*ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ*

Oct14,2026 | Jagrati Lahar Bureau | Chandigarh


*ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ*

*ਕਈ ਰਾਜਾਂ ਵਿੱਚ 62 ਆਪਸ ਵਿੱਚ ਜੁੜੀਆਂ ਫਰਜ਼ੀ ਫਰਮਾਂ ਦੀ ਪਛਾਣ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ: ਹਰਪਾਲ ਸਿੰਘ ਚੀਮਾ*

*ਇਮਾਨਦਾਰ ਕਰਦਾਤਾਵਾਂ ਦਾ ਬਚਾਅ ਕੀਤਾ ਜਾਵੇਗਾ, ਪਰ ਜਨਤਕ ਪੈਸੇ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਚੀਮਾ ਨੇ ਦਿੱਤੀ ਚੇਤਾਵਨੀ*

ਚੰਡੀਗੜ੍ਹ, 14 ਅਕਤੂਬਰ 2026:


ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ  ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ।"

ਇਹ ਸਪੱਸ਼ਟ ਕਰਦਿਆਂ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹੈ, ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇੱਕ ਐਫ.ਆਈ.ਆਰ. (ਨੰਬਰ 0185 ਮਿਤੀ 13 ਅਕਤੂਬਰ, 2026) ਦਰਜ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ, "ਇਹ ਮਾਮਲਾ ਸ਼੍ਰੀ ਬਾਲਾਜੀ ਟਰਾਂਸਪੋਰਟ ਕੰਪਨੀ ਦੇ ਮਾਲਕ ਹਰਸ਼ ਥਾਪਰ, ਅਤੇ ਉਸਦੇ ਸਾਥੀਆਂ ਸੰਮੀ ਧੀਮਾਨ, ਜੱਸ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਏ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਅਤੇ ਕੇਂਦਰੀ ਵਸਤਾਂ ਅਤੇ ਸੇਵਾਵਾਂ ਕਰ (ਸੀ.ਜੀ.ਐਸ.ਟੀ.) ਐਕਟ, 2017 ਦੀ ਧਾਰਾ 132 ਤਹਿਤ ਦਰਜ ਕੀਤਾ ਗਿਆ ਹੈ।"

ਵਿਭਾਗ ਵੱਲੋਂ ਕਥਿਤ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਾਰ 30 ਸਤੰਬਰ, 2026 ਨੂੰ ਜੁੜੀ, ਜਦੋਂ ਸਿਪੂ, ਲੁਧਿਆਣਾ ਦੇ ਇੱਕ ਸਟੇਟ ਟੈਕਸ ਅਧਿਕਾਰੀ ਨੇ ਦਿੱਲੀ ਤੋਂ ਪੰਜਾਬ ਆ ਰਹੇ ਸਾਮਾਨ ਵਾਲੇ ਇੱਕ ਵਾਹਨ (DL01AR-1775) ਨੂੰ ਰੋਕਿਆ। ਉਨ੍ਹਾਂ ਕਿਹਾ, "ਇਹ ਕਾਰਵਾਈ ਇਕ ਵੱਡੇ ਨੈੱਟਵਰਕ ਦੀ ਮਹਿਜ਼ ਇੱਕ ਛੋਟੀ ਜਿਹੀ ਝਲਕ ਸਾਬਤ ਹੋਈ।"

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਭਾਵੇਂ  ਇਸ ਮਾਮਲੇ ਵਿੱਚ ਈ-ਵੇਅ ਬਿੱਲਾਂ ਅਤੇ ਇਨਵੌਇਸਾਂ ਵਿੱਚ ਪੰਜਾਬ ਸਥਿਤ ਤਿੰਨ ਫਰਮਾਂ ਨੂੰ ਸਪਲਾਈ ਕੀਤੇ ਜਾਣ ਦਾ ਜ਼ਿਕਰ ਸੀ, ਪਰ ਜਦੋਂ ਵਿਭਾਗ ਵੱਲੋਂ ਉਕਤ ਪ੍ਰਾਪਤਕਰਤਾਵਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅਜਿਹਾ ਕੋਈ ਆਰਡਰ ਦੇਣ ਜਾਂ ਸਾਮਾਨ ਖਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਾਅਦ ਵਿੱਚ ਕੀਤੀ ਗਈ ਜਾਂਚ ਦੌਰਾਨ ਜਾਅਲੀ ਦਸਤਾਵੇਜ਼ਾਂ ਰਾਹੀਂ ਸਾਮਾਨ ਢੋਹਣ ਵਾਲੇ ਇੱਕ ਚੰਗੀ ਤਰ੍ਹਾਂ ਸੰਗਠਿਤ ਸਿੰਡੀਕੇਟ ਦਾ ਖੁਲਾਸਾ ਹੋਇਆ। ਉਨ੍ਹਾਂ ਕਿਹਾ, "ਐਡਵਾਂਸ ਡਾਟਾ ਐਨਾਲਿਟਿਕਸ ਅਤੇ ਈ-ਵੇਅ ਬਿੱਲ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ, ਸਾਡੇ ਵਿਭਾਗ ਨੇ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ 62 ਆਪਸ ਵਿੱਚ ਜੁੜੀਆਂ ਫਰਮਾਂ ਦੇ ਜਾਲ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ ਹਨ।"

