*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ*

Jul2,2026 | Jagrati Lahar Bureau | Chandigarh


*ਹਜ਼ਾਰਾਂ ਵਸਨੀਕਾਂ ਲਈ ਕਲੋਨੀਆਂ ਨਿਯਮਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਨਿਯਮ 31 ਵਿੱਚ ਕੀਤੀ ਸੋਧ*
 
*25 ਫੀਸਦੀ ਉਸਾਰੀ ਵਾਲੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ ਦਿੱਤੀ ਸਹੂਲਤ*
 
*ਭਗਵੰਤ ਮਾਨ ਸਰਕਾਰ ਨੇ ਪਹਿਲਾਂ ਰੱਦ ਕੀਤੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ ਦਿੱਤਾ ਇੱਕ ਹੋਰ ਮੌਕਾ*
 
*ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ*
 
ਚੰਡੀਗੜ੍ਹ, 2 ਜੁਲਾਈ :
 
ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।
 
ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
 
*ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ*
 
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
 
ਸੋਧੇ ਹੋਏ ਉਪਬੰਧ ਨੋਟੀਫਾਈਡ ਸਥਾਨਕ ਯੋਜਨਾ ਖੇਤਰਾਂ ਦੇ ਅੰਦਰ ਸਥਿਤ ਯੋਗ ਕਲੋਨੀਆਂ ਅਤੇ ਮਾਸਟਰ ਪਲਾਨ ਅਧੀਨ ਨਿਰਧਾਰਤ ਖੇਤੀਬਾੜੀ ਵਾਲੀ ਜ਼ਮੀਨ 'ਤੇ ਵੀ ਲਾਗੂ ਹੋਣਗੇ, ਪਰ ਗਮਾਡਾ ਦੇ ਖੇਤਰੀ ਯੋਜਨਾ ਅਧੀਨ ਆਉਣ ਵਾਲੇ ਪਲਾਟਾਂ ਲਈ ਇਹ ਸੋਧ ਲਾਗੂ ਨਹੀਂ ਹੋਵੇਗੀ। ਸੋਧੇ ਹੋਏ ਨਿਯਮ ਤਹਿਤ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਗਈ ਹੈ। ਅਣਅਧਿਕਾਰਤ ਕਲੋਨੀਆਂ ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਅਧੀਨ ਰੱਦ ਕਰ ਦਿੱਤੀਆਂ ਗਈਆਂ ਸਨ, ਉਹ ਵੀ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂ।
 
ਪੂਰੀਆਂ ਤੇ ਬਿਲਕੁਲ ਦਰੁਸਤ ਅਰਜ਼ੀਆਂ ਨੂੰ 30 ਦਿਨਾਂ ਦੇ ਅੰਦਰ ਆਰਜ਼ੀ ਰੈਗੂਲਰਾਈਜੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ, ਜਦੋਂ ਕਿ ਸੋਧੇ ਹੋਏ ਨਿਯਮ ਤਹਿਤ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਛੇ ਮਹੀਨੇ ਵਿਚਕਾਰ ਨਿਬੇੜਾ ਕਰ ਦਿੱਤਾ ਜਾਵੇਗਾ।
 
ਰਿਹਾਇਸ਼ੀ ਅਤੇ ਉਦਯੋਗਿਕ ਕਲੋਨੀਆਂ ਨੂੰ ਨਿਯਮਤ ਕਰਨ ਲਈ ਕਲੋਨੀ ਦੇ ਕੁੱਲ ਖੇਤਰ 'ਤੇ ਪ੍ਰਚਲਿਤ ਕੁਲੈਕਟਰ ਰੇਟ ਦੇ ਪੰਜ ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਅਦਾ ਕਰਨੀ ਪਵੇਗੀ, ਜਦੋਂ ਕਿ ਵਪਾਰਕ ਕਲੋਨੀਆਂ ਲਈ ਪ੍ਰਚਲਿਤ ਵਪਾਰਕ ਕਲੈਕਟਰ ਰੇਟ ਦੇ 10 ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਦੇਣੀ ਪਵੇਗੀ।
 
