਦੌਰੇ ਨੂੰ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ। ਉਨ੍ਹਾਂ ਕਿਹਾ, "ਪਹਿਲਾਂ, ਅਸੀਂ ਇਸ ਰੱਦ ਕਰਨ ਦਾ ਸਹੀ ਕਾਰਨ ਜਾਣਨਾ ਚਾਹੁੰਦੇ ਹਾਂ। ਜੇਕਰ ਇਹ ਫੈਸਲਾ ਸਿਆਸੀ ਕਾਰਨਾਂ ਕਰਕੇ ਲਿਆ ਗਿਆ ਹੈ ਤਾਂ ਇਹ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ।" ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਸਫ਼ਲ ਰਹੇ, ਜਿਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦੀ ਡੂੰਘੀ ਦਿਲਚਸਪੀ ਦੇਖਣ ਨੂੰ ਮਿਲੀ ਹੈ। ਇਹ ਨਿਵੇਸ਼ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ, ਸਗੋਂ ਦੇਸ਼ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ ਮੰਤਰਾਲੇ ਦਾ ਫੈਸਲਾ ਪੰਜਾਬ ਦੇ ਆਰਥਿਕ ਵਿਕਾਸ ‘ਤੇ ਮਾੜਾ ਪ੍ਰਭਾਵ ਪਾਵੇਗਾ, ਪਰ ਅਸੀਂ ਪਿੱਛੇ ਨਹੀਂ ਹਟਾਂਗੇ ਅਤੇ ਸੂਬੇ ਦੀ ਤਰੱਕੀ ਲਈ ਕੰਮ ਕਰਨ ਤੋਂ ਨਹੀਂ ਝਿਜਕਾਂਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਿਦੇਸ਼ੀ ਅਤੇ ਭਾਰਤੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਅਤੇ ਪੰਜਾਬ ਨਿਵੇਸ਼ਕਾਂ ਦਾ ਪਸੰਦੀਦਾ ਸਥਾਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮਕਸਦ ਲਈ ਅਸੀਂ ਵਿਸ਼ਵਵਿਆਪੀ ਪਹੁੰਚ ਕਰ ਰਹੇ ਹਾਂ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ ਜਿਸ ਨਾਲ ਪੰਜਾਬ ਦੀ ਆਰਥਿਕ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਭਾਰਤ ਸਰਕਾਰ ਨੂੰ ਵਿਦੇਸ਼ ਯਾਤਰਾ ਲਈ ਪ੍ਰਵਾਨਗੀ ਰੱਦ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਵੀ ਕੀਤੀ। ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜ ਨੂੰ ਭਾਰਤ ਸਰਕਾਰ ਵੱਲੋਂ ਕਾਰੋਬਾਰ ਵਿੱਚ ਆਸਾਨੀ ਲਈ ਸਭ ਤੋਂ ਵਧੀਆ ਰਾਜਾਂ ਵਿੱਚੋਂ ਇੱਕ ਹੋਣ ਲਈ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਸਟਾਰਟ ਅੱਪ ਪਹਿਲਕਦਮੀਆਂ ਵਿੱਚ ਵੀ ਉੱਤਮਤਾ ਲਈ ਮਾਨਤਾ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਤੋਂ ਵੱਧ ਨਿਵੇਸ਼ ਪ੍ਰਾਪਤ ਹੋਇਆ ਹੈ ਅਤੇ ਇਸ ਨਾਲ 5.2 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।

Ministry-Of-External-Affairs-mea-Refusal-To-Clear-Uk-Visit-Without-Giving-Reasons-Is-Unfortunate-Condemnable-Sanjeev-Arora



TOP HEADLINES


ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49178142

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us