ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿਤ ਉੱਦਮੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ

Mar5,2026 | Jagrati Lahar News | Ludhiana

ਮਹਿਲਾ ਉੱਦਮੀ ਸਨਮਾਨ-2026

ਲੁਧਿਆਣਾ, 05 ਮਾਰਚ
 
ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ਵਿੱਚ ਹੋਰ ਵੱਡਾ ਯੋਗਦਾਨ ਪਾ ਸਕਣ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਜਲੰਧਰ ਬਾਈਪਾਸ ਨੇੜੇ ਇੱਕ ਨਿੱਜੀ ਹੋਟਲ ਵਿੱਚ ਆਪਣਾ ਕਾਰੋਬਾਰ, ਆਪਣੀ ਪਹਿਚਾਣ ਸਿਰਲੇਖ ਹੇਠ ‘ਮਹਿਲਾ ਉੱਦਮੀ ਸਨਮਾਨ-2026’ ਦੇ ਆਯੋਜਨ ਮੌਕੇ ਕੀਤਾ। 

ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਉੱਦਮੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਇਨ੍ਹਾਂ ਮਹਿਲਾਵਾਂ ਨੂੰ ਸਮਾਜ ਵਿੱਚ ਇੱਕ ਵੱਖਰੀ ਪਹਿਚਾਣ ਦੇਣਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨਾ ਹੈ ਤਾਂ ਜੋ ਹੋਰਨਾਂ ਮਹਿਲਾਵਾਂ ਨੂੰ ਵੀ ਪੈਰਾਂ ਸਿਰ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਵਿਧਾਇਕ ਬੱਗਾ ਨੇ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸੈਲੂਨ, ਸਿਲਾਈ-ਕਢਾਈ, ਬਿਊਟੀ ਵਰਕ ਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ। 

ਵਿਧਾਇਕ ਬੱਗਾ ਨੇ ਕਿਹਾ ਕਿ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਨ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਲੁਧਿਆਣਾ ਉੱਤਰੀ ਵਿੱਚ ਵੀ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਖੇਤਰਾਂ ‘ਚ ਆਪਣਾ ਛੋਟਾ ਕਾਰੋਬਾਰ ਚਲਾ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ।

ਵਿਧਾਇਕ ਬੱਗਾ ਨੇ ਕਿਹਾ ਕਿ ਇਹ ਮੁਹਿੰਮ ਖਾਸ ਤੌਰ ’ਤੇ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਸਮਾਜ ਵਿੱਚ ਮਹਿਲਾਵਾਂ ਦੀ ਭਾਈਵਾਲੀ ਕਰੀਬ 50 ਫੀਸਦ ਹੈ ਤੇ ਉਹ ਘਰ ਤੇ ਸਮਾਜ ਦੋਵੇਂ ਥਾਵਾਂ ’ਤੇ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ ਪਰ ਤ੍ਰਾਸਦੀ ਇਹ ਹੈ ਕਿ ਅਕਸਰ ਔਰਤਾਂ ਦੀ ਸਖ਼ਤ ਮਿਹਨਤ ਨੂੰ ਅੱਖੋਂ ਪਰੋਖੇ ਕਰ ਦਿੱਤਾ ਜਾਂਦਾ ਹੈ।

ਇਸ ਮੌਕੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਤਹਿਸੀਲਦਾਰ ਕਿਰਨ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ, ਹਲਕਾ ਇੰਚਾਰਜ ਪੂਨਮ ਅਰੋੜਾ, ਜ਼ੋਨ ਮੁਖੀ ਅਜਿੰਦਰ, ਕੌਂਸਲਰ ਸ਼ਰਨਜੀਤ ਕੌਰ ਬਾਜਵਾ, ਕੌਂਸਲਰ ਤਜਿੰਦਰ ਕੌਰ ਰਾਜਾ, ਸ਼ਿਵਾਂਗੀ, ਨਵਨੀਤ, ਉਰਵਸ਼ੀ, ਕੁਲਦੀਪ, ਬਿਮਲਾ ਬੱਸੀ, ਪਿੰਕੀ, ਸ਼ਿੰਕੀ, ਰੀਟਾ ਕਟੋਚ, ਸ਼ਾਲੂ, ਰਿਤੂ, ਸੁਰਿੰਦਰ ਕੌਰ, ਪੂਜਾ ਸੋਨੀ, ਪਿੰਕੀ ਬੰਗਾ ਤੋ ਹੋਰ ਮੌਜੂਦ ਸਨ।

Women-Entrepreneur-Awards-2026



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50345635

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us