*ਮੁੱਖ ਮੰਤਰੀ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ*

Feb15,2023 | Gautam Jalandhari | Chandigarh

 
*ਅਧਿਕਾਰੀਆਂ ਨੂੰ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ*
*ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਲਈ ਵਰਦਾਨ ਸਾਬਤ ਹੋਵੇਗਾ ਸੰਮੇਲਨ*
 
 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ।
ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ  ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਭਗਵੰਤ ਮਾਨ ਨੇ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਉਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਵੀ ਵਿਚਾਰੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ। 
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੀ ਜਾਣਕਾਰੀ ਦੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਆਲਮੀ ਇੰਡਸਟਰੀ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਢੰਗ ਨਾਲ ਉਭਾਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿੱਚ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਵਿਸ਼ਵ ਦੇ ਸਾਹਮਣੇ ਦਿਖਾਉਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। 

Invest-Punjab-Summit0-2023-Chief-Minister-Bhagwant-Mann-Industrial-Development-Of-The-Punjab-Indian-School-Of-Business-isb-Mohali-



TOP HEADLINES


 ਭਾਜਪਾ ਵਲੋਂ ਲੋਕਸਭਾ ਚੋਣਾਂ ਪੰਜਾਬ ਲਈ ਉਮੀਦਵਾਰਾਂ ਦੀ ਦੂਜੀ ਲਿ
ਅਸ਼ੋਕ ਪ੍ਰਰਾਸ਼ਰ ਪੱਪੀ ਲੁਧਿਆਣਾ, ਪਵਨ ਟੀਨੂੰ  ਜਲੰਧਰ ਤੋਂ ਆਪ ਦੇ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ
ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰ
ਪੇਡ ਨਿਊਜ ’ਤੇ ਨਜ਼ਰ ਰੱਖੇਗੀ ਐਮ.ਸੀ.ਐਮ.ਸੀ. ਕਮੇਟੀ- ਡਾ ਪੱਲਵੀ
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕ
ਏ.ਡੀ.ਸੀ. ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰ
ਏ.ਡੀ.ਸੀ. ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ
ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ
ਸੀ ਵਿਜਲ ਤੇ ਆਈਆਂ ਸ਼ਿਕਾਇਤਾਂ ਦਾ ਔਸਤ 25 ਮਿੰਟ ਵਿੱਚ ਕੀਤਾ ਨਿਪ
ਡਿਪਟੀ ਕਮਿਸ਼ਨਰ ਦੀ ਨਿਗਰਾਨੀ ਵਿੱਚ ਸਕੂਲ ਵਾਹਨਾਂ ਦੀ ਕੀਤੀ ਗਈ ਚ
ਇੱਕ ਰਾਤ ’ਚ 4 ਦੁਕਾਨਾਂ ਅੰਦਰ ਚੋਰੀ ਸ਼ਟਰ ਤੋਡ਼ ਦੁਕਾਨਾਂ ਦੇ ਗੱਲ
21 ਸਾਬਕਾ ਜੱਜਾਂ ਨੇ Cji ਡੀ ਵਾਈ ਚੰਦਰਚੂੜ ਨੂੰ ਲਿਖੀ ਚਿੱਠੀ - 
ਕਾਂਗਰਸ ਵੱਲੋਂ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ, ਚੰਨੀ ਨ
ਓਪੀਐਸ ਸੀਲ-vi: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ
ਓਪੀਐਸ ਸੀਲ-vi: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ
*ਆਪ ਆਗੂਆਂ ਨੇ ਅੰਬੇਡਕਰ ਜਯੰਤੀ ਮੌਕੇ ਸੰਵਿਧਾਨ ਬਚਾਉਣ ਲਈ ਲਿਆ ਸ
ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41960563

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us