*ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ*

Jun19,2026 | Jagrati Lahar Bureau | Chandigarh


 
*ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ*
 
*ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ*
 
*ਰਾਹਤ ਦਾ ਆਖਰੀ ਮੌਕਾ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ 31 ਜੁਲਾਈ ਤੱਕ ਵਧਾਈ: ਹਰਪਾਲ ਸਿੰਘ ਚੀਮਾ*
 
*ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਹੋਣ ਦੇ ਨਾਲ ਵਿੱਤ ਮੰਤਰੀ ਚੀਮਾ ਵੱਲੋਂ ਸਖ਼ਤ ਚੇਤਾਵਨੀ*
 
ਚੰਡੀਗੜ੍ਹ, 19 ਜੂਨ 2026
 
ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ 'ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, "ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਆਬਕਾਰੀ ਤੇ ਕਰ ਵਿਭਾਗ ਨੇ ਜਾਇਦਾਦਾਂ ਦੀਆਂ ਤਿੰਨ ਵੱਡੀਆਂ ਨਿਲਾਮੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਤਹਿਤ ਉਨ੍ਹਾਂ ਕਾਰੋਬਾਰਾਂ ਅਤੇ ਵਿਅਕਤੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਗਈ ਹੈ ਜੋ ਵਾਰ-ਵਾਰ ਮੌਕੇ ਅਤੇ ਅਧਿਕਾਰਤ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਜਾਣਬੁੱਝ ਕੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਸਨ।"
 
ਇਸ ਇਨਫੋਰਸਮੈਂਟ ਮੁਹਿੰਮ ਦੀਆਂ ਸ਼ੁਰੂਆਤੀ ਸਫਲਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਵੱਡੀ ਜਾਇਦਾਦ ਦੀ ਨਿਲਾਮੀ ਮੋਹਾਲੀ ਵਿੱਚ ਡਿਫਾਲਟਰ ਫਰਮ *ਮੈਸਰਜ਼ ਸੁਮਿਤ ਇੰਜੀਨੀਅਰਿੰਗ ਵਿਰੁੱਧ ਸਫਲਤਾਪੂਰਵਕ ਕੀਤੀ ਗਈ, ਜਿੱਥੇ 19 ਜੂਨ 2026 ਨੂੰ ਜਾਇਦਾਦ 13.22 ਕਰੋੜ ਰੁਪਏ ਵਿੱਚ ਵੇਚੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਸਫਲ ਨਿਲਾਮੀ ਸ਼ਾਹਕੋਟ, ਜਲੰਧਰ ਵਿਖੇ ਮੈਸਰਜ਼ ਐਮ.ਆਰ ਰਾਈਸ ਮਿੱਲਜ਼ ਦੀ ਜਾਇਦਾਦ ਦੀ ਕੀਤੀ ਗਈ, ਜਿਸ ਤੋਂ ਕੁੱਲ 1.11 ਕਰੋੜ ਰੁਪਏ ਪ੍ਰਾਪਤ ਹੋਏ।
 
ਵਿੱਤ ਮੰਤਰੀ ਨੇ ਕਿਹਾ, "ਸਫਲ ਬੋਲੀਕਾਰਾਂ ਵੱਲੋਂ ਅੱਜ 3.58 ਕਰੋੜ ਰੁਪਏ ਦੀ ਰਕਮ ਸਿੱਧੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਰਹਿੰਦੀ ਰਕਮ ਨਿਯਮਾਂ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਕਾਨੂੰਨੀ ਤੌਰ 'ਤੇ ਵਸੂਲ ਕਰਕੇ ਜਮ੍ਹਾਂ ਕਰਵਾਈ ਜਾਵੇਗੀ।"
 