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, "ਇਹ ਸਿੰਡੀਕੇਟ ਮੁੱਖ ਤੌਰ 'ਤੇ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਸਰਗਰਮ ਰਿਹਾ। ਕਥਿਤ ਤੌਰ 'ਤੇ ਟਰਾਂਸਪੋਰਟਰ ਨੇ ਇਸ ਗੈਰ-ਕਾਨੂੰਨੀ ਧੰਦੇ ਨੂੰ ਚਲਾਉਣ ਲਈ ਹੋਰਨਾਂ ਸੰਸਥਾਵਾਂ ਤੋਂ ਜਾਅਲੀ ਬਿੱਲ ਪ੍ਰਾਪਤ ਕਰਕੇ ਅਤੇ ਈ-ਵੇਅ ਬਿੱਲਾਂ ਦਾ ਪਾਰਟ-ਬੀ ਭਰ ਕੇ ਇੱਕ ਅਹਿਮ ਕੜੀ ਵਜੋਂ ਕੰਮ ਕੀਤਾ।"

ਸੂਬੇ ਦੇ ਬਕਾਏ ਦੀ ਵਸੂਲੀ ਲਈ ਕੋਈ ਕਸਰ ਬਾਕੀ ਨਾ ਛੱਡਣ ਦਾ ਵਾਅਦਾ ਕਰਦਿਆਂ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਅਪਰਾਧਿਕ ਜਾਂਚ ਕਰਨ ਲਈ ਮਾਮਲਾ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਾਰੇ ਜੁੜੇ ਹੋਏ ਲਾਭਪਾਤਰੀ ਡੀਲਰਾਂ ਦੀ ਪੜਤਾਲ ਕਰਨ, ਗਲਤ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਮੁਲਾਂਕਣ ਕਰਨ ਅਤੇ ਬਕਾਇਆ ਟੈਕਸ, ਵਿਆਜ ਅਤੇ ਜੁਰਮਾਨੇ ਦੀ ਇੱਕ-ਇੱਕ ਪਾਈ ਵਸੂਲਣ ਲਈ ਸਖ਼ਤ ਮੁਹਿੰਮ ਵਿੱਢਣ।

ਵਿੱਤ ਮੰਤਰੀ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਸੂਬੇ ਦੇ ਖਜ਼ਾਨੇ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ। ਅਸੀਂ ਅਜਿਹੇ ਨਾਪਾਕ ਗਠਜੋੜਾਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ 'ਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੇ ਹਾਂ।"

ਕਰ ਚੋਰਾਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਟੈਕਸ ਚੋਰੀ ਕਰਨ ਲਈ ਜਾਅਲੀ ਦਸਤਾਵੇਜ਼ ਬਣਾਉਣ ਜਾਂ ਵਰਤਣ ਵਾਲਿਆਂ ਨੂੰ ਸਖਤ ਨਤੀਜੇ ਭੁਗਤਣੇ ਪੈਣਗੇ। ਅਜਿਹੇ ਵਾਈਟ-ਕਾਲਰ ਅਪਰਾਧਾਂ ਵਿੱਚ ਜਾਣਬੁੱਝ ਕੇ ਮਦਦ ਕਰਨ ਵਾਲੇ ਵਿਚੋਲਿਆਂ ਅਤੇ ਟਰਾਂਸਪੋਰਟਰਾਂ ਨੂੰ ਵੀ ਜਵਾਬਦੇਹੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਅਸੀਂ ਖਰੇ ਅਤੇ ਖੋਟੇ ਵਿੱਚ ਪੂਰੀ ਤਰ੍ਹਾਂ ਫਰਕ ਰੱਖਾਂਗੇ; ਸਾਡੇ ਇਮਾਨਦਾਰ ਕਰਦਾਤਾਵਾਂ ਦਾ ਪੂਰਾ ਬਚਾਅ ਕਰਦਿਆਂ ਉਨ੍ਹਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ, ਪਰ ਜਾਣਬੁੱਝ ਕੇ ਟੈਕਸ ਚੋਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।"


-harpalsinghcheema-gstfraud-punjabtaxationdepartment-ludhiananews-taxevasion



TOP HEADLINES


*ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; 'ਆਪ' ਆਪਣੇ ਵਿਕਾ
ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇ
*punjab Raises Issue Of Revised Sasci 2026-27 Eligibil
ਪੰਜਾਬ ਵਾਸੀ ਨਸ਼ਿਆਂ ਕਾਰਨ ਬੁਝੇ ਘਰਾਂ ਦੇ ਚਿਰਾਗਾਂ ਦੀ ਯਾਦ ਵਿੱ
ਇਨੋਸੈਂਟ ਹਾਰਟਸ ਵਿਖੇ Leap ਐਵਾਰਡਜ਼ 2026 ਤਹਿਤ ਅਕਾਦਮਿਕ ਉੱਤਮ
*ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼
*ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾ
*ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150
ਐਕਿਊਪੰਕਚਰ ਇਲਾਜ ਗਰੀਬਾਂ ਲਈ ਵਰਦਾਨ, ਪੰਜਾਬ ਸਰਕਾਰ ਇਸ ਨੂੰ ਉਤਸ
*ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾ
ਛਾਪੇਮਾਰੀ 'ਚ ਕੁਝ ਨਾ ਮਿਲਣ ਤੋਂ ਬਾਅਦ ਈਡੀ ਕਰਮਚਾਰੀ ਆਪ ਵਿਧਾਇਕ
ਰਾਜਪੁਰਾ ਨੇੜੇ ਚੱਲਦੀ ਯਾਤਰੀ ਰੇਲਗੱਡੀ ਦੇ ਤਿੰਨ ਡੱਬਿਆਂ ਨੂੰ ਲੱ
48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ 'ਆਪ' ਵਿਧਾਇਕ ਤੋਂ ਇਕ ਪੈ
*ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼
ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ
ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ
*ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ
42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ
ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52887972

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us