*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ*

Apr20,2026 | Jagrati Lahar Bureau | Chandigarh



*ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ*

*ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ*

ਚੰਡੀਗੜ੍ਹ; 20 ਅਪ੍ਰੈਲ:

ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।

ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ।

ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐਕਸ.ਪੀ. ਸੈਮੀਕੰਡਕਟਰਜ਼ ਦੇ ਪਬਲਿਕ ਪਾਲਿਸੀ ਹੈੱਡ ਡਾ. ਅੰਕਿਤ ਪਾਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਨਵੀਨ ਖੋਜ-ਅਧਾਰਤ ਈਕੋਸਿਸਟਮ ਵਿੱਚ ਸਹਿਯੋਗ ਦੇ ਮੌਕੇ ਲੱਭਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਜ਼ਬੂਤ ਪ੍ਰਤਿਭਾ ਪੂਲ ਅਤੇ ਉੱਭਰ ਰਹੇ ਇਲੈਕਟ੍ਰਾਨਿਕਸ ਈਕੋਸਿਸਟਮ ਦਾ ਲਾਭ ਉਠਾਉਣ ਲਈ ਮੋਹਾਲੀ ਇੱਕ ਰਣਨੀਤਿਕ ਸਥਾਨ ਰੱਖਦਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨ.ਐਕਸ.ਪੀ. ਨੂੰ ਕਾਲਕਟ ਭਵਨ, ਮੋਹਾਲੀ ਵਿਖੇ 'ਸਿਲੀਕਾਨ ਵੈਲੀ' ਵਰਗਾ ਈਕੋਸਿਸਟਮ ਵਿਕਸਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ, ਜੋ ਰਣਨੀਤਕ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਟੀ ਸਿਟੀ ਨੇੜੇ ਸਥਿਤ ਹੈ।

ਮੁੱਖ ਮੰਤਰੀ ਨੇ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਸਿਸਟਮ ਡਿਜ਼ਾਇਨ ਸਲਿਊਸ਼ਨਜ਼ ਅਤੇ ਐਨ.ਐਕਸ.ਪੀ. ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸੰਭਾਵੀ ਸਹਿਯੋਗ ਬਾਰੇ ਚਰਚਾ ਕੀਤੀ, ਜਿਸਦਾ ਉਦੇਸ਼ ਨਵੀਨਤਾ ਤੇ ਖੋਜ ਨੂੰ ਉਤਸ਼ਾਹਿਤ ਕਰਨਾ, ਸਟਾਰਟਅੱਪਸ ਨੂੰ ਸਮਰਥਨ ਦੇਣਾ ਅਤੇ ਅਤਿ-ਆਧੁਨਿਕ ਤਕਨਾਲੋਜੀ ਹੱਲਾਂ ਦਾ ਸਹਿ-ਵਿਕਾਸ ਕਰਨਾ ਹੈ। ਉਨ੍ਹਾਂ ਨੇ ਨਿਅਰ ਫੀਲਡ ਕਮਿਊਨੀਕੇਸ਼ਨ (ਐਨਐਫਸੀ), ਐਡਵਾਂਸਡ ਡਰਾਈਵਰ ਅਸਿਸਟੈਂਸ ਸਿਸਟਮ (ਏਡੀਏਐਸ) ਅਤੇ ਸਕਿਓਰ ਕੁਨੈਕਟੀਵਿਟੀ ਤਕਨਾਲੋਜੀਆਂ, ਜੋ ਆਲਮੀ ਉਦਯੋਗ ਰੁਝਾਨਾਂ ਨਾਲ ਇਕਸਾਰ ਹਨ, ਵਰਗੇ ਖੇਤਰਾਂ ਵਿੱਚ ਹੱਲ ਵਿਕਸਤ ਕਰਨ ਲਈ ਪੰਜਾਬ ਦੇ ਉੱਭਰ ਰਹੇ ਆਟੋਮੋਟਿਵ ਅਤੇ ਆਟੋ-ਕੰਪੋਨੈਂਟ ਈਕੋਸਿਸਟਮ ਦਾ ਲਾਭ ਉਠਾਉਣ ਦੀ ਵੀ ਵਕਾਲਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਈ.ਆਈ.ਟੀ. ਰੋਪੜ, ਆਈ.ਐਸ.ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਾਕਾਰਾਤਕ ਕੰਮ ਕਰ ਸਕਦੀਆਂ ਹਨ।

ਮੁੱਖ ਮੰਤਰੀ ਨੇ ਐਨ.ਐਕਸ.ਪੀ. ਨੂੰ ਸੂਬੇ ਵਿੱਚ ਮੌਜੂਦ ਭਰਪੂਰ ਸੰਭਾਵਨਾਵਾਂ ਅਤੇ ਸਾਂਝੇ ਰੂਪ ਵਿੱਚ ਕੰਮ ਕਰਨ ਸਬੰਧੀ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਵਿਕਾਸ ਦੇ ਖੇਤਰਾਂ ਵਿੱਚ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਦੀ ਵੀ ਵਕਾਲਤ ਕੀਤੀ ਤਾਂ ਜੋ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨੀਦਰਲੈਂਡ ਵਿੱਚ ਪੰਜਾਬ ਸਰਕਾਰ ਦੇ ਚੱਲ ਰਹੇ ਨਿਵੇਸ਼ ਪ੍ਰੋਤਸਾਹਨ ਪ੍ਰੋਗਰਾਮ ਦੇ ਹਿੱਸੇ ਵਜੋਂ ਉਹ ਰਣਨੀਤਕ ਭਾਈਵਾਲੀ ਦੀ ਪੜਚੋਲ ਕਰਨ ਅਤੇ ਤਰਜੀਹੀ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਆਲਮੀ ਪੱਧਰ ਦੀਆਂ ਪ੍ਰਮੁੱਖ  ਕੰਪਨੀਆਂ ਨਾਲ ਵਪਾਰਕ ਸਬੰਧ ਸਥਾਪਿਤ ਕਰਨ ਦੀ ਰਾਹ ’ਤੇ ਹਨ।’’

