*ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ*

Apr1,2026 | Jagrati Lahar Bureau | Chandigarh


*ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਸੰਜੀਵ ਅਰੋੜਾ*

*ਜੋਗਿੰਦਰਾ ਗਰੁੱਪ ਵੱਲੋਂ ਕੀਤੇ ਜਾ ਰਹੇ ਵਿਸਥਾਰ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਮਜ਼ਬੂਤੀ ਮਿਲੇਗੀ: ਸੰਜੀਵ ਅਰੋੜਾ*

*ਨਵੇਂ ਨਿਵੇਸ਼ਾਂ ਨਾਲ ਮੰਡੀ ਗੋਬਿੰਦਗੜ੍ਹ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰੇਗਾ: ਸੰਜੀਵ ਅਰੋੜਾ*


ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।

ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।”

ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।”

ਇਸ ਸਬੰਧੀ ਖੇਤਰੀ ਪ੍ਰਭਾਵ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਕਿਹਾ, "ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।"

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ।

ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, "ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"

Jogindra-Group-s-1-100-Crore-Investment-To-Accelerate-Punjab-s-Industrial-Growth-Green-Energy-Push-Sanjeev-Arora



TOP HEADLINES


ਘਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹ
*ਲੁਧਿਆਣਾ ਸ਼ਹਿਰ ਵਿੱਚ ਸੀਨੀਅਰ ਸਿਟੀਜ਼ਨ ਨਾਲ ਡਿਜ਼ੀਟਲ ਅਰੈਸਟ ਦ
ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ
*ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬ
*ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਲ ਪੰਜਾਬ ਦੀਆਂ ਮਹ
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟ
*ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਯੁੱਧ ਨਸ਼ਿਆਂ ਵਿਰੁੱਧ
*ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਸ.ਆਈ.ਆਰ.
*ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋ
*ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ
*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ
ਲੁਧਿਆਣਾ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ;
ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕ
*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50941478

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us