*ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ*

Jan16,2026 | Jagrati Lahar Bureau | Chandigarh


ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ - 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ ।

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ  ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣਾਲੀਆਂ, ਇਨਕਿਊਬੇਸ਼ਨ ਅਤੇ ਐਕਸਲਰੇਸ਼ਨ ਸਹਾਇਤਾ, ਵਿੱਤ ਤੱਕ ਬਿਹਤਰ ਪਹੁੰਚ, ਸੇਧਪੂਰਨ ਸਲਾਹ-ਮਸ਼ਵਰਾ ਪਹਿਲਕਦਮੀਆਂ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਰੋਬਾਰ ਵਿੱਚ ਆਸਾਨੀ ਵਾਲੇ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ।

ਇਸ ਪ੍ਰਾਪਤੀ ’ਤੇ ਖੁਸ਼ੀ ਤੇ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ,‘‘ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ‘ਟਾਪ ਪਰਫਾਰਮਰ’ ਵਜੋਂ ਇਹ ਲਗਾਤਾਰ ਮਾਨਤਾ ਦੇਣਾ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮਾਣਯੋਗ ਮੁੱਖ ਮੰਤਰੀ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਨੇ ਸਟਾਰਟਅੱਪਸ ਲਈ ਵਿਸ਼ੇਸ਼ ਕਰਕੇ ਨੌਜਵਾਨਾਂ ਅਤੇ ਗ਼ੈਰ-ਕਾਰੋਬਾਰੀ ਪਿਛੋਕੜ ਵਾਲੇ ਉੱਦਮੀਆਂ ਲਈ ਇੱਕ ਢੁਕਵਾਂ ਮਾਹੌਲ ਬਣਾਇਆ ਹੈ। ਸਰਕਾਰ ਵੱਲੋਂ ਪੰਜਾਬ ਨੂੰ ਸਟਾਰਟਅੱਪਸ ਅਤੇ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨੀਤੀਗਤ ਸਹਾਇਤਾ, ਇਨਕਿਊਬੇਸ਼ਨ ਬੁਨਿਆਦੀ ਢਾਂਚੇ ਅਤੇ ਮਾਰਕੀਟ ਪਹੁੰਚ ਨੂੰ ਮਜ਼ਬੂਤ ਕਰਨਾ ਜਾਰੀ ਰਹੇਗਾ।’’

ਉਨ੍ਹਾਂ ਅੱਗੇ ਕਿਹਾ ਕਿ ਸਟਾਰਟਅੱਪ ਨੀਤੀ ਲਾਗੂਕਰਨ, ਸੰਸਥਾਗਤ ਸਹਾਇਤਾ ਪ੍ਰਣਾਲੀਆਂ, ਇਨਕਿਊਬੇਸ਼ਨ ਬੁਨਿਆਦੀ ਢਾਂਚਾ, ਫੰਡਿੰਗ ਵਿਧੀਆਂ, ਸਮਰੱਥਾ ਨਿਰਮਾਣ, ਸਲਾਹ-ਮਸ਼ਵਰਾ ਅਤੇ ਸੁਚੱਜੇ ਮੰਡੀਕਰਨ ਆਦਿ ਅਹਿਮ ਮਾਪਦੰਡਾਂ ਦੇ ਆਧਾਰ ’ਤੇ ਸੂਬੇ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਸੀ।

ਸਰਕਾਰ ਦੀ ਵਚਨਬੱਧਤਾ ਦ੍ਰਿੜਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨਵੀਨਤਾ-ਅਗਵਾਈ ਵਾਲੇ ਆਰਥਿਕ ਵਿਕਾਸ, ਰੁਜ਼ਗਾਰ ਉਤਪਤੀ ਅਤੇ ਤਕਨਾਲੋਜੀ-ਅਧਾਰਤ ਵਿਕਾਸ ’ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗਾ ਤਾਂ ਜੋ ਸਟਾਰਟਅੱਪਸ ਨੂੰੰ ਮੁੱਖ ਤਰਜੀਹ ਮੰਨਦਿਆਂ ਸੂਬੇ ਦੇ ਆਰਥਿਕ ਕਾਇਆ-ਕਲਪ ਨੂੰ ਯਕੀਨੀ ਬਣਾਇਆ ਜਾ ਸਕੇ।

Powered by Froala Editor

Punjab-Again-Recognised-As-top-Performer-In-States-Startup-Ecosystem-Ranking-By-Government-Of-India-Sanjeev-Arora



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁ
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌ
ਚੰਡੀਗੜ੍ਹ ਪੁਲੀਸ ਵੱਲੋਂ ਗੈਂਗਸਟਰ ਗੋਲੂ ਗੋਹਾਨਾ ਮੁਕਾਬਲੇ ਦੌਰਾਨ
ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ
*ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਖੰਨਾ ਪੁਲਿਸ ਦੀ ਵੱਡੀ ਕਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ
*ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ
ਖਰੜ ਪੁਲੀਸ ਨੇ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰ ਕੀ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹ
*ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮ
ਇੰਨੋਸੈਂਟ ਹਾਰਟਸ ਨੇ ਉਤਸ਼ਾਹ ਅਤੇ ਵਾਤਾਵਰਣ-ਅਨੁਕੂਲ ਗਤੀਵਿਧੀਆਂ
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮ
*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49892800

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us