*ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ*

Apr6,2026 | Jagrati Lahar Bureau | Chandigarh




 *ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਨਾਲ ਲੱਗਿਆ 1,383 ਕਰੋੜ ਰੁਪਏ ਦਾ ਜੁਰਮਾਨਾ, ਪੰਜਾਬ ਦੇ ਟੈਕਸ ਇਨਫੋਰਸਮੈਂਟ ਵਿੱਚ ਵੱਡਾ ਬਦਲਾਅ: ਹਰਪਾਲ ਸਿੰਘ ਚੀਮਾ*

 *ਜਾਅਲੀ ਬਿਲਿੰਗ ਅਤੇ ਧੋਖਾਧੜੀ ਵਾਲੇ ਨੈਟਵਰਕਾਂ 'ਤੇ ਸਖਤੀ: 8 ਐਫ.ਆਈ.ਆਰ. ਦਰਜ, 15 ਗ੍ਰਿਫਤਾਰੀਆਂ: ਹਰਪਾਲ ਸਿੰਘ ਚੀਮਾ*

 *ਵੱਡੇ ਮਾਮਲਿਆਂ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੀ ਜਾਅਲੀ ਬਿਲਿੰਗ, ਕੋਲੇ ਦੇ ਲੈਣ-ਦੇਣ ਵਿੱਚ ₹226 ਕਰੋੜ, ਅਤੇ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿੱਚ 423 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਸ਼ਾਮਲ: ਹਰਪਾਲ ਸਿੰਘ ਚੀਮਾ*

 *ਜਾਂਚ ਦੌਰਾਨ 200 ਕਰੋੜ ਰੁਪਏ ਦੇ 'ਪੇਟ ਪੂਜਾ ਐਪ' ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ*

 *ਮਜ਼ਬੂਤ ​​ਆਈ.ਟੀ.ਸੀ. ਕੰਟਰੋਲ ਉਪਾਵਾਂ ਦੇ ਸਾਰਥਕ ਨਤੀਜੇ: 451.46 ਕਰੋੜ ਰੁਪਏ ਬਚਾਏ: ਹਰਪਾਲ ਸਿੰਘ ਚੀਮਾ*

 *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਧੋਖੇਬਾਜ਼ ਨੈਟਵਰਕਾਂ ਨੂੰ ਖਤਮ ਕਰਨ ਅਤੇ ਇਮਾਨਦਾਰ ਕਰਦਾਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਾਰਵਾਈ 'ਤੇ ਦਿੱਤਾ ਜ਼ੋਰ*

ਚੰਡੀਗੜ੍ਹ, 6 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ।

ਕਾਰਗੁਜ਼ਾਰੀ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ ਜੁਰਮਾਨੇ ਵਿੱਚੋਂ 1,137.85 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ।"

ਇਸ ਸਫਲਤਾ ਦੀ ਰੀੜ੍ਹ ਦੀ ਹੱਡੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਨਿਰੀਖਣ-ਅਧਾਰਤ ਇਨਫੋਰਸਮੈਂਟ ਨੇ ਮੁੱਖ ਭੂਮਿਕਾ ਨਿਭਾਈ, ਜਿਸ ਵਿੱਚ 1,215.95 ਕਰੋੜ ਰੁਪਏ ਦਾ ਜੁਰਮਾਨਾ ਅਤੇ 972.15 ਕਰੋੜ ਰੁਪਏ ਦੀ ਅਸਲ ਵਸੂਲੀ ਸ਼ਾਮਲ ਹੈ। ਇਸ ਦੇ ਨਾਲ ਹੀ, ਸੜਕੀ ਚੈਕਿੰਗ ਮੁਹਿੰਮਾਂ ਨੇ 165.71 ਕਰੋੜ ਰੁਪਏ ਦਾ ਠੋਸ ਯੋਗਦਾਨ ਪਾਇਆ। ਇਹ ਕਾਰਗੁਜ਼ਾਰੀ ਵਿੱਤੀ ਸਾਲ 2024-25 ਦੇ ਮੁਕਾਬਲੇ ਕਈ ਗੁਣਾ ਸੁਧਾਰ ਨੂੰ ਦਰਸਾਉਂਦੀ ਹੈ। ਸਾਲ 2024-25 ਦੌਰਾਨ ਨਿਰੀਖਣ ਇਨਫੋਰਸਮੈਂਟ ਦੇ ਨਤੀਜੇ ਵਜੋਂ 147.28 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ ਅਤੇ 41.53 ਕਰੋੜ ਰੁਪਏ ਵਸੂਲੇ ਗਏ ਸੀ, ਅਤੇ ਸੜਕੀ ਚੈਕਿੰਗ ਦੀ ਵਸੂਲੀ 157.14 ਕਰੋੜ ਰੁਪਏ ਰਹੀ ਸੀ। ਵਿੱਤੀ ਸਾਲ 2025-26 ਵਿੱਚ ਇਹ ਭਾਰੀ ਵਾਧਾ ਸੂਬੇ ਦੀ ਖੋਜ, ਇਨਫੋਰਸਮੈਂਟ ਅਤੇ ਅਸਲ ਵਿੱਤੀ ਵਸੂਲੀ ਦੀ ਸਮਰੱਥਾ ਵਿੱਚ ਇੱਕ ਵੱਡੇ ਬਦਲਾਅ ਨੂੰ ਉਜਾਗਰ ਕਰਦਾ ਹੈ।"

