*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ*

Mar3,2026 | Jagrati Lahar Bureau | Chandigarh



*ਪੰਜਾਬੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇਗਾ; ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਸਭ ਤੋਂ ਵੱਡੀ ਤਰਜੀਹ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਜਹਾਜ਼ ਲਗਾਉਣ ਦੀ ਅਪੀਲ ਕੀਤੀ*

*ਪੰਜਾਬ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਫਸੇ ਪੰਜਾਬੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ 24x7 ਕੰਟਰੋਲ ਰੂਮ ਸਥਾਪਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 3 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ 'ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24x7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ।  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।"

ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ 'ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।"

Cm-Bhagwant-Singh-Mann-Speaks-To-Union-Civil-Aviation-Minister-Seeks-Urgent-Evacuation-Of-Punjabis-Stranded-In-War-hit-Arab-Countries



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868488

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us