*ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ*

Mar11,2026 | Jagrati Lahar Bureau | Chandigarh



*ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ*

ਚੰਡੀਗੜ੍ਹ, 11 ਮਾਰਚ 2026:


ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ।

ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ।

ਪ੍ਰੋਜੈਕਟ ਦੇ ਪੱਧਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਬਿਲਟ ਏਰੀਆ 2.3 ਲੱਖ ਵਰਗ ਫੁੱਟ ਤੋਂ ਵੱਧ ਹੈ ਅਤੇ ਇਹ 9,500 ਤੋਂ ਵੱਧ ਵਰਗ ਗਜ਼ ਦੀ ਫਰੀਹੋਲਡ ਜ਼ਮੀਨ 'ਤੇ ਵਿਕਸਿਤ ਕੀਤਾ ਜਾਵੇਗਾ। ਲਿਵਾਸਾ ਗਰੁੱਪ ਵੱਲੋਂ ਇਸ ਪ੍ਰੋਜੈਕਟ ‘ਤੇ ਅਨੁਮਾਨਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਇਹ 360 ਕਰੋੜ ਰੁਪਏ ਹੋ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪੀਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ, ਇੰਡੀਆ ਰੀਸੁਰਜੈਂਸ ਫੰਡ (ਇੰਡੀਆਆਰਐਫ) ਦੁਆਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਪੰਜਾਬ ਦੇ ਸਿਹਤ ਸੰਭਾਲ ਖੇਤਰ ਅਤੇ ਆਰਥਿਕ ਸਮਰੱਥਾ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਸੰਸਥਾਗਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਲਿਵਾਸਾ ਹਸਪਤਾਲਾਂ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਮੋਹਾਲੀ (ਫਲੈਗਸ਼ਿਪ ਕੰਟਰੇ), ਅੰਮ੍ਰਿਤਸਰ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ ਅਤੇ ਖੰਨਾ ਵਿੱਚ ਹਸਪਤਾਲਾਂ ਦੇ ਨਾਲ ਇੱਕ ਮਜ਼ਬੂਤ ਖੇਤਰੀ ਨੈੱਟਵਰਕ ਚਲਾਇਆ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ, ਲਿਵਾਸਾ ਦਾ ਉਦੇਸ਼ ਪੰਜਾਬ ਵਿੱਚ ਆਪਣੀ ਕੁੱਲ ਸਮਰੱਥਾ ਦਾ 2,000 ਬੈਡਾਂ ਤੱਕ ਵਿਸਥਾਰ ਕਰਨਾ ਹੈ, ਜਿਸ ਨਾਲ ਸੂਬੇ ਦੇ ਉੱਨਤ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਿਆਪਕ ਮਜ਼ਬੂਤੀ ਮਿਲੇਗੀ।

ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਆਪਰੇਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ-ਅਧਾਰਿਤ ਤੀਜੇ ਅਤੇ ਚੌਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ ਜਿਹਨਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੌਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੈਫਰੋਲੋਜੀ, 24x7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਬਿਹਤਰ ਸਿਹਤ ਸੰਭਾਲ ਪਹੁੰਚ ਪ੍ਰਦਾਨ ਕਰੇਗਾ ਜਿਸ ਵਿੱਚ ਵਸਨੀਕ ਆਪਣੇ ਘਰ ਦੇ ਨਜਦੀਕ ਉੱਨਤ ਤੀਜੇ ਦਰਜੇ ਦੀ ਦੇਖਭਾਲ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਅਤੇ ਉਨ੍ਹਾਂ ਨੂੰ ਦੇਖਭਾਲ ਸੇਵਾਵਾਂ ਲਈ ਦਿੱਲੀ ਜਾਂ ਹੋਰ ਮਹਾਨਗਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਹਸਪਤਾਲ ਨਾਲ ਸਿਹਤ ਸੰਭਾਲ ਖੇਤਰ ਵਿੱਚ ਸੈਂਕੜੇ ਸਕਿੱਲਡ ਅਤੇ ਸੈਮੀ-ਸਕਿੱਲਡ ਨੌਕਰੀਆਂ ਪੈਦਾ ਹੋਣਗੀਆਂ।

ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਉੱਤਰੀ ਭਾਰਤ ਵਿੱਚ ਉੱਨਤ ਸਿਹਤ ਸੇਵਾਵਾਂ ਲਈ ਖੇਤਰੀ ਹੱਬ ਵਜੋਂ ਉਭਰੇਗਾ।

ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨਿਕਲ ਸੇਵਾਵਾਂ ਵਿੱਚ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੂਬੇ ਦੇ ਨਿਵੇਸ਼ ਈਕੋਸਿਸਟਮ ਨੂੰ ਵੀ ਮਜ਼ਬੂਤ ਕਰਦੇ ਹਨ।

Livasa-Hospitals-Will-Invest-Rs-360-Crore-In-Ludhiana-Sanjeev-Arora



TOP HEADLINES


*ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂ
*ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕ
ਐਨ.ਡੀ.ਪੀ.ਐੱਸ. ਐਕਟ ਤਹਿਤ 3 ਕੇਸ ਦਰਜ; 5 ਮੁਲਜ਼ਮ ਗ੍ਰਿਫ਼ਤਾਰ
ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰ
*10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ
ਇੰਨੋਸੈਂਟ ਹਾਰਟਸ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੰਡਕ
ਇਨੋਸੈਂਟ ਹਾਰਟਸ ਵੱਲੋਂ ਬਿਜ਼ਨੋਵਾ ਅਤੇ ਮਿਨੀ ਹੈਕਾਥਾਨ 2026 ਦਾ
ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ
*ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚ
*ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 20
ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰ
ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆ
ਉਦਯੋਗਪਤੀ ਪਰਿਵਾਰ ਦੇ ਘਰੋਂ ਕਰੀਬ 80 ਲੱਖ ਰੁਪਏ ਦੇ ਗਹਿਣੇ ਗਾਇਬ
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾ
*ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ
ਅਗਲੀ ਅਕਾਲੀ ਦਲ ਦੀ ਸਰਕਾਰ ਕੰਢੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿ
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ
*ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ
*ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49700648

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us