ਧੋਖੇਬਾਜ਼ ਨੈੱਟਵਰਕਾਂ 'ਤੇ ਸਖ਼ਤੀ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਟੈਕਸ ਵਿਭਾਗ ਨੇ ਸਾਲ ਭਰ ਵਿੱਚ 8 ਐਫ.ਆਈ.ਆਰ. ਅਤੇ 15 ਗ੍ਰਿਫਤਾਰੀਆਂ ਕੀਤੀਆਂ। ਦੋ ਸਭ ਤੋਂ ਪ੍ਰਮੁੱਖ ਐਫ.ਆਈ.ਆਰਜ਼ ਵਿੱਚ ਸੱਤ ਵਿਅਕਤੀ ਸ਼ਾਮਲ ਸਨ ਅਤੇ 385 ਕਰੋੜ ਰੁਪਏ ਦੇ ਧੋਖੇਬਾਜ਼ ਲੈਣ-ਦੇਣ ਦਾ ਪਰਦਾਫਾਸ਼ ਹੋਇਆ। ਇਹਨਾਂ ਟੀਚਾਗਤ ਕਾਰਵਾਈਆਂ ਨੇ ਮਾਲ ਦੀ ਅਸਲ ਸਪਲਾਈ ਤੋਂ ਬਿਨਾਂ ਇਨਵੌਇਸ ਜਾਰੀ ਕਰਨ ਵਾਲੀਆਂ ਫਰਮਾਂ ਦੁਆਰਾ ਕੀਤੀ ਗਈ 69.57 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼ ਕੀਤਾ।"

ਉਨ੍ਹਾਂ ਅੱਗੇ ਕਿਹਾ, “ਮਾਲ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਧੋਖੇਬਾਜ਼ ਬਿਲਿੰਗ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਬਠਿੰਡਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਹੋਰ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਇੱਕ ਬਹੁਤ ਹੀ ਮਹੱਤਵਪੂਰਨ ਕਾਰਵਾਈ ਵਿੱਚ 9 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਪਾਸ ਕਰਨ ਲਈ ਲੁਧਿਆਣਾ ਸਥਿਤ ਇੱਕ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ।”