ਵਿੱਤ ਮੰਤਰੀ ਚੀਮਾ ਅਨੁਸਾਰ ਮੋਹਾਲੀ ਅਤੇ ਜਲੰਧਰ ਵਿੱਚ ਕੀਤੀਆਂ ਗਈਆਂ ਇਹ ਸ਼ੁਰੂਆਤੀ ਸਫਲ ਨਿਲਾਮੀਆਂ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਟੈਕਸ ਨਿਯਮਾਂ ਦੀ ਪਾਲਣਾ ਨੂੰ ਲਾਗੂ ਕਰਨ ਦੇ ਸੂਬੇ ਦੇ ਪੱਕੇ ਇਰਾਦੇ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਹਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਖ਼ਤ ਵਸੂਲੀ ਕਾਰਵਾਈਆਂ, ਜਿਨ੍ਹਾਂ ਵਿੱਚ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਨਿਲਾਮ ਕਰਨਾ ਸ਼ਾਮਲ ਹੈ, ਪੰਜਾਬ ਸਰਕਾਰ ਦੇ ਪਹਿਲੇ ਨੀਤੀਗਤ ਐਲਾਨਾਂ ਦੀ ਹੀ ਨਿਰੰਤਰਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਖ਼ਤ ਕਾਰਵਾਈਆਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਪੁਰਾਣੇ ਟੈਕਸ ਡਿਫਾਲਟਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਸੂਬੇ ਦੀ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਦਿੱਤੇ ਗਏ ਵੱਡੇ ਰਾਹਤ ਲਾਭਾਂ ਦਾ ਫਾਇਦਾ ਨਾ ਉਠਾਉਣ ਦਾ ਜ਼ਿੱਦੀ ਫੈਸਲਾ ਕੀਤਾ ਸੀ।
 
ਟੈਕਸ ਚੋਰੀ ਦੇ ਮਾਮਲੇ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਮੇਸ਼ਾ ਜਨਤਾ ਦੇ ਜਾਇਜ਼ ਪੈਸੇ ਦੀ ਵਸੂਲੀ ਕਰਨਾ ਹੈ, ਨਾ ਕਿ ਸਿਰਫ਼ ਦੰਡਾਤਮਕ ਕਾਰਵਾਈ ਕਰਨਾ।"
ਟੈਕਸਦਾਤਾਵਾਂ ਨੂੰ ਆਪਣੀ ਮਰਜ਼ੀ ਨਾਲ ਨਿਯਮਾਂ ਦੀ ਪਾਲਣਾ ਕਰਨ ਦੀ ਸਹੂਲਤ ਦੇਣ ਅਤੇ ਕਾਰੋਬਾਰੀਆਂ ਨੂੰ ਪੁਰਾਣੇ ਵਿਵਾਦਾਂ ਨੂੰ ਸੁਲਝਾਉਣ ਦਾ ਜਾਇਜ਼ ਮੌਕਾ ਦੇਣ ਲਈ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ 31 ਜੁਲਾਈ 2026 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਕਾਇਆ ਵੈਟ ਦੇਣਦਾਰੀਆਂ ਵਾਲੇ ਟੈਕਸਦਾਤਾਵਾਂ ਲਈ ਆਪਣੇ ਬਕਾਏ ਜਲਦੀ ਨਿਪਟਾਉਣ ਲਈ ਇੱਕ ਪਾਰਦਰਸ਼ੀ ਅਤੇ ਬਹੁਤ ਹੀ ਲਾਹੇਵੰਦ ਪ੍ਰਣਾਲੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਅਦਾਲਤੀ ਕਾਰਵਾਈਆਂ, ਚੱਲ ਰਹੇ ਵਿਵਾਦਾਂ ਅਤੇ ਸਰਕਾਰੀ ਸਖ਼ਤ ਕਾਰਵਾਈ ਤੋਂ ਪੂਰੀ ਤਰ੍ਹਾਂ ਬਚ ਸਕਦੇ ਹਨ।
 
