ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ

Nov25,2022 | Jagrati Lahar Bureau | Chandigarh


• ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਪੱਤਰ

• ਪੇਡਾ ਨਾਲ ਤਾਲਮੇਲ ਕਰਨ ਵਾਸਤੇ ਵਿਭਾਗਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼


ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ। ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।  

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

Punjab-To-Promote-Green-Energy-All-Govt-Buildings-To-Be-Solarised-Soon-Aman-Arora



TOP HEADLINES


ਹਿਮਾਚਲ ਪ੍ਰਦੇਸ਼ ਦੀ ਲਾਹੌਲ ਘਾਟੀ ਦੇ ਉਦੈਪੁਰ ਵਿਚ ਆਇਆ ਹੜ੍ਹ
ਏਲਾਂਤੇ ਮਾਲ 'ਚ ਖਿਡੌਣਾ ਟਰੇਨ ਪਲਟਣ ਕਾਰਨ ਬੱਚੇ ਦੀ ਮੌਤ
ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿ
ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭ
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ
ਐਮਪੀ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸ
ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ
ਪੁਲੀਸ ਨੇ 24 ਘੰਟੇ ਵਿੱਚ ਕਾਬੂ ਕੀਤਾ ਪਿੰਡ ਕੈਲੋਂ ਵਿੱਚ ਹੋਈ ਗੋ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੜੀ ਜਾਏਗੀ ਜਲੰਧਰ ਜ਼ਿਮ
ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜ
ਵਿਜੈ ਦਾਨਵ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ
ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪ
ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ
ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ :
ਐਮਪੀ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ
ਬੁਲਟ ਸਵਾਰ ਨੌਜਵਾਨਾਂ ਵੱਲੋਂ ਆਈਸਕਰੀਮ ਵੇਚਣ ਵਾਲੇ ਨੂੰ ਲੁੱਟਣ ਦ
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦ
ਵਿਦੇਸ਼ ਭੇਜਣ ਦੇ ਨਾਮ ’ਤੇ ਏਜੰਟ ਨੇ ਠੱਗੇ 12 ਲੱਖ ਰੁਪਏ, ਸਦਮੇ
ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42553118

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us