ਉਨ੍ਹਾਂ ਅੱਗੇ ਦੱਸਿਆ, "ਵਿਭਾਗ ਦੇ ਆਧੁਨਿਕ ਖੁਫੀਆ ਨੈੱਟਵਰਕ ਨੇ ਕਈ ਵੱਡੇ ਪਰਦਾਫਾਸ਼ ਕੀਤੇ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੀ ਜਾਅਲੀ ਬਿਲਿੰਗ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਨਜਾਇਜ਼ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ, ਅਤੇ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿੱਚ ਕੰਮ ਕਰ ਰਹੇ 423 ਕਰੋੜ ਰੁਪਏ ਦੇ ਬੋਗਸ ਬਿਲਿੰਗ ਨੈੱਟਵਰਕ ਸ਼ਾਮਲ ਹਨ। ਇਸ ਤੋਂ ਇਲਾਵਾ, ਗੁੰਝਲਦਾਰ ਜਾਂਚ ਦੌਰਾਨ 'ਪੇਟ ਪੂਜਾ ਐਪ' ਨਾਲ ਜੁੜੇ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ, ਜੋ ਆਧੁਨਿਕ ਟੈਕਸ ਚੋਰੀ ਨੈੱਟਵਰਕਾਂ ਦੇ ਵੱਡੇ ਪੱਧਰ ਅਤੇ ਗੁੰਝਲਦਾਰ ਸੁਭਾਅ ਨੂੰ ਉਜਾਗਰ ਕਰਦਾ ਹੈ।"

ਵੈਰੀਫਿਕੇਸ਼ਨ ਮੁਹਿੰਮਾਂ ਬਾਰੇ ਵਿੱਤ ਮੰਤਰੀ ਨੇ ਕਿਹਾ, “ਫੋਕਸਡ ਵੈਰੀਫਿਕੇਸ਼ਨ ਅਭਿਆਸਾਂ ਦੌਰਾਨ 1,579 ਸ਼ੱਕੀ ਡੀਲਰਾਂ ਦੀ ਪਛਾਣ ਕੀਤੀ ਗਈ। ਸਖ਼ਤ ਚੈਕਿੰਗ ਤੋਂ ਬਾਅਦ, ਇਹਨਾਂ ਵਿੱਚੋਂ 922 ਸੰਸਥਾਵਾਂ ਦੀ ਕੋਈ ਹੋਂਦ ਹੀ ਨਹੀਂ ਪਾਈ ਗਈ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਉਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ।”

ਆਈ.ਟੀ.ਸੀ. ਬਚਾਅ ਉਪਾਵਾਂ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ, “ਮਜ਼ਬੂਤ ਇਨਪੁਟ ਟੈਕਸ ਕ੍ਰੈਡਿਟ ਕੰਟਰੋਲ ਉਪਾਵਾਂ ਦੇ ਨਤੀਜੇ ਵਜੋਂ 244.82 ਕਰੋੜ ਰੁਪਏ ਨੂੰ ਸਰਗਰਮੀ ਨਾਲ ਬਲਾਕ ਕੀਤਾ ਗਿਆ ਅਤੇ 206.64 ਕਰੋੜ ਰੁਪਏ ਦੀ ਵਾਪਸੀ ਸੁਨਿਸ਼ਚਿਤ ਕੀਤੀ ਗਈ। ਇਹਨਾਂ ਸਰਗਰਮ ਕਦਮਾਂ ਨੇ ਸਿੱਧੀ ਨਕਦ ਵਸੂਲੀ ਰਾਹੀਂ ਪ੍ਰਾਪਤ ਕੀਤੇ ਵਾਧੂ 19.08 ਕਰੋੜ ਰੁਪਏ ਦੇ ਨਾਲ-ਨਾਲ ਸੂਬੇ ਦੇ ਫੰਡਾਂ ਵਿੱਚ 451.46 ਕਰੋੜ ਰੁਪਏ ਨੂੰ ਸਫਲਤਾਪੂਰਵਕ ਬਚਾਇਆ।”

ਫੀਲਡ ਇਨਫੋਰਸਮੈਂਟ ਵਿੱਚ ਤੇਜ਼ੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿਖੇ ਇੱਕੋ ਸਮੇਂ ਚਲਾਈ ਗਈ ਇੱਕ ਵਿਸ਼ੇਸ਼ ਮੁਹਿੰਮ ਦੌਰਾਨ, ਇੱਕ ਦਿਨ ਵਿੱਚ ਰਿਕਾਰਡ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਵਿਭਾਗ ਨੇ ਆਇਰਨ ਐਂਡ ਸਟੀਲ, ਸੀਮੈਂਟ, ਆਟੋ ਪਾਰਟਸ, ਤੰਬਾਕੂ ਅਤੇ ਧਾਤਾਂ ਵਰਗੇ ਉੱਚ-ਜੋਖਮ ਵਾਲੇ ਸੈਕਟਰਾਂ 'ਤੇ ਵਿਸ਼ੇਸ਼ ਨਜ਼ਰ ਰੱਖਦਿਆਂ ਰੇਲਵੇ ਸਟੇਸ਼ਨਾਂ ਅਤੇ ਪ੍ਰਮੁੱਖ ਟਰਾਂਜ਼ਿਟ ਪੁਆਇੰਟਾਂ 'ਤੇ ਵੀ ਇਨਫੋਰਸਮੈਂਟ ਨੂੰ ਮਜ਼ਬੂਤ ਕੀਤਾ।"

