*ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Feb23,2026 | Jagrati Lahar Bureau | Chandigarh

*ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਮੈਗਾ ਟਾਟਾ ਸਟੀਲ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਦੇਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੰਜਾਬ ਸਰਕਾਰ ਨੇ ਸੂਬੇ ‘ਚ ਟਾਟਾ ਸਟੀਲ ਦੇ ਸਭ ਤੋਂ ਵੱਡੇ ਪ੍ਰੋਜੈਕਟ ਦੇ ਸਮਾਂਬੱਧ ਲਾਗੂਕਰਨ ਨੂੰ ਯਕੀਨੀ ਬਣਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ* * *ਚੰਡੀਗੜ੍ਹ, 23 ਫਰਵਰੀ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐਮ.ਟੀ.ਪੀ.ਏ. ਇਲੈਕਟ੍ਰਿਕ ਆਰਕ ਫਰਨੇਸ ਅਧਾਰਤ ਸਟੀਲ-ਮੇਕਿੰਗ ਫੈਸਿਲਟੀ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਸ਼ੁਰੂ ‘ਚ ਲਗਭਗ 2,600 ਕਰੋੜ ਦੇ ਨਿਵੇਸ਼ ਦੀ ਅਨੁਮਾਨ ਸੀ, ਜੋ ਹੁਣ ਵਧ ਕੇ 3,200 ਕਰੋੜ ਹੋ ਗਿਆ ਹੈ। ਇਸ ਪਲਾਂਟ ਤੋਂ ਲਗਭਗ 2,500 ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ ਅਤੇ ਟਿਕਾਊ ਅਤੇ ਵਾਤਾਵਰਣ-ਅਨੁਕੂਲ ਉਤਪਾਦਨ ਪ੍ਰਕਿਰਿਆ ਅਪਣਾਏਗਾ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਵਾਇਤੀ ਬਲਾਸਟ ਫਰਨੇਸ ਤਕਨਾਲੋਜੀ ਦੇ ਮੁਕਾਬਲੇ ਕਾਰਬਨ ਨਿਕਾਸ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ, ਜੋ ਵਾਤਾਵਰਣ ਅਨੁਕੂਲ ਅਤੇ ਟਿਕਾਊ ਉਦਯੋਗਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਪੰਜਾਬ ਸਰਕਾਰ ਵੱਲੋਂ ਨਿਭਾਈ ਗਈ ਸਰਗਰਮ ਭੂਮਿਕਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਦੇ ਨਿਰਮਾਣ ਅਤੇ ਸੰਚਾਲਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ, ਜੋ ਕਿ ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਰਗਰਮ ਸ਼ਾਸਨ ਢਾਂਚੇ ਨੂੰ ਦਰਸਾਉਂਦਾ ਹੈ। ਇਸ ਪ੍ਰੋਜੈਕਟ ਦੀ ਸ਼ੁਰੂਆਤ ਨੂੰ ਸੂਬੇ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ ਅਤੇ ਪੰਜਾਬ ਵਿੱਚ ਕੰਪਨੀ ਦੇ ਸਭ ਤੋਂ ਵੱਡੇ ਨਿਵੇਸ਼ ਨੂੰ ਦਰਸਾਉਂਦਾ ਹੈ। ਨਿਰੰਤਰ ਉਦਯੋਗਿਕ ਵਿਸਥਾਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਭਵਿੱਖ ਵਿੱਚ ਹੋਰ ਵਿਸਥਾਰ ਲਈ ਟਾਟਾ ਸਟੀਲ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। -------

2-500-Jobs-Major-Industrial-Boost-As-Tata-Steel-s-3-200-Crore-Ludhiana-Plant-Begins-Operations-



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49882714

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us