*ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ*

Sep7,2026 | Jagrati Lahar Bureau | Chandigarh/dubai


* *ਉਦਯੋਗ ਮੰਤਰੀ ਅਰੋੜਾ ਵੱਲੋਂ ਯੂ.ਏ.ਈ.ਆਈ.ਆਈ.ਸੀ. ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ; ਯੂ.ਏ.ਈ. ਨਿਵੇਸ਼ਕਾਂ ਅੱਗੇ ਪੰਜਾਬ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼*

* *ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ*

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਲਿਆਉਣ ਦੇ ਅਥਾਹ ਤੇ ਵਿਆਪਕ ਮੌਕਿਆਂ ਬਾਰੇ ਚਰਚਾ ਕੀਤੀ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨੂੰ ਪੰਜਾਬ ਦੀਆਂ ਵਿਸ਼ਾਲ ਆਰਥਿਕ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਯੂ.ਏ.ਈ. ਦੇ ਨਿਵੇਸ਼ਕਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਭਾਈਵਾਲੀਆਂ ਰਾਹੀਂ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਸੂਬਾ ਸਰਕਾਰ ਦੇ ਸਨਅਤੀ ਵਿਕਾਸ ਸਬੰਧੀ ਅਹਿਦ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ.ਆਈ.ਆਈ.ਸੀ. ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾਂ ਕਾਰੋਬਾਰ ਵਿਸਥਾਰ ਦੇ ਚਾਹਵਾਨ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਪ੍ਰਸ਼ਾਸਕੀ ਸਹਿਯੋਗ, ਮਾਰਗਦਰਸ਼ਨ ਅਤੇ ਮਾਲ-ਢੁਆਈ ਤੇ ਹੋਰ ਪ੍ਰਬੰਧਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ, ਯੂ.ਏ.ਈ. ਆਧਾਰਤ ਨਿਵੇਸ਼ਕਾਂ ਅਤੇ ਸੰਸਥਾਗਤ ਫੰਡਿੰਗ ਸੰਗਠਨਾਂ ਨਾਲ ਦੀਰਘਕਾਲੀ ਅਤੇ ਆਪਸੀ ਲਾਭਕਾਰੀ ਸਬੰਧ ਬਣਾਉਣ ਦਾ ਚਾਹਵਾਨ ਹੈ।

ਸੂਬੇ ਦੇ ਨਿਵੇਸ਼ਕ-ਪੱਖੀ ਸੁਧਾਰਾਂ ਬਾਰੇ ਜਾਣੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਆਸਾਨੀ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ, ਜੋ ਸੁਚਾਰੂ ਅਤੇ ਮੁਸ਼ਕਲ ਰਹਿਤ ਨਿਵੇਸ਼ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਕਾਨੂੰਨੀ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਪ੍ਰਦਾਨ ਲਈ ਸੂਬੇ ਦਾ ਇੱਕ ਸਿੰਗਲ-ਵਿੰਡੋ ਪਲੇਟਫਾਰਮ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਵਧੇਰੇ ਅਨੁਕੂਲ ਉੱਦਮੀ ਮਾਹੌਲ, ਸ਼ਾਨਦਾਰ ਮਲਟੀਮਾਡਲ ਸੰਪਰਕ, ਹੁਨਰਮੰਦ ਤਕਨੀਕੀ ਕਾਮੇ ਅਤੇ ਇੱਕ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਪੇਸ਼ ਕਰਦਾ ਹੈ। ਅਸੀਂ ਯੂ.ਏ.ਈ. ਦੇ ਕਾਰੋਬਾਰੀ ਆਗੂਆਂ ਨੂੰ ਪੰਜਾਬ ਦੀ ਇਸ ਪ੍ਰਭਾਵੀ ਆਰਥਿਕ ਵਿਕਾਸ ਯਾਤਰਾ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹਾਂ।”

ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.), ਜੋ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ.ਡੀ.ਆਈ.) ਨੂੰ ਚੈਨਲਾਈਜ਼ ਕਰਨ ਲਈ ਯੂ.ਏ.ਈ. ਦੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਇਕਜੁੱਟ ਕਰਦੀ ਹੈ, ਨੇ ਪੰਜਾਬ ਦੇ ਵਫ਼ਦ ਦੀ ਇਸ ਸਰਗਰਮ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂ.ਏ.ਈ. ਅਤੇ ਪੰਜਾਬ ਦਰਮਿਆਨ ਸਿੱਧੇ ਪੂੰਜੀ ਪ੍ਰਵਾਹ ਅਤੇ ਸਾਂਝੇ ਉੱਦਮਾਂ ਨੂੰ ਸਮਰੱਥ ਬਣਾਉਣ ਲਈ ਮਜ਼ਬੂਤ ਸੰਸਥਾਗਤ ਸੰਪਰਕ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਦੁਵੱਲੀ ਗੱਲਬਾਤ 'ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮੁਲਾਕਾਤ ਅਹਿਮ ਮੀਲ ਪੱਥਰ ਸਾਬਤ ਹੋਵੇਗੀ, ਜੋ ਦੁਵੱਲੇ ਆਰਥਿਕ ਸਹਿਯੋਗ, ਮਜ਼ਬੂਤ ਵਪਾਰਕ ਸਬੰਧਾਂ ਅਤੇ ਪੰਜਾਬ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਦਾ ਰਾਹ ਪੱਧਰਾ ਕਰੇਗੀ।

-amanarora-punjabinvestment-uaeinvestors-investpunjab-punjabindustrialgrowth



TOP HEADLINES


*ਭਗਵੰਤ ਮਾਨ ਸਰਕਾਰ ਨੇ ਸਫਾਈ ਮੁਹਿੰਮ 2.0 12 ਸਤੰਬਰ ਤੱਕ ਵਧਾਈ,
ਖੇਡਾਂ ਵਤਨ ਪੰਜਾਬ ਦੀਆਂ-2026 ’ਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ
ਆਸਟ੍ਰੇਲੀਆਈ ਹਾਈ ਕਮਿਸ਼ਨਰ ਵਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿ
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾ
ਹਲਦਵਾਨੀ ਸ਼ੁੱਧੀਕਰਨ ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ ਐੱਫ.ਆਈ
ਆਪ ਸਰਕਾਰ ਜਨਤਾ ਦੀ ਸਰਕਾਰ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ
*ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟ
ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾ
*40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬ
ਬੇਅਦਬੀ ਤੇ ਗੋਲੀਕਾਂਡ ਮਾਮਲੇ ’ਚ ਮੁੜ ਘਿਰੇ ਸੁਖਬੀਰ ਬਾਦਲ, Sit
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ
Sgpc ਚੋਣਾਂ ਵਿੱਚ 15 ਸਾਲ ਦੀ ਦੇਰੀ ਸਿੱਖ ਸੰਗਤ ਦੇ ਲੋਕਤਾਂਤਰਿ
*ਅਣਅਧਿਕਾਰਤ ਕਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, 11 ਗੈਰ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨਜੋਤ ਨੂੰ ਮਿਲੀ
ਚੰਡੀਗੜ੍ਹ ’ਚ Pcr ਗੱਡੀ ’ਤੇ ਡੰਡਿਆਂ ਦੀ ਬਰਸਾਤ, ਅੰਦਰ ਬੈਠੇ ਪੁ
ਫੇਜ਼-10 ਵਿੱਚ ਮਕਾਨ ’ਤੇ ਤਾਬੜਤੋੜ ਫਾਇਰਿੰਗ, 6-7 ਰਾਊਂਡ ਚੱਲੀਆ
*ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋ
*ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਅੰਤਰਰਾਸ਼ਟਰੀ ਸਾਖਰਤਾ
ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ
ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ਸ਼ੀ ਰਨਜ਼–2026 ਮੈਰਾਥਨ 9

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51756587

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us