ਉਨ੍ਹਾਂ ਨੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਨਿਰਮਾਣ (ਈਐਸਡੀਐਮ), ਆਈਟੀ ਅਤੇ ਅਤਿ-ਆਧੁਨਿਕ ਮੋਬਿਲਟੀ ਸਲਿੳਸ਼ਨਜ਼ ਲਈ ਉੱਭਰ ਰਹੇ ਕੇਂਦਰ ਵਜੋਂ ਸਥਾਪਤ ਹੋਣ ਬਾਰੇ ਪੰਜਾਬ ਦਾ ਪੱਖ ਵੀ ਪੇਸ਼ ਕੀਤਾ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਵੀ ਦੱਸਿਆ, ਜਿਸ ਤਹਿਤ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰਾਂ ਨੂੰ ਲਾਹੇਵੰਦ ਸੈਕਟਰ ਵਜੋਂ ਪਛਾਣਿਆ ਗਿਆ ਹੈ, ਜਿਸ ਵਿੱਚ ਸਥਿਰ ਪੂੰਜੀ ਨਿਵੇਸ਼ ਦੇ 125 ਫੀਸਦੀ ਤੱਕ ਦੇ ਪ੍ਰੋਤਸਾਹਨ ਹਨ।

ਉਨ੍ਹਾਂ ਨੇ ਮੋਹਰੀ ਆਲਮੀ ਕੰਪਨੀਆਂ, ਜਿਨ੍ਹਾਂ ਵਿੱਚ ਇਨਫੋਸਿਸ ਸ਼ਾਮਲ ਹੈ, ਦੁਆਰਾ ਆਈਟੀ ਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕੀਤੇ ਗਏ ਨਿਵੇਸ਼ਾਂ ਅਤੇ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ), ਮੋਹਾਲੀ ਦੇ ਚੱਲ ਰਹੇ ਵਿਸਥਾਰ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਸਰਕਾਰ ਦੇ ਸੈਮੀਕੰਡਕਟਰ ਮਿਸ਼ਨ ਅਧੀਨ ਟਾਟਾ ਗਰੁੱਪ ਦੀ ਸ਼ਮੂਲੀਅਤ ਨਾਲ ਸਮਰੱਥਾ ਵਧਾਉਣ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਦੇ ਸਰਗਰਮ ਯਤਨਾਂ ਸਦਕਾ ਪੰਜਾਬ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ।”

ਇਸ ਮੌਕੇ ਵਿਚਾਰ-ਵਟਾਂਦਰੇ ਦੌਰਾਨ ਐਨਐਕਸਪੀ ਨੇ ਖੋਜ ਅਤੇ ਵਿਕਾਸ, ਏਮਬੈਡਡ ਸਿਸਟਮ ਅਤੇ ਆਟੋਮੋਟਿਵ ਸੈਮੀਕੰਡਕਟਰ ਸਲਿਊਸ਼ਨਜ਼ ’ਤੇ ਧਿਆਨ ਕੇਂਦਰਿਤ ਕਰਦਿਆਂ ਭਾਰਤ ਵਿੱਚ ਆਪਣੀ ਮਜ਼ਬੂਤ ਵਿਸ਼ਵਵਿਆਪੀ ਮੌਜੂਦਗੀ ਅਤੇ ਵਿਆਪਕ ਸਾਖ ਨੂੰ ਉਜਾਗਰ ਕੀਤਾ। ਕੰਪਨੀ ਨੇ ਉੱਭਰ ਰਹੇ ਵਿਸ਼ਵਵਿਆਪੀ ਰੁਝਾਨਾਂ, ਜਿਸ ਵਿੱਚ ਇੰਟੈਲੀਜੈਂਟ ਐੱਜ ਪ੍ਰਣਾਲੀਆਂ, ਆਟੋਮੋਟਿਵ ਇਲੈਕਟ੍ਰਾਨਿਕਸ, ਆਈਓਟੀ ਅਤੇ ਸੁਰੱਖਿਅਤ ਕਨੈਕਟੀਵਿਟੀ ਤਕਨਾਲੋਜੀਆਂ ਦੇ ਗਤੀਸ਼ੀਲ ਵਿਕਾਸ ਸ਼ਾਮਲ ਹਨ, ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਵੀ ਮੌਜੂਦ ਸਨ।

Cm-Bhagwant-Singh-Mann-Invites-Global-Semiconductor-Giant-Nxp-To-Explore-Feasibility-Of-Setting-Up-R-d-Centre-In-Mohali



TOP HEADLINES


*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ
ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49861245

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us