*ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ*

Mar15,2026 | Jagrati Lahar Bureau | Chandigarh





ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ ਅਤੇ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਖੇਤਰ ਵਿੱਚ ਬਦਲਣ ਵਿੱਚ ਸਹਾਈ ਹੋਣਗੇ। ਐਮਐਸਐਮਈਜ਼ ਪੰਜਾਬ ਵਿੱਚ ਮੁਕਾਬਲੇਬਾਜ਼ੀ ਨੂੰ ਵਧਾਉਣ, ਵਿੱਤ, ਤਕਨਾਲੋਜੀ, ਬਾਜ਼ਾਰਾਂ, ਹੁਨਰਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਕਲੱਸਟਰ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਿੰਗਲ ਸੰਸਥਾਗਤ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਐਮਐਸਐਮਈਜ਼ ਸੈਕਟਰ ਦੇ ਵਿਕਾਸ ਨੂੰ ਗਤੀ ਦੇਣ ਲਈ ਇੱਕ ਕਲੱਸਟਰ-ਅਧਾਰਤ ਰਣਨੀਤੀ ਅਪਣਾਏਗਾ, ਜਿਸ ਨਾਲ ਵੱਡੇ ਪੈਮਾਨੇ ‘ਤੇ ਉਤਪਾਦਨ, ਸਹੂਲਤਾਂ ਦੀ ਸਾਂਝ ਅਤੇ ਸਮੂਹਿਕ ਕਾਰਜ ਕੁਸ਼ਲਤਾ ਦਾ ਲਾਭ ਮਿਲ ਸਕੇਗਾ। ਰਾਜ ਦਾ ਉਦੇਸ਼ ਕਲੱਸਟਰ ਵਿਕਾਸ ਸਕੀਮਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਦੇ ਨਾਲ-ਨਾਲ ਮੌਜੂਦਾ ਢਾਂਚੇ ਵਿਚਲੇ ਪਾੜੇ ਨੂੰ ਪੂਰਨ ਅਤੇ ਹੁਣ ਤੱਕ ਪੂਰੀਆਂ ਨਾ ਹੋ ਸਕੀਆਂ ਜ਼ਰੂਰਤਾਂ ਦੇ ਹੱਲ ਲਈ ਆਪਣਾ ਰਾਜ-ਪੱਧਰੀ ਕਲੱਸਟਰ ਵਿਕਾਸ ਪ੍ਰੋਗਰਾਮ ਵੀ ਪੇਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਕਲੱਸਟਰ ਸਰਕਾਰੀ ਵਿਭਾਗਾਂ, ਉਦਯੋਗਿਕ ਸੰਗਠਨਾਂ ਅਤੇ ਕਲੱਸਟਰ ਮੈਂਬਰਾਂ ਦੁਆਰਾ ਬਣਾਏ ਗਏ ਵਿਸ਼ੇਸ਼ ਉਦੇਸ਼ ਵਾਹਨਾਂ (ਐਸਪੀਵੀ) ਵਿਚਕਾਰ ਸਰਗਰਮ ਸਹਿਯੋਗ ਰਾਹੀਂ ਐਮਐਸਐਮਈਜ਼ ਦੇ ਬੁਨਿਆਦੀ ਢਾਂਚੇ, ਤਕਨਾਲੋਜੀ ਨੂੰ ਅਪਣਾਉਣ ਅਤੇ ਮਾਰਕੀਟ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਇੱਕ ਅਜਿਹਾ ਵਾਤਾਵਰਣ ਸਿਰਜਣਾ ਹੈ ਜੋ ਨਵੀਨਤਾ, ਲਾਗਤ ਮੁਕਾਬਲੇਬਾਜ਼ੀ ਅਤੇ ਟਿਕਾਊ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇ।

ਗੁਰਕੀਰਤ ਕਿਰਪਾਲ ਸਿੰਘ ਆਈਏਐਸ ਸਕੱਤਰ ਉਦਯੋਗ ਅਤੇ ਵਣਜ ਨੇ ਕਿਹਾ ਕਿ ਪੰਜਾਬ ਸਰਕਾਰ ਐਮਐਸਐਮਈਜ਼ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਐਮਐਸਐਮਈਜ਼ ਨੂੰ ਅਨੇਕਾਂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਵਿੱਚ ਆਪਣਾ ਪਲਾਂਟ ਸਥਾਪਤ ਕਰ ਸਕਣ। ਇਸ ਖੇਤਰ ਵਿੱਚ ਬਹੁਤ ਸਾਰੇ ਮੌਕੇ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਕਟਰਲ ਕਮੇਟੀਆਂ ਦੀਆਂ 77 ਫ਼ੀਸਦ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਸਭ ਤੋਂ ਆਕਰਸ਼ਕ ਉਦਯੋਗਿਕ ਨੀਤੀ ਸ਼ੁਰੂ ਕੀਤੀ ਹੈ। ਨਿਵੇਸ਼ਕਾਂ ਨੂੰ ਸਮਾਂਬੱਧ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਨਵੀਂ ਉਦਯੋਗਿਕ ਨੀਤੀ ਉੱਦਮੀਆਂ ਦੀ ਮਦਦ ਕਰੇਗੀ।

ਇਸ ਐਮਐਸਐਮਈਜ਼ ਸੈਸ਼ਨ ਦੌਰਾਨ ਪ੍ਰੋਫੈਸਰ ਰੁਧਰਾ ਪ੍ਰਤਾਪ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸ੍ਰੀ ਧਰਮੇਸ਼ ਗੋਸਵਾਮੀ ਪਾਰਟਨਰ, ਕੇਪੀਐਮਜੀ, ਸ੍ਰੀ ਭੁਪਿੰਦਰ ਪਾਲ ਸਿੰਘ ਆਨੰਦ ਡਾਇਰੈਕਟਰ, ਜਲ ਬਾਥ ਫਿਟਿੰਗਜ਼, ਸ੍ਰੀ ਮਨਬੀਰ ਸਿੰਘ ਡਾਇਰੈਕਟਰ, ਆਈਈਈ ਐਲੀਵੇਟਰਜ਼, ਸ੍ਰੀ ਰਾਜੇਸ਼ ਮਹਿਰਾ ਐਮਡੀ, ਐਕਟਿਵ ਕਲੋਥਿੰਗ ਨੇ ਹਿੱਸਾ ਲਿਆ।
----------

Punjab-Government-Adopted-Cluster-Based-Strategy-To-Drive-Msmes-Development-Sanjeev-Arora



TOP HEADLINES


*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼
*ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ
*ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49847877

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us