ਕਰ ਦਾ ਬਕਾਇਆ ਦੇਣ ਵਾਲੇ ਬਾਕੀ ਰਹਿੰਦੇ ਕਰਦਾਤਾਵਾਂ ਨੂੰ ਆਖਰੀ ਚੇਤਾਵਨੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰੀ ਟੈਕਸ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਇਹ ਸੋਚਣ ਦਾ ਦੌਰ ਕਿ ਸਰਕਾਰੀ ਬਕਾਏ ਵਸੂਲੇ ਨਹੀਂ ਜਾਣਗੇ, ਹੁਣ ਅਧਿਕਾਰਤ ਤੌਰ 'ਤੇ ਖ਼ਤਮ ਹੋ ਗਿਆ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਦਤਨ ਅਤੇ ਪੁਰਾਣੇ ਡਿਫਾਲਟਰਾਂ ਦੀਆਂ ਕਈ ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਅਤੇ ਆਉਣ ਵਾਲੇ ਹਫ਼ਤਿਆਂ ਅਤੇ ਮਹੀਨਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ, "ਆਬਕਾਰੀ ਤੇ ਕਰ ਵਿਭਾਗ ਜਨਤਕ ਮਾਲੀਏ ਦੀ ਰੱਖਿਆ ਲਈ ਆਪਣੀ ਵਚਨਬੱਧਤਾ 'ਤੇ ਪੂਰੀ ਤਰ੍ਹਾਂ ਅਟੱਲ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਭਰ ਦੇ ਹਜ਼ਾਰਾਂ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਉਨ੍ਹਾਂ ਕੁਝ ਜਾਣਬੁੱਝ ਕੇ ਡਿਫਾਲਟਰ ਬਣੇ ਲੋਕਾਂ ਕਰਕੇ ਵਿੱਤੀ ਜਾਂ ਮੁਕਾਬਲੇਬਾਜ਼ੀ ਦੇ ਪੱਧਰ 'ਤੇ ਕੋਈ ਨੁਕਸਾਨ ਨਾ ਝੱਲਣਾ ਪਵੇ ਜੋ ਆਪਣੇ ਕਾਨੂੰਨੀ ਫਰਜ਼ਾਂ ਤੋਂ ਭੱਜਦੇ ਹਨ।"
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੋ ਟੈਕਸਦਾਤਾ ਆਪਣੇ ਕਾਨੂੰਨੀ ਫਰਜ਼ਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਅਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ, ਕਿਉਂਕਿ ਕਰ ਵਿਭਾਗ ਪੰਜਾਬ ਸੂਬੇ ਦੇ ਹਰ ਇੱਕ ਰੁਪਏ ਨੂੰ ਸੁਰੱਖਿਅਤ ਕਰਨ ਲਈ ਬੈਂਕ ਖਾਤੇ ਸੀਲ (ਅਟੈਚ) ਕਰਨ, ਜਾਇਦਾਦਾਂ ਜ਼ਬਤ ਕਰਨ ਅਤੇ ਚੱਲ-ਅਚੱਲ ਦੋਵਾਂ ਜਾਇਦਾਦਾਂ ਦੀ ਜਨਤਕ ਨਿਲਾਮੀ ਸਮੇਤ ਸਾਰੇ ਉਪਲਬਧ ਕਾਨੂੰਨੀ ਤਰੀਕਿਆਂ ਦੀ ਵਰਤੋਂ ਕਰ ਰਿਹਾ ਹੈ।
---------
 

Harpal-Singh-Cheema-Fm-Punjab



TOP HEADLINES


*ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲ
ਪੰਜਾਬ ਦੇ ਰਾਜਪਾਲ ਵੱਲੋਂ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗ
ਸਤਲੁਜ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ
ਜਸਪਾਲੋਂ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਪੁਲਿਸ ਦਾ ਵ
ਘਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹ
*ਲੁਧਿਆਣਾ ਸ਼ਹਿਰ ਵਿੱਚ ਸੀਨੀਅਰ ਸਿਟੀਜ਼ਨ ਨਾਲ ਡਿਜ਼ੀਟਲ ਅਰੈਸਟ ਦ
ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ
*ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬ
*ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਲ ਪੰਜਾਬ ਦੀਆਂ ਮਹ
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟ
*ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਯੁੱਧ ਨਸ਼ਿਆਂ ਵਿਰੁੱਧ
*ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਸ.ਆਈ.ਆਰ.
*ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋ
*ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ
*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50949770

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us