ਸੰਸਥਾਗਤ ਅਤੇ ਤਕਨੀਕੀ ਕਾਰਜ਼ਕੁਸ਼ਲਤਾ ਨੂੰ ਸਫਲਤਾ ਦਾ ਸਿਹਰਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ, ਟੈਕਸ ਇੰਟੈਲੀਜੈਂਸ ਯੂਨਿਟ, ਅਤੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਭੂਮਿਕਾ ਅਹਿਮ ਰਹੀ। ਇਹਨਾਂ ਇਨਫੋਰਸਮੈਂਟ ਉਪਾਵਾਂ ਦੀ ਵੱਡੀ ਸਫਲਤਾ ਆਧੁਨਿਕ ਡਾਟਾ ਵਿਸ਼ਲੇਸ਼ਣ, ਰੀਅਲ-ਟਾਈਮ ਈ-ਵੇਅ ਬਿੱਲ ਟ੍ਰੈਕਿੰਗ, ਨਿਰੰਤਰ ਖੁਫੀਆ ਜਾਣਕਾਰੀ, ਅਤੇ ਨਵੇਂ ਵਿਕਸਤ ਡਿਜੀਟਲ ਇਨਫੋਰਸਮੈਂਟ ਪੋਰਟਲਾਂ ਸਦਕਾ ਸੰਭਵ ਹੋਈ। ਇਨ੍ਹਾਂ ਤਕਨੀਕੀ ਤਰੱਕੀਆਂ ਨੇ ਜ਼ਮੀਨੀ ਪੱਧਰ 'ਤੇ ਤੇਜ਼ ਅਤੇ ਬਹੁਤ ਤਾਲਮੇਲ ਵਾਲੀ ਕਾਰਵਾਈ ਨੂੰ ਸਮਰੱਥ ਬਣਾਇਆ ਹੈ।"

ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿੱਤੀ ਸਾਲ 2025-26 ਦੀ ਕਾਰਗੁਜ਼ਾਰੀ ਪੰਜਾਬ ਭਰ ਵਿੱਚ ਟੈਕਸ ਅਦਾਇਗੀ ਅਤੇ ਮਾਲੀਆ ਜੁਟਾਉਣ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰਦੇ ਹੋਏ, ਖੁਫੀਆ-ਅਗਵਾਈ ਵਾਲੀ ਇਨਫੋਰਸਮੈਂਟ ਵੱਲ ਇੱਕ ਤਬਦੀਲੀ ਵਾਲੇ ਬਦਲਾਅ ਨੂੰ ਦਰਸਾਉਂਦੀ ਹੈ। ਧੋਖੇਬਾਜ਼ ਨੈੱਟਵਰਕਾਂ ਨੂੰ ਪੱਕੇ ਤੌਰ 'ਤੇ ਖਤਮ ਕਰਨ, ਇਮਾਨਦਾਰ ਵਪਾਰਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਇਮਾਨਦਾਰ ਟੈਕਸ ਦਾਤਿਆਂ ਦੀ ਰੱਖਿਆ ਕਰਨ ਅਤੇ ਸੂਬੇ ਦੇ ਮਹੱਤਵਪੂਰਨ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਰੋਕਥਾਮ ਕਾਰਵਾਈਆਂ ਹੋਰ ਵੀ ਤੇਜ਼ੀ ਨਾਲ ਜਾਰੀ ਰਹਿਣਗੀਆਂ।"

Harpal-Singh-Cheema-Fm-Punjab



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49869507

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us