*ਨਾਜਾਇਜ਼ ਮਾਈਨਿੰਗ ਸਮੱਗਰੀ ਲਿਜਾ ਰਹੇ ਤਿੰਨ ਟਿੱਪਰ ਅਪ੍ਰੇਟਰਾਂ ਦੇ ਚਲਾਨ ਕੱਟੇ*
*ਚੰਡੀਗੜ੍ਹ, 21 ਨਵੰਬਰ:*
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਿਖੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ.ਆਈ.ਆਰ. ਨੰਬਰ 175 ਦਰਜ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਰਾਹੀਂ ਕੱਢਿਆ ਗਿਆ ਮਟੀਰੀਅਲ ਲਿਜਾ ਰਹੇ ਟਿੱਪਰ ਚਾਲਕਾਂ ਦੇ ਤਿੰਨ ਚਲਾਨ ਵੀ ਕੱਟੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਮਾਈਨਿੰਗ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
-punjabnews-illegalmining-srianandpursahib-miningdepartment-punjabgovernment
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)