ਆਰਜ਼ੀ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਰੀ ਕਰਨ ਅਤੇ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਦੇ ਭੁਗਤਾਨ ਤੋਂ ਬਾਅਦ ਵਿਅਕਤੀਗਤ ਪਲਾਟ ਧਾਰਕ ਆਪਣੇ ਸਬੰਧਤ ਪਲਾਟਾਂ ਲਈ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਪ੍ਰਚਲਿਤ ਇਮਾਰਤ ਨਿਯਮਾਂ ਅਨੁਸਾਰ ਪ੍ਰਵਾਨਗੀਆਂ ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ। ਪਲਾਟ ਧਾਰਕ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਜਮ੍ਹਾ ਕਰਨ ਤੋਂ ਬਾਅਦ ਆਪਣੇ ਪਲਾਟਾਂ ਨੂੰ ਰਜਿਸਟਰ ਵੀ ਕਰ ਸਕਣਗੇ।
 
ਜਿੱਥੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਰਾਹੀਂ ਜਮ੍ਹਾਂ ਕਰਵਾਈਆਂ ਅਰਜ਼ੀਆਂ ‘ਤੇ ਰੇਰਾ ਦੇ ਉਪਬੰਧ ਲਾਗੂ ਨਹੀਂ ਹੋਣਗੇ। ਉਥੇ ਪ੍ਰਮੋਟਰ ਜਾਂ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ, ਸਮਰੱਥ ਅਧਿਕਾਰੀਆਂ ਤੋਂ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਅਤੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਜ਼ਿੰਮੇਵਾਰ ਹੋਣਗੇ।
 
ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਉਨ੍ਹਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਉਹਨਾਂ ਕਿਹਾ, “ਸਰਕਾਰ ਨੇ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਹੈ। ਉਹ ਅਣਅਧਿਕਾਰਤ ਕਲੋਨੀਆਂ ਵੀ, ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਤਹਿਤ ਰੱਦ ਕਰ ਦਿੱਤੀਆਂ ਗਈਆਂ ਸਨ, ਹੁਣ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂI "
---------------------

Bhagwant-Mann-Cm-Punjab



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
*6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈ
*ਚਿੱਟੇ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ਯੁੱਧ ਨਸ਼ਿਆਂ ਵਿਰੁੱਧ ਮ
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾ
*ਭਗਵੰਤ ਮਾਨ ਸਰਕਾਰ ਦਾ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂ
*ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰ
ਕਣਕ ਦਾ ਬੀਜ਼ ਬਣਾਉਣ ਵਾਲੀਆਂ ਬੀਜ਼ ਫੈਕਟਰੀਆਂ ਵਲੋਂ ਸ਼ਰਕਾਰੀ ਖਜਾਨੇ
*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ
ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ
ਪ੍ਰਧਾਨ ਮੰਤਰੀ ਰਾਮ ਮੰਦਰ ਵਿੱਚ ਚੰਦਾ ਚੋਰੀ ਦੇ ਅਸਲੀ ਗੁਨਾਹਗਾਰਾ
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿ
ਮਿਸ਼ਨ ਕਲੀਨ ਪੰਜਾਬ ਤਹਿਤ ਬਠਿੰਡਾ ਵਿੱਚ ਵਿਸ਼ੇਸ਼ ਸਫ਼ਾਈ ਤੇ ਜਾਗ
*ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ
ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾ
*ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥ
ਜਾਲੀ ਅਤੇ ਫਰਜ਼ੀ ਐਨਓਸੀਆਂ: ਵਸੀਕਾ ਨਵੀਸ ਤੇ ਸਾਬਕਾ ਸਰਪੰਚ ਸਮੇ
*ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50769263

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us