ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

Jul2,2026 | Jagrati Lahar Bureau | Chandigarh

* ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ * ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ 'ਆਓਸਟੀ ਪਾਲਿਸੀ' ਵਿੱਚ ਵੀ ਕਈ ਬਦਲਾਅ ਕੀਤੇ ਹਨ। ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ਸ਼੍ਰੇਣੀ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਦੇ ਰਿਹਾਇਸ਼ੀ ਪਲਾਟ ਮਿਲਦੇ ਰਹਿਣਗੇ, ਜਦੋਂ ਕਿ ਕਮਰਸ਼ੀਅਲ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਜਿਹੜੇ ਲੋਕ ਸਿਰਫ਼ ਰਿਹਾਇਸ਼ੀ ਸ਼੍ਰੇਣੀ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹੁਣ 1,600 ਵਰਗ ਗਜ਼ ਦੀ ਬਜਾਏ 1,630 ਵਰਗ ਗਜ਼ ਪ੍ਰਤੀ ਏਕੜ ਮਿਲੇਗਾ, ਜਦੋਂ ਕਿ ਵਪਾਰਕ-ਸ਼੍ਰੇਣੀ ਦੇ ਪ੍ਰਾਜੈਕਟਾਂ ਲਈ ਵਪਾਰਕ ਜਗ੍ਹਾ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਕੈਬਨਿਟ ਨੇ ਆਓਸਟੀ ਪਾਲਿਸੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਉਹ ਜ਼ਮੀਨ ਮਾਲਕ ਜਿਨ੍ਹਾਂ ਦੀ ਇੱਕ ਏਕੜ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ, ਉਹ 200 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ; ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ ਇੱਕ ਏਕੜ ਤੋਂ ਵੱਧ ਅਤੇ 2.5 ਏਕੜ ਤੱਕ ਹੈ, ਉਨ੍ਹਾਂ ਨੂੰ 300 ਵਰਗ ਗਜ਼ ਦਾ ਪਲਾਟ ਮਿਲੇਗਾ; ਜਦਕਿ ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ 2.5 ਏਕੜ ਤੋਂ ਵੱਧ ਹੈ, ਉਹ 500 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ। ਕੈਬਨਿਟ ਨੇ ਛੋਟੇ ਕਿਸਾਨਾਂ ਲਈ ਵਿਸ਼ੇਸ਼ ਲੈਟਰ ਆਫ਼ ਇੰਟੈਂਟ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਦਿੱਤੀ ਹੈ ਅਤੇ 'ਸਹੂਲੀਅਤ ਸਰਟੀਫਿਕੇਟ' ਦੀ ਮਿਆਦ ਦੋ ਸਾਲ ਤੋਂ ਵਧਾ ਕੇ ਚਾਰ ਸਾਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਵਿਕਸਤ ਪਲਾਟ ਲੈਣ ਵਾਲੇ ਅਸਲ ਜ਼ਮੀਨ ਮਾਲਕਾਂ ਨੂੰ ਰਜਿਸਟ੍ਰੇਸ਼ਨ ਜਾਂ ਕਨਵੈਨਸ ਡੀਡ ਦੇ ਸਮੇਂ ਸਟੈਂਪ ਡਿਊਟੀ ਜਾਂ ਹੋਰ ਖਰਚੇ ਨਹੀਂ ਦੇਣੇ ਪੈਣਗੇ। ਵਿਕਲਪਕ ਤੌਰ 'ਤੇ ਉਹ ਐਕਵਾਇਰ ਕੀਤੀ ਜ਼ਮੀਨ ਦੇ ਕੁਲੈਕਟਰ ਰੇਟ 'ਤੇ ਗਣਨਾ ਕੀਤੇ ਗਏ ਮੁੱਲ ਤੱਕ ਪੰਜਾਬ ਵਿੱਚ ਕਿਤੇ ਵੀ ਜ਼ਮੀਨ ਖਰੀਦਣ ਵੇਲੇ ਸਟੈਂਪ ਡਿਊਟੀ ਦੀ ਛੋਟ ਦਾ ਲਾਭ ਲੈ ਸਕਦੇ ਹਨ। ਯੋਗ ਜ਼ਮੀਨ ਮਾਲਕਾਂ ਨੂੰ ਇੱਕ ਤਰਜੀਹੀ ਟਿਊਬਵੈੱਲ ਕੁਨੈਕਸ਼ਨ ਵੀ ਮਿਲੇਗਾ, ਜਦੋਂ ਕਿ ਇਸ ਨੀਤੀ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਤਰਜੀਹੀ ਸਥਾਨਾਂ 'ਤੇ ਪਲਾਟਾਂ ਦੀ ਅਲਾਟਮੈਂਟ ਦੇ ਯੋਗ ਹੋਣਗੇ। ਇਸ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਨੀਤੀ ਸਬੰਧੀ ਜ਼ਮੀਨ ਮਾਲਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ, "ਰਿਹਾਇਸ਼ੀ ਅਤੇ ਵਪਾਰਕ ਵਿਕਲਪ ਤਹਿਤ ਰਿਹਾਇਸ਼ੀ ਜਗ੍ਹਾ ਪ੍ਰਤੀ ਏਕੜ 1,000 ਵਰਗ ਗਜ਼ ਹੀ ਰਹੇਗੀ, ਜਦੋਂ ਕਿ ਵਪਾਰਕ ਜਗ੍ਹਾ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਜੇ ਕੋਈ ਜ਼ਮੀਨ ਮਾਲਕ ਵਪਾਰਕ ਜਗ੍ਹਾ ਦੀ ਬਜਾਏ ਸਿਰਫ਼ ਰਿਹਾਇਸ਼ੀ ਪਲਾਟ ਦੀ ਚੋਣ ਕਰਦਾ ਹੈ ਤਾਂ ਰਿਹਾਇਸ਼ੀ ਜਗ੍ਹਾ 1,600 ਵਰਗ ਗਜ਼ ਤੋਂ ਵਧਾ ਕੇ 1,630 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।" ------------


Bhagwant-Mann-Cm-Punjab



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
*6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈ
*ਚਿੱਟੇ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ਯੁੱਧ ਨਸ਼ਿਆਂ ਵਿਰੁੱਧ ਮ
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾ
*ਭਗਵੰਤ ਮਾਨ ਸਰਕਾਰ ਦਾ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂ
*ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰ
ਕਣਕ ਦਾ ਬੀਜ਼ ਬਣਾਉਣ ਵਾਲੀਆਂ ਬੀਜ਼ ਫੈਕਟਰੀਆਂ ਵਲੋਂ ਸ਼ਰਕਾਰੀ ਖਜਾਨੇ
*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ
ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ
ਪ੍ਰਧਾਨ ਮੰਤਰੀ ਰਾਮ ਮੰਦਰ ਵਿੱਚ ਚੰਦਾ ਚੋਰੀ ਦੇ ਅਸਲੀ ਗੁਨਾਹਗਾਰਾ
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿ
ਮਿਸ਼ਨ ਕਲੀਨ ਪੰਜਾਬ ਤਹਿਤ ਬਠਿੰਡਾ ਵਿੱਚ ਵਿਸ਼ੇਸ਼ ਸਫ਼ਾਈ ਤੇ ਜਾਗ
*ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ
ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾ
*ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥ
ਜਾਲੀ ਅਤੇ ਫਰਜ਼ੀ ਐਨਓਸੀਆਂ: ਵਸੀਕਾ ਨਵੀਸ ਤੇ ਸਾਬਕਾ ਸਰਪੰਚ ਸਮੇ
*ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50769269

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us