ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

Mar28,2026 | Jagrati Lahar Bureau | Chandigarh



-ਉਦਯੋਗ ਮੰਤਰੀ ਅਰੋੜਾ ਵੱਲੋਂ ਘਨੌਰ ਨੇੜੇ ਬੈਕਟਰਜ ਫੂਡ ਪ੍ਰੋਸੈਸਿੰਗ ਪਲਾਂਟ ਦਾ ਦੌਰਾ

-ਕਿਹਾ, ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ

ਘਨੌਰ, 28 ਮਾਰਚ:

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ ਪ੍ਰੋਸੈਸਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ।
ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਲਈ ਬਹੁਤ ਚੰਗਾ ਮਾਹੌਲ ਹੈ ਅਤੇ ਸੰਭਾਵਨਾ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। 
ਇਸ ਮੌਕੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ ਦੇ ਐਮਡੀ ਅਨੂਪ ਬੈਕਟਰ ਤੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਪਲਾਂਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਉਦਯੋਗਿਕ ਨੀਤੀ ਸਨਅਤਾਂ ਨੂੰ ਹੋਰ ਉਤਸ਼ਾਹਤ ਕਰਨ ਵਾਲੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਦੌਰਾਨ ਕਰਵਾਏ ਗਏ ਨਿਸ਼ੇਵਕ ਸੰਪੇਲਣ ਵਿੱਚ 350 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ, ਜਿਸ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਨੂਪ ਬੈਕਟਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਅਨੂਪ ਖੁਦ ਚੰਗੇ ਉਦਮੀ ਹੋਣ ਕਾਰਨ ਪੰਜਾਬ ਵਿੱਚ ਹੋਰ ਨਿਵੇਸ਼ ਕਰ ਰਹੇ ਹਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚੰਗਾ ਕੰਮ ਕਰ ਰਹੇ ਹਨ। ਇਸ ਮੌਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ ਵੀ ਮੌਜੂਦ ਸਨ।

Cabinet-Minister-Sanjeev-Arora-Visit-Bector-Food-Creamica-Food-



TOP HEADLINES


ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49627660

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us