ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀਨ ਦੀ ਅੱਗੇ ਵੇਚਣ 'ਤੇ ਲਗਾਈ ਰੋਕ

Jun29,2026 | Ravinder Singh Dhilllon | Khanna

*ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਵਿੱਚ ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀਨ ਦੀ ਅੱਗੇ ਵੇਚਣ 'ਤੇ ਲਗਾਈ ਰੋਕ*

*ਸਬ ਰਜਿਸਟਰਾਰ ਖੰਨਾ ਨੂੰ ਜਮਾਂਬੰਦੀਆਂ ਵਿੱਚ ਵੀ ਰਪਟ ਦਰਜ ਕਰਨ ਦੇ ਦਿੱਤੇ ਆਦੇਸ਼* 

*ਜ਼ਮੀਨ ਖਰੀਦਣ ਤੋਂ ਪਹਿਲਾਂ ਦਸਤਾਵੇਜ਼ਾਂ ਦੀ ਪੂਰੀ ਤਸਦੀਕ ਕਰੋ, ਐਸ.ਡੀ.ਐਮ ਸਵਾਤੀ ਟਿਵਾਣਾ ਦੀ ਲੋਕਾਂ ਨੂੰ ਅਪੀਲ*

ਖੰਨਾ, 29 ਜੂਨ: *ਰਵਿੰਦਰ ਢਿੱਲੋਂ)

ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਵੱਲੋਂ ਸਬ ਰਜਿਸਟਰਾਰ, ਖੰਨਾ ਨੂੰ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਹੋਈਆਂ ਜ਼ਮੀਨੀ ਰਜਿਸਟਰੀਆਂ ਸਬੰਧੀ ਕੀਤੀ ਗਈ ਪੜਤਾਲ ਦੀ ਰਿਪੋਰਟ ਪਹਿਲਾਂ ਹੀ ਉਪ ਪੁਲਿਸ ਕਪਤਾਨ (ਡੀ.ਐਸ.ਪੀ.) ਖੰਨਾ ਨੂੰ ਕਾਨੂੰਨ ਅਨੁਸਾਰ ਲੋੜੀਂਦੀ ਅਗਲੀ ਕਾਰਵਾਈ ਲਈ ਭੇਜੀ ਜਾ ਚੁੱਕੀ ਹੈ।

ਐਸ.ਡੀ.ਐਮ. ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਜਾਅਲੀ ਜਾਂ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਜ਼ਮੀਨ ਦਾ ਰਕਬਾ ਵੇਚਿਆ ਜਾਂ ਖਰੀਦਿਆ ਗਿਆ ਹੈ, ਉਸ ਸਾਰੀ ਜ਼ਮੀਨ ਦੀ ਅੱਗੇ ਕਿਸੇ ਵੀ ਤਰ੍ਹਾਂ ਦੀ ਵਿਕਰੀ ਜਾਂ ਰਜਿਸਟਰੀ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਈ ਜਾਂਦੀ ਹੈ। ਇਹ ਫੈਸਲਾ ਸਰਕਾਰੀ ਰਿਕਾਰਡ ਦੀ ਸੁਰੱਖਿਆ, ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਪੱਤਰ ਵਿੱਚ ਸਬ ਰਜਿਸਟਰਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਕਤ ਜ਼ਮੀਨਾਂ ਨਾਲ ਸਬੰਧਤ ਕਿਸੇ ਵੀ ਨਵੇਂ ਵਿਕਰੀ ਦਸਤਾਵੇਜ਼ ਜਾਂ ਰਜਿਸਟਰੀ ਨੂੰ ਹਰਗਿਜ਼ ਰਜਿਸਟਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ, ਜਿਨ੍ਹਾਂ ਜ਼ਮੀਨਾਂ ਸਬੰਧੀ ਜਾਅਲੀ ਜਾਂ ਮੈਨੂਅਲ ਐਨ.ਓ.ਸੀਜ਼ ਦੀ ਵਰਤੋਂ ਹੋਣ ਦੀ ਪੁਸ਼ਟੀ ਜਾਂ ਪੜਤਾਲ ਕੀਤੀ ਗਈ ਹੈ, ਉਨ੍ਹਾਂ ਦੀਆਂ ਜਮਾਂਬੰਦੀਆਂ ਵਿੱਚ ਵੀ ਲੋੜੀਂਦੀਆਂ ਰਪਟਾਂ ਦਰਜ ਕਰਕੇ ਇਸ ਸਬੰਧੀ ਉਚਿਤ ਇੰਦਰਾਜ ਯਕੀਨੀ ਬਣਾਏ ਜਾਣ।

ਐਸ.ਡੀ.ਐਮ. ਨੇ ਇਹ ਵੀ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਵਿਵਾਦਿਤ ਜ਼ਮੀਨ ਦੀ ਅੱਗੇ ਖਰੀਦੋ-ਫਰੋਖ਼ਤ ਨੂੰ ਰੋਕਿਆ ਜਾ ਸਕੇ ਅਤੇ ਕਿਸੇ ਵੀ ਬੇਕਸੂਰ ਖਰੀਦਦਾਰ ਨੂੰ ਆਰਥਿਕ ਜਾਂ ਕਾਨੂੰਨੀ ਨੁਕਸਾਨ ਤੋਂ ਬਚਾਇਆ ਜਾ ਸਕੇ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜਾਅਲੀ ਦਸਤਾਵੇਜ਼ਾਂ ਜਾਂ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਸਰਕਾਰੀ ਪ੍ਰਕਿਰਿਆ ਦਾ ਦੁਰਪਯੋਗ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਪੁਲਿਸ ਵੱਲੋਂ ਜਾਰੀ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸਵਾਤੀ ਟਿਵਾਣਾ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸੇ ਵੀ ਜ਼ਮੀਨ ਦੀ ਖਰੀਦ ਤੋਂ ਪਹਿਲਾਂ ਉਸ ਨਾਲ ਸਬੰਧਤ ਦਸਤਾਵੇਜ਼ਾਂ, ਐਨ.ਓ.ਸੀ, ਮਾਲ ਰਿਕਾਰਡ ਅਤੇ ਹੋਰ ਲੋੜੀਂਦੇ ਕਾਗਜ਼ਾਂ ਦੀ ਪੂਰੀ ਤਸਦੀਕ ਕਰਵਾਉਣ ਉਪਰੰਤ ਹੀ ਲੈਣ-ਦੇਣ ਕੀਤਾ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਜ਼ਮੀਨ ਜਾਂ ਐਨ.ਓ.ਸੀ ਸਬੰਧੀ ਕੋਈ ਸ਼ੱਕ ਹੋਵੇ ਤਾਂ ਉਹ ਸਬੰਧਤ ਮਾਲ ਵਿਭਾਗ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਐਸ.ਡੀ.ਐਮ ਨੇ ਦੁਹਰਾਇਆ ਹੈ ਕਿ ਪਾਰਦਰਸ਼ੀ, ਕਾਨੂੰਨੀ ਅਤੇ ਨਿਰਪੱਖ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਅਜਿਹੇ ਮਾਮਲਿਆਂ ਵਿੱਚ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ ਅਤੇ ਸਰਕਾਰੀ ਰਿਕਾਰਡ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਹੇਰਾਫੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Fake-Noc-Khanna-Sdm-Swati-Tiwana-



TOP HEADLINES


ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ
ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀ
*ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿ
ਚੁੱਘ ਬਣੇ ਰਾਜ ਸਭਾ ਸਾਂਸਦ, ਮਾਂ ਬੋਲੀ ਪੰਜਾਬੀ ਵਿੱਚ ਚੁੱਕੀ ਸਹੁ
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ
ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ
*ਤਰੁਨ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਜਪਾ ਆਗੂਆਂ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤ
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ
​ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਕਾਨੂੰਨ ਸਬੰਧੀ ਸਕੱਤਰੇਤ Sri
*ਭਗਵੰਤ ਮਾਨ ਸਰਕਾਰ ਨੇ ਸਨਾਤਨ ਧਰਮ ਲਈ ਜਿੰਨਾ ਕੰਮ ਕੀਤਾ, ਅੱਜ ਤ
ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੰਗਾਮਾ, ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ
*ਮੁੱਖ ਮੰਤਰੀ ਦੇ ਆਦੇਸ਼ 'ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀ
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ
*ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍
*ਕਮਿਸ਼ਨਰੇਟ ਪੁਲਿਸ ਲੁਧਿਆਣਾ ਥਾਣਾ ਮਾਡਲ ਟਾਊਨ ਵੱਲੋਂ ਇਲਾਕੇ ਵਿੱ
*ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ
ਖੰਨਾ ਵਿੱਚ ਦਿਨਦਿਹਾੜੇ ਲੁੱਟ ਦੀ ਨੀਅਤ ਨਾਲ ਇੱਕ ਔਰਤ 'ਤੇ ਜਾਨਲੇ
*ਚੜ੍ਹਾਵਾ ਚੋਰੀ ਕਰਨ ਵਾਲੇ ਵੱਡੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50708018

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us