ਏ.ਡੀ.ਸੀ. ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

Mar31,2026 | Gurvinder Singh | Mohali



ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਐੱਸ.ਸੀ.ਓ ਨੰ:132 ਦੂਜੀ ਮੰਜਿਲ, ਫੇਜ-7, ਮੋਹਾਲੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਮੋਹਣ ਸਿੰਘ ਪੁੱਤਰ ਸ੍ਰੀ ਬਲਦੇਵ ਸਿੰਘ ਵਾਸੀ ਮਕਾਨ ਨੰ. 2070 ਐਮ.ਆਈ.ਜੀ (ਆਈ) ਸੈਕਟਰ-70 ਸਾਹਿਬਜ਼ਾਦਾ ਅਜੀਤ ਸਿੰਘ  ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 176/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 01.08.2028 ਤੱਕ ਹੈ।
 
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ  ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ,  ਛਿਮਾਹੀ ਰਿਪੋਰਟ ਦੀ ਸੂਚਨਾ ਬਾਰੇ  ਸੂਚਿਤ ਨਾ ਕਰਨ ਕਰਕੇ, ਦਫਤਰ ਬੰਦ ਕਰਨ ਕਰਕੇ,  ਲਾਇਸੰਸ ਦੀਆਂ ਧਾਰਾਵਾਂ ਦੀ ਨਾ ਪਾਲਣ ਕਰਕੇ , ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਸਮੇਂ ਸਿਰ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ  ਨੂੰ ਜਾਰੀ ਲਾਇਸੰਸ ਨੰਬਰ 176/ਆਈ.ਸੀ. ਮਿਤੀ 02.08.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Harsukh-Study-Visa-And-Immigration-Licence-Suspend-



TOP HEADLINES


*ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾ
ਪੰਜਾਬ ਪੁਲਿਸ ਵਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 5 ਹੈਂਡ ਗ੍
ਆਪ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵ
ਵੜਿੰਗ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਗੜੇਮਾਰੀ ਨਾ
*ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦ
*ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ
*ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵ
ਜ਼ਮਾਨਤੀ ਮਾਮਲੇ ’ਚ ਮੋਹਾਲੀ ਦੇ ਜੋੜੇ ਦੀ ਗ੍ਰਿਫ਼ਤਾਰੀ ਵਿਰੁੱਧ ਹਾਈ
ਜਾਗ੍ਰਿਤੀ ਲਹਿਰ ਦੀ ਸੰਸਥਾਪਕ ਸਵਰਗੀ ਸ਼੍ਰੀਮਤੀ ਰਮਾ ਖੰਨਾ ਦੀ ਯਾ
*ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀ
*ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ਸਿਉਂਕ ਕਹਿਣਾ ਬਾਜਵਾ ਦੀ ਘਟੀਆ
ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ
ਇੱਕ ਪਿਤਾ ਲਈ ਵੱਡੀ ਰਾਹਤ: ਮੁੱਖ ਮੰਤਰੀ ਸਿਹਤ ਯੋਜਨਾ ਹੇਠ ਚਾਰ ਮ
*ਪੰਜਾਬ ਸਰਕਾਰ ਹਰ ਧਰਮ ਦਾ ਸਤਿਕਾਰ ਕਰਦੀ ਹੈ, 12 ਅਪ੍ਰੈਲ ਨੂੰ ਪ
*ਖੇਤੀਬਾੜੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਤਹਿਤ ਜਗਰਾਉਂ
*ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ
ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲ
*ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